ਪੰਚਾਇਤੀ ਜ਼ਮੀਨ ਪਿੱਛੇ ਭਿੜੇ ਦੋ ਗੁੱਟ, ਚੱਲੇ ਡਾਂਗਾਂ ਸੋਟੇ

By Bneews Nov 6, 2023

ਨਾਭਾ ਬਲਾਕ ਦੇ ਪਿੰਡ ਰਾਜਪੁਰਾ ਵਿਖੇ ਪੰਚਾਇਤੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਆਪਸ ਵਿੱਚ ਝੜਪ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਉਤੇ ਕਬਜ਼ੇ ਹਟਾਉਣ ਲਈ ਪੰਚਾਇਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਗਏ ਸਨ।ਪਿੰਡ ਵਿੱਚ ਕੁਝ ਲੋਕਾਂ ਵੱਲੋਂ ਪੰਜ ਕਿੱਲੇ ਜ਼ਮੀਨ ਉਤੇ ਕਈ ਸਾਲਾਂ ਤੋਂ ਕਬਜ਼ਾ ਕੀਤਾ ਗਿਆ ਸੀ।

ਪੰਚਾਇਤ ਵਿਭਾਗ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਮਦਦ ਦੇ ਨਾਲ ਪਿੰਡ ਦੇ ਕੁਝ ਲੋਕਾਂ ਤੋਂ ਕਬਜ਼ਾ ਛੁਡਵਾ ਲਿਆ ਤੇ ਜ਼ਮੀਨ ਪੰਚਾਇਤ ਨੂੰ ਸੌਂਪ ਦਿੱਤੀ ਗਈ। ਪੰਚਾਇਤ ਵੱਲੋਂ ਇਹ ਜ਼ਮੀਨ ਅੱਗੇ ਠੇਕੇ ਉਤੇ ਦੇ ਦਿੱਤੀ ਗਈ।ਦੂਜੀ ਧਿਰ ਨੇ ਦੋਸ਼ ਲਗਾਏ ਕਿ ਤਿੰਨ ਦਿਨ ਤੋਂ ਬਾਅਦ ਜਿਨ੍ਹਾਂ ਨੇ ਪਹਿਲਾਂ ਜ਼ਮੀਨ ਉਤੇ ਕਬਜ਼ਾ ਕੀਤਾ ਗਿਆ ਸੀ, ਉਨ੍ਹਾਂ ਵੱਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮਦਦ ਦੇ ਨਾਲ ਦੁਬਾਰਾ ਫਿਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸਾਢੇ ਪੰਜ ਕਿੱਲੇ ਜ਼ਮੀਨ ਬੋਲੀ ਉਤੇ ਲੈ ਕੇ ਵਾਹੀ ਕਰਨੀ ਸੀ ਪਰ ਇਨ੍ਹਾਂ ਵੱਲੋਂ ਜਾਣਬੁੱਝ ਕੇ ਖੇਤ ਵਿੱਚ ਟਰੈਕਟਰ ਵਾੜ ਕੇ ਵਾਹੀ ਕਰਨ ਲੱਗ ਪਏ ਜਿਸ ਕਰਕੇ ਦੋਵੇਂ ਧਿਰਾਂ ਵਿੱਚ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਕੇ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ਉਤੇ ਡਾਂਗਾਂ ਵੀ ਵਰ੍ਹਾਈਆਂ ਗਈਆਂ ਤੇ ਦੋਵੇਂ ਧਿਰਾਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਪੁਲਿਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *