ਪੰਜਾਬ ਦੇ ਮੌਸਮ ਸੰਬੰਧੀ ਅਹਿਮ ਖਬਰ I ਅੱਜ ਤੋਂ ਇੰਨੇ ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ

By Bneews Feb 4, 2024

ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਇਸ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ ਅਤੇ ਤਾਪਮਾਨ ਵਿਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 4 ਫਰਵਰੀ ਨੂੰ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਅਤੇ ਮੈਦਾਨੀ ਖੇਤਰਾਂ ਵਿਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਐਤਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਤੋਂ ਦਰਮਿਆਨੀ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਚੱਲਣਗੀਆਂ। ਬਿਜਲੀ ਗਰਜਨ ਦੇ ਨਾਲ-ਨਾਲ ਮੀਂਹ ਪਵੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁਢਲਾਡਾ, ਲਹਿਰਾ, ਸੁਨਾਮ, ਸੰਗਰੂਰ, ਤਪਾ, ਮੂਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਖਰੜ, ਖਮਾਣੋਂ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਪੱਟੀ,

ਸੁਲਤਾਨਪੁਰ ਲੋਧੀ, ਤਰਨਤਾਰਨ, ਨਿਹਾਲ ਸਿੰਘਵਾਲਾ ਵਿਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇਸ ਮੌਸਮ ਵਿਭਾਗ ਦੀ ਚਿਤਾਵਨੀ ਮਗਰੋਂ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਦੋ ਦਿਨ ਪਹਿਲਾਂ ਤੇਜ਼ ਹਵਾਵਾਂ ਦੇ ਨਾਲ ਗੜੇ ਪੈਣ ਕਰਕੇ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿਚ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਚਿਤਾਵਨੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *