ਫਿਰੋਜ਼ਪੁਰ ਵਿੱਚ ਵਿਆਹ ਦੇਖਣ ਆਏ ਬਰਾਤੀ ਨੂੰ ਪਹਿਲਾਂ ਕੀਤਾ ਅਗਵਾ ਫਿਰ ਸ਼ੋਸਲ ਮੀਡੀਆ ਰਾਹੀ ਮੰਗੀ 8 ਲੱਖ ਰੁਪਏ ਦੀ ਫਿਰੌਤੀ

By Bneews Nov 20, 2023

ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿਖੇ ਇਕ ਵਿਆਹ ਸਮਾਗਮ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਕੁੱਝ ਲੋਕਾਂ ਨੇ ਪਿਸਤੌਲ ਦੀ ਨੋਕ ’ਤੇ ਬਰਾਤ ਵਿਚ ਗਏ ਇਕ ਬਰਾਤੀ ਨੂੰ ਰਸਤੇ ਵਿਚੋਂ ਹੀ ਅਗਵਾ ਕਰ ਲਿਆ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਕੋਲੋਂ ਸਾਰੇ ਪੈਸੇ ਖੋਹ ਲਏ ਅਤੇ 8 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ।ਫਿਰੋਜ਼ਪੁਰ ਦੇ ਕਸਬਾ ਮਮਦੋਟ ਅਧੀਨ ਪੈਂਦੇ ਪਿੰਡ ਮੱਤੜ ਹਿਠਾੜ ਵਿਖੇ ਵਿਆਹ ’ਤੇ ਆਏ ਇਕ ਵਿਅਕਤੀ ਨੂੰ ਪਿਸਤੌਲ ਦੀ ਨੋਕ ’ਤੇ ਅਗਵਾ ਕਰਨ ਦੀ ਖ਼ਬਰ ਸਾਹਮਣੇ ਆਈ ਐ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਮਾਘ ਸਿੰਘ ਨੇ ਦੱਸਿਆ ਕਿ ਉਹ ਰਿਸ਼ਤੇਦਾਰੀ ਵਿਚ ਵਿਆਹ ’ਤੇ ਆਏ ਹੋਏ ਸੀ ਪਰ ਜਦੋਂ ਉਹ ਬਰਾਤ ਤੋਂ ਵਾਪਸ ਆ ਰਹੇ ਸੀ ਤਾਂ ਕੁੱਝ ਲੋਕਾਂ ਨੇ ਉਸ ਨੂੰ ਰਸਤੇ ਵਿਚ ਗੱਡੀ ਰੋਕ ਕੇ ਅਗਵਾ ਕਰ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਇਸੇ ਤਰ੍ਹਾਂ ਮਾਘ ਸਿੰਘ ਦੇ ਰਿਸ਼ਤੇਦਾਰ ਰੂਪ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵੱਲੋਂ ਇਹ ਹਰਕਤ ਕੀਤੀ ਗਈ, ਉਹ ਵੀ ਉਨ੍ਹਾਂ ਦੇ ਹੀ ਰਿਸ਼ਤੇਦਾਰ ਨੇ ਪਰ ਉਨ੍ਹਾਂ ਨੇ ਬਹੁਤ ਸਮਝਾਇਆ ਕਿ ਮਿਲ ਬੈਠ ਕੇ ਮਸਲਾ ਹੱਲ ਕਰ ਲਓ ਪਰ ਉਨ੍ਹਾਂ ਨੇ ਇਕ ਨਹੀਂ ਸੁਣੀ।

ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੀੜਤ ਮਾਘ ਸਿੰਘ ਦੇ ਬਿਆਨਾਂ ’ਤੇ 20-25 ਲੋਕਾਂ ਵਿਰੁੱਧ ਪਰਚਾ ਦਰਜ ਕਰ ਲਿਆ ਏ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਐ। ਫਿਲਹਾਲ ਪੀੜਤ ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਐਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *