ਬਜ਼ੁਰਗ ਮਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ

By Bneews Oct 29, 2023

ਰੋਪੜਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ-ਨਿੰਦਣਯੋਗ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਮਾਮਲੇ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਦਿੱਤੇ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ।

ਇਸ ਦੇ ਨਾਲ ਹੀ ਉਨ੍ਹਾਂ ਡਿਪਟੀ ਕਮਿਸ਼ਨਰ ਰੋਪੜ ਨੂੰ ਨਿਰਦੇਸ਼ ਦਿੱਤੇ ਕਿ ਅੰਡਰ ਸੈਕਸ਼ਨ 327, 342, 344, 355 ਆਈ.ਪੀ.ਸੀ. ਅਤੇ ਸੈਕਸ਼ਨ-6 ਮੇਨਟੀਨੈਂਸ ਆਫ਼ ਪੇਰੈਂਟਸ ਐਂਡ ਵੈੱਲਫੇਅਰ ਆਫ਼ ਸੀਨੀਅਰ ਸਿਟੀਜ਼ਨ ਐਕਟ ਅਧੀਨ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਕਾਰਵਾਈ ਤੋਂ ਬਾਅਦ ਕੁੱਟਮਾਰ ਕਰਨ ਵਾਲੇ ਵਕੀਲ ਅੰਕੁਰ ਵਰਮਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰੋਪੜ ਵਿਖੇ ਵਕੀਲ ਪੁੱਤ ਵੱਲੋਂ ਆਪਣੀ ਮਾਂ ਦੀ ਕੁੱਟਮਾਰ ਸਬੰਧੀ ਜਾਣਕਾਰੀ ਉਨ੍ਹਾਂ ਨੂੰ ‘ਸਖੀ ਵਨ ਸਟਾਪ’ ਸੈਂਟਰ ਰਾਹੀਂ ਪ੍ਰਾਪਤ ਹੋਈ ਸੀ। ਸੂਬੇ ਦੇ ਸਖੀ ਵਨ ਸਟਾਪ ਸੈਂਟਰਾਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਮੁਫ਼ਤ ਸੇਵਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੱਭਿਅਕ ਸਮਾਜ ‘ਚ ਬਜ਼ੁਰਗਾਂ ਵਿੱਚ ਡਰ ਦੀ ਭਾਵਨਾ ਪੈਦਾ ਕਰਨ ਵਾਲਾ ਅਤੇ ਸਮਾਜ ਵਿੱਚ ਬਜ਼ੁਰਗਾਂ ਨੂੰ ਅਣਗੌਲਿਆਂ ਕਰਨ ਵਾਲਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *