ਬਾਥਰੂਮ ‘ਚ ਕੌਣ ਛੱਡ ਗਿਆ ਸੀ 7 ਦਿਨਾਂ ਦੀ ਮਾਸੂਮ ?

By Bneews Dec 26, 2023

ਸੈਕਟਰ-43 ਸਥਿਤ ਬੱਸ ਸਟੈਂਡ ਦੇ ਮਹਿਲਾ ਬਾਥਰੂਮ ‘ਚੋਂ ਸ਼ੁੱਕਰਵਾਰ ਰਾਤ ਇਕ ਨਵਜੰਮੀ ਬੱਚੀ ਨੂੰ ਲਵਾਰਸ ਹਾਲਤ ‘ਚ ਮਿਲੀ। ਸੂਚਨਾ ਮਿਲਣ ’ਤੇ ਪੁਲਿਸ ਨੇ ਲੜਕੀ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜਾਂਚ ਦੌਰਾਨ ਡਾਕਟਰਾਂ ਨੇ ਮੰਨਿਆ ਕਿ ਉਸ ਦੀ ਉਮਰ ਕਰੀਬ 7 ਦਿਨ ਸੀ। ਤਾਜ਼ਾ ਮਿਲੀ ਜਾਣਕਾਰੀ ਮੁਤਾਬਿਕ ਹੁਣ ਚੰਡੀਗੜ੍ਹ ਪੁਲਿਸ ਨੇ ਇਸ ਮਾਮਲੇ ‘ਚ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਵਿਚ ਦੋ ਲੋਕਾਂ ਦੇ ਸ਼ਾਮਿਲ ਹੋਣ ਦਾ ਪਤਾ ਲੱਗਿਆ ਹੈ ਜਿਨ੍ਹਾਂ ਨੇ ਇਸ ਬੱਚੇ ਨੂੰ ਬਾਥਰੂਮ ‘ਚ ਸੁੱਟ ਦਿੱਤਾ। ਪੁਲਿਸ ਵੱਲੋਂ

ਮੁਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਇਹ ਦੋਨੋਂ ਪਤੀ-ਪਤਨੀ ਦੱਸੇ ਜਾ ਰਹੇ ਹਨ ਜੋ ਕਿ ਜੰਮੂ ਕਸ਼ਮੀਰ ਤੋਂ ਆ ਰਹੀ ਬੱਸ ‘ਚੋਂ ਉਤਰੇ ਸਨ ਪਰ ਫਿਲਹਾਲ ਇਨ੍ਹਾਂ ਦੀ ਅਜੇ ਤਕ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਪੁਲਿਸ ਨੇ ਇਨ੍ਹਾਂ ਨੂੰ ਗਿਰਫਤਾਰ ਕਰਨ ਲਈ ਆਪਣੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ‘ਚ ਫਿਲਹਾਲ ਪੁਲਿਸ ਨੇ ਆਪਣਾ ਪੱਖ ਨਹੀਂ ਦੱਸਿਆ ਹੈ। ਜ਼ਿਕਰਯੋਗ ਹੈ ਕਿ ਲੜਕੀ ਦੀ ਹਾਲਤ ਸਥਿਰ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਜਦੋਂ ਕਰਮਚਾਰੀ ਸਫਾਈ

ਕਰਨ ਲਈ ਬੱਸ ਸਟੈਂਡ ਦੇ ਬਾਥਰੂਮ ‘ਚ ਪਹੁੰਚਿਆ ਤਾਂ ਉਸ ਨੇ ਇਕ ਨਵਜੰਮੇ ਬੱਚੇ ਨੂੰ ਕੰਬਲ ‘ਚ ਲਪੇਟੇ ਦੇਖਿਆ। ਉਸ ਨੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਬਾਥਰੂਮ ‘ਚ ਬੱਚੀ ਮਿਲਣ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ । ਜਾਂਚ ਦੌਰਾਨ ਜਦੋਂ ਸੀਸੀਟੀਵੀ ਫੁਟੇਜ ਦੇਖੀ ਗਈ ਤਾਂ ਪਤਾ ਲੱਗਾ ਕਿ ਬਾਥਰੂਮ ਕੋਲ ਇੱਕ ਲੜਕਾ ਅਤੇ ਇੱਕ ਲੜਕੀ ਕਾਫੀ ਦੇਰ ਤੱਕ ਖੜ੍ਹੇ ਨਜ਼ਰ ਆ ਰਹੇ ਸਨ। ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮਾਮਲੇ ਵਿੱਚ ਲੜਕੀ ਦੇ ਮਾਪਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *