ਬੱਚਿਆਂ ਨਾਲ ਭਰੀ ਸਕੂਲ ਵੈਨ ਤੇ ਕਾਰ ਦੀ ਟੱਕਰ…ਹਾਦਸੇ ’ਚ ਵੇਖੋ, ਕਿਵੇਂ ਵਾਲ਼ ਵਾਲ਼ ਹੋਇਆ ਬਚਾਅ

By Bneews Nov 26, 2023

ਖੰਨਾ ‘ਚ ਲਲਹੇੜੀ ਤੋਂ ਰਹੌਣ ਰੋਡ ‘ਤੇ ਸੰਘਣੀ ਧੁੰਦ ਕਾਰਨ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ ਇਕ ਕਾਰ ਦੀ ਸਕੂਲ ਬੱਸ ਨਾਲ ਟੱਕਰ ਹੋ ਗਈ ਤੇ ਬੱਸ ‘ਚ ਸਵਾਰ ਬੱਚੇ ਵਾਲ-ਵਾਲ ਬਚ ਗਏ। ਧੁੰਦ ਕਾਰਨ ਕਾਰ ਚਾਲਕ ਅੱਗੇ ਨਹੀਂ ਦੇਖ ਸਕਿਆ ਤੇ ਓਵਰਟੇਕ ਕਰਦੇ ਸਮੇਂ ਸਾਹਮਣੇ ਤੋਂ ਆ ਰਹੀ ਸਕੂਲ ਵੈਨ ਨਾਲ ਟਕਰਾ ਗਿਆ। ਹਾਦਸੇ ‘ਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਬੱਸ ਵੀ ਨੁਕਸਾਨੀ ਗਈ।

ਮੌਕੇ ‘ਤੇ ਮੌਜੂਦ ਗੁਰਜੀਤ ਸਿੰਘ ਨੇ ਦੱਸਿਆ ਧੁੰਦ ਕਾਰਨ ਕਾਰ ਚਾਲਕ ਨੇ ਸਾਹਮਣੇ ਤੋਂ ਆ ਰਹੀ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਵੱਡਾ ਹਾਦਸਾ ਟਲ ਗਿਆ। ਸਕੂਲ ਬੱਸ ‘ਚ ਸਫ਼ਰ ਕਰ ਰਹੇ ਵਿਦਿਆਰਥੀ ਰਿਤਿਕ ਤੇ ਰੋਬਿਨ ਨੇ ਦੱਸਿਆ ਉਹ ਸਕੂਲ ਬੱਸ ‘ਚ ਬਹੁਤ ਘੱਟ ਰਫ਼ਤਾਰ ਨਾਲ ਘਰ ਤੋਂ ਸਕੂਲ ਆ ਰਹੇ ਸਨ। ਰਸਤੇ ‘ਚ ਸਾਹਮਣੇ ਤੋਂ ਆ ਰਹੇ

ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਇਕ ਹੋਰ ਬੱਸ ਨੂੰ ਓਵਰਟੇਕ ਕਰਕੇ ਉਨ੍ਹਾਂ ਦੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਈ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਬੱਚਿਆਂ ਨੇ ਦੱਸਿਆ ਉਨ੍ਹਾਂ ਦੀ ਬੱਸ ਦੀ ਰਫ਼ਤਾਰ ਬਹੁਤ ਘੱਟ ਸੀ, ਜਿਸ ਕਾਰਨ ਬਚਾਅ ਹੋ ਗਿਆ। ਸਕੂਲ ਮੁਖੀ ਰਜਿੰਦਰਪਾਲ ਨੇ ਦੱਸਿਆ ਧੁੰਦ ਕਾਰਨ ਉਨ੍ਹਾਂ ਦੀ ਸਕੂਲ ਵੈਨ ਨੂੰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ ਪਰ ਖੁਸ਼ਕਿਸਮਤੀ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *