ਬੱਚੇ ਤੋਂ ਖੋਹਿਆ ਮੋਬਾਇਲ, ਲੋਕਾਂ ਨੇ ਉੱਥੇ ਹੀ ਫੜ ਲਿਆ ਲੁਟੇਰਾ, ਰੱਜ ਕੇ ਕੀਤੀ ਸੇਵਾ

By Bneews Dec 26, 2023

ਅੰਮ੍ਰਿਤਸਰ ਵਿਖੇ ਦੇਰ ਰਾਤ ਇਲਾਕਾ ਤਹਿਸੀਲਪੁਰਾ ਵਿਖੇ ਲੁੱਟ ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲੁੱਟ ਹੋਈ ਹੈ ਇੱਕ ਨੌਜਵਾਨ ਕੋਲੋਂ ਜਿਥੇ ਮੋਟਰਸਾਈਕਲ ਉੱਤੇ ਜਾਂਦੇ ਦੋ ਬਦਮਾਸ਼ਾਂ ਨੇ ਫੋਨ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਮੌਕੇ ‘ਤੇ ਮੌਜੂਦ ਲੋਕਾਂ ਨੇ ਫੌਰੀ ਤੌਰ ‘ਤੇ ਉਹਨਾਂ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਲੁੱਟ ਦਾ ਸ਼ਿਕਾਰ ਹੋਏ ਨੌਜਵਾਨ ਨੇ ਦੱਸਿਆ

 

ਕਿ ਮੈਂ ਆਪਣੇ ਘਰ ਦੇ ਬਾਹਰ ਖੜਾ ਹੋ ਕੇ ਫੋਨ ‘ਤੇ ਗੱਲ ਕਰ ਰਿਹਾ ਸੀ ਤੇ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਤੇ ਫੋਨ ਖੋਹ ਕੇ ਫਰਾਰ ਹੋਣ ਲੱਗੇ ਤੇ ਉੱਥੇ ਹੀ ਜਦੋਂ ਮੇਰੇ ਵੱਲੋਂ ਸ਼ੋਰ ਸ਼ਰਾਬਾ ਕੀਤਾ ਗਿਆ ਤਾਂ ਇਲਾਕੇ ਦੇ ਲੋਕਾਂ ਨੇ ਇਕੱਠੇ ਹੋ ਕੇ ਚੋਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਿਸਦੇ ਚਲਦੇ ਇਕ ਚੋਰ ਨੂੰ ਇਲਾਕੇ ਦੇ ਲੋਕਾਂ ਨੇ ਕਾਬੂ ਕਰ ਲਿਆ ਤੇ ਦੂਸਰਾ ਉਸਦਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ।  ਉਥੇ ਹੀ ਇਲਾਕਾ ਵਾਸੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਡੇ ਇਲਾਕੇ ਵਿੱਚ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਵਾਰਦਾਤਾਂ ਹੁੰਦੀਆਂ ਹਨ। ਹੁਣ

ਲੋਕਾਂ ਦਾ ਆਪਣੇ ਘਰਾਂ ਦੇ ਬਾਹਰ ਖੜ੍ਹੇ ਹੋਣਾ ਵੀ ਔਖਾ ਹੋ ਗਿਆ ਹੈ। ਪੁਲਿਸ ਵੀ ਇਸ ਮਾਮਲੇ ਵਿੱਚ ਕੋਈ ਸਖਤ ਕਦਮ ਨਹੀਂ ਚੁੱਕਦੀ। ਉਥੇ ਹੀ ਇਲਾਕਾ ਵਾਸੀਆਂ ਨੇ ਇਹ ਵੀ ਇਲਜ਼ਾਮ ਲਾਏ ਕਿ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਰਾਬ ਪੀਤੀ ਹੋਈ ਸੀ ਜਿਸ ਕਾਰਨ ਦੋ ਲੁਟੇਰਿਆਂ ਵਿੱਚੋਂ ਇੱਕ ਲੁਟੇਰਾ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਜਦੋਂ ਅਸੀਂ ਇਸ ਦੀ ਨਿੰਦਾ ਕੀਤੀ ਤਾਂ ਪੁਲਿਸ ਵਾਲੇ ਉਲਟਾ ਸਾਡੇ ਨਾਲ ਹੀ ਦੁਰਵਿਹਾਰ ਕਰਨ ਲੱਗ ਪਏ। ਜਿਹਦੇ ਚਲਦੇ ਇਲਾਕਾ ਵਾਸੀਆਂ ਵਿੱਚ ਕਾਫੀ ਰੋਸ ਪਾਇਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *