ਭਰਾ ਨੇ ਆਪਣੀ ਭੈਣ ਤੇ ਜੀਜੇ ਦਾ ਕੀਤਾ ਤੇਜ਼ਧਾਰ ਹ ਥਿ ਆਰਾਂ ਨਾਲ ਕਤ ਲ

By Bneews Dec 5, 2023

ਪਿੰਡ ਤੁੰਗਵਾਲੀ ਵਿਚ ਆਪਣੇ ਸਹੁਰੇ ਘਰ ਗਏ ਇਕ ਨੌਜਵਾਨ ਪੁਲਸ ਮੁਲਾਜ਼ਮ ਅਤੇ ਉਸ ਦੀ ਪਤਨੀ ਦਾ ਸਾਲੇਨੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ ਜਗਮੀਤ ਸਿੰਘ ਵਜੋਂ ਹੋਈ ਹੈ ਜਦਕਿ ਮ੍ਰਿਤਕ ਲੜਕੀ ਦੀ ਪਛਾਣ ਬੇਅੰਤ ਕੌਰ ਵਜੋਂ ਹੋਈ ਹੈ। ਮੁਲਜ਼ਮਾਂ ਦੀ ਪਛਾਣ ਕਾਕਾ ਸਿੰਘ, ਹੰਸਾ ਸਿੰਘ, ਬਲਕਰਨ ਸਿੰਘ ਵਜੋਂ ਹੋਈ ਹੈ ਜੋ ਕਿ ਕੁੜੀ ਦੇ ਭਰਾ ਹੀ ਦੱਸੇ ਜਾ ਰਹੇ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਤੇਜ਼ਧਾਰ ਹਥਿਆਰਾਂ ਨੂੰ ਬਰਾਮਦ ਕਰਕੇ ਕਬਜ਼ੇ ’ਚ ਲੈ ਲਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।ਜਾਣਕਾਰੀ ਅਨੁਸਾਰ ਪੁਲਸ ਮੁਲਾਜ਼ਮ ਜਗਮੀਤ ਸਿੰਘ ਨੇ ਕੁਝ ਸਾਲ ਪਹਿਲਾਂ ਪਿੰਡ ਤੁੰਗਵਾਲੀ ਦੀ ਰਹਿਣ ਵਾਲੀ ਲੜਕੀ ਬੇਅੰਤ ਕੌਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਤੋਂ ਬਾਅਦ ਉਹ ਆਪਣੀ ਪਤਨੀ ਨਾਲ ਬਠਿੰਡਾ ਰਹਿਣ ਲੱਗ ਪਿਆ।

ਪਿਛਲੇ ਕੁਝ ਦਿਨਾਂ ਤੋਂ ਉਸ ਦੀ ਪਤਨੀ ਬੇਅੰਤ ਕੌਰ ਆਪਣੇ ਪੇਕੇ ਪਿੰਡ ਤੁੰਗਵਾਲੀ ਗਈ ਹੋਈ ਸੀ, ਜਦਕਿ ਐਤਵਾਰ ਨੂੰ ਇਹ ਨੌਜਵਾਨ ਆਪਣੀ ਪਤਨੀ ਨੂੰ ਮਿਲਣ ਲਈ ਆਪਣੇ ਸਹੁਰੇ ਪਿੰਡ ਤੁੰਗਵਾਲੀ ਗਿਆ ਹੋਇਆ ਸੀ। ਜਿੱਥੇ ਪੁਲਸ ਮੁਲਾਜ਼ਮ ਦੇ ਸਾਲੇ ਕਾਕਾ ਸਿੰਘ ਨੇ ਆਪਣੇ ਸਾਥੀਆਂ ਹੰਸਾ ਸਿੰਘ ਅਤੇ ਬਲਕਰਨ ਸਿੰਘ ਨਾਲ ਮਿਲ ਕੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।ਜਗਮੀਤ ਦੀਆਂ ਚੀਕਾਂ ਸੁਣ ਕੇ ਜਦੋਂ ਉਸ ਦੀ ਪਤਨੀ ਬੇਅੰਤ ਕੌਰ ਉਸ ਨੂੰ ਬਚਾਉਣ ਲਈ ਆਈ ਤਾਂ

ਮੁਲਜ਼ਮਾਂ ਨੇ ਦੋਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਵਾਰਦਾਤ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ ਅਤੇ ਬਾਅਦ ਵਿਚ ਮੌਕੇ ’ਤੇ ਪਹੁੰਚੀ ਪੁਲਸ ਨੇ ਤੇਜ਼ਧਾਰ ਹਥਿਆਰ ਬਰਾਮਦ ਕਰਕੇ ਦੋਵਾਂ ਦੀਆਂਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ mਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *