ਲੁਧਿਆਣਾ ਦੇ ਪੌਸ਼ ਇਲਾਕੇ ਗੁਰਦੇਵ ਨਗਰ ਦੀ ਰਹਿਣ ਵਾਲੀ ਅਤੇ ਪਾਵਰਕੌਮ ਦੀ ਸੇਵਾਮੁਕਤ ਮਹਿਲਾ ਅਧਿਕਾਰੀ ਦੇ ਘਰ ਕੰਮ ਕਰਨ ਵਾਲੀ 14 ਸਾਲਾ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅੱਲ੍ਹੜ ਤੋਂ ਘਰ ਦਾ ਸਾਰਾ ਕੰਮ ਕਰਾਇਆ ਜਾੰਦਾ ਸੀ। ਨਿੱਕੀ ਜਿਹੀ ਗਲਤੀ ਹੋਣ ‘ਤੇ ਉਸ ਨੂੰ ਮਾਰਿਆ-ਕੁੱਟਿਆ ਜਾਂਦਾ ਸੀ। ਉਸ ਨੂੰ ਢਿੱਡ ਭਰ ਕੇ ਖਾਣ ਨੂੰ ਵੀ ਨਹੀਂ ਦਿੱਤਾ ਜਾਂਦਾ ਸੀ, ਸਗੋਂ ਮਾਲਕਣ ਗਰਮ ਚਾਕੂ ਨਾਲ ਉਸ ਦੇ ਚਿਹਰੇ ਨੂੰ ਦਾਗਦੀ ਸੀ।
ਬੱਚੀ ਡਸਟਬਿਨ ‘ਚ ਪਿਆ ਖਾਣਾ ਖਾ ਕੇ ਢਿੱਡ ਭਰਨ ਲਈ ਮਜ਼ਬੂਰ ਸੀ। ਇਸ ਅਣਮਨੁੱਖੀ ਵਤੀਰੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਮਾਜਿਕ ਸੰਸਥਾ ਮਨੁੱਖਤਾ ਦੀ ਸੇਵਾ ਸੁਸਾਇਟੀ ਨੇ ਬਾਲ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲਿਸ ਦੀ ਮਦਦ ਨਾਲ ਅਧਿਕਾਰੀ ਉਕਤ ਘਰ ਪਹੁੰਚੇ ਅਤੇ ਬੱਚੀ ਨੂੰ ਛੁਡਵਾਇਆ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਔਰਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਜਦੋਂਕਿ ਬੱਚੀ ਨੂੰ ਬਾਲ ਘਰ ਭੇਜ ਦਿੱਤਾ ਗਿਆ ਹੈ।
ਥਾਣਾ ਸਦਰ ਦੇ ਇੰਚਾਰਜ ਨੀਰਜ ਚੌਧਰੀ ਨੇ ਦੱਸਿਆ ਕਿ ਪਾਵਰਕੌਮ ਦੀ ਸੇਵਾਮੁਕਤ ਔਰਤ ਹਰਮੀਤ ਕੌਰ ਜੋ ਪੀਜੀ ਚਲਾ ਰਹੀ ਹੈ, ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਬਾਲ ਭਲਾਈ ਦੇ ਸਹਿਯੋਗ ਨਾਲ ਇਲਾਕੇ ਦੇ ਹੋਰ ਸੈੱਲਾਂ ਦੀ ਵੀ ਜਾਂਚ ਕੀਤੀ ਜਾਵੇਗੀ। ਜੇ ਕਿਸੇ ਨੇ ਘਰ ‘ਚ ਨਾਬਾਲਗ ਨੂੰ ਨੌਕਰੀ ‘ਤੇ ਰੱਖਿਆ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਪਾਵਰਕਾਮ ਦੀ ਸੇਵਾਮੁਕਤ ਸੁਪਰਡੈਂਟ ਹਰਮੀਤ ਕੌਰ ਪੇਇੰਗ ਗੈਸਟ ਚਲਾਉਂਦੇ ਹਨ।
ਚਾਰ ਮਹੀਨੇ ਪਹਿਲਾਂ ਇੱਥੇ ਰਹਿਣ ਵਾਲੀ ਬਲਬੀਰ ਕੌਰ ਨੇ ਇਸ ਬੱਚੀ ਬਾਰੇ ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਮੁਖੀ ਗੁਰਪ੍ਰੀਤ ਸਿੰਘ ਨੂੰ ਸੂਚਿਤ ਕੀਤਾ ਸੀ। ਉਸ ਨੇ ਦੱਸਿਆ ਕਿ ਬੱਚੀ ‘ਤੇ ਪੀ.ਜੀ. ਵਿੱਚ ਤਸ਼ੱਦਦ ਕੀਤਾ ਜਾਂਦਾ ਹੈ। ਇਸ ਦੌਰਾਨ ਜਦੋਂ ਵੀ ਬੱਚੀ ਨੂੰ ਕੁੱਟਿਆ ਜਾੰਦਾ ਸੀ ਤਾਂ ਉਹ ਰੋਕਦੀ ਸੀ। ਪਰ ਹਰਮੀਤ ਕੌਰ ਇਸ ਨੂੰ ਆਪਣਾ ਘਰੇਲੂ ਮਸਲਾ ਦੱਸ ਕੇ ਚੁੱਪ ਕਰਾ ਦਿੰਦੀ ਸੀ। ਉਸ ਨੇ ਦੱਸਿਆ ਕਿ ਬੱਚੀ ‘ਤੇ ਰੋਜ਼ਾਨਾ ਜ਼ੁਲਮ ਹੁੰਦੇ ਵੇਖ ਉਸ ਨੇ ਪੀਜੀ ਛੱਡ ਦਿੱਤਾ ਸੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ