ਮਾਂ ਦੇ ਪ੍ਰੇਮੀ ਦਾ ਪੁੱਤ ਨੇ ਕ.ਤਲ ਦੀ ਵਾਰਦਾਤ ਨੂੰ ਦਿੱਤਾ ਅੰਜਾਮ

By Bneews Sep 10, 2023

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਕਾਨਿਆਵਾਲੀ ਵਿਖੇ ਕਤ ਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। 60 ਵਰ੍ਹਿਆਂ ਦੇ ਇੱਕ ਵਿਅਕਤੀ ਦੇ ਨਜਾਇਜ ਸਬੰਧਾਂ ਦੇ ਚੱਲਦਿਆ ਉਸਦਾ ਕ ਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀ ਬਾਜ ਸਿੰਘ ਉਮਰ 60 ਸਾਲ ਜ਼ੋ ਕਿ ਪਿੰਡ ਸਥਿਤ ਆਪਣੇ ਘਰ ਵਿਚ ਇਕੱਲਾ ਰਹਿੰਦਾ ਸੀ ਦਾ ਬੀਤੀ ਰਾਤ ਕਤ ਲ ਕਰ ਦਿੱਤਾ ਗਿਆ। ਪੁਲਿਸ ਨੂੰ ਜਦ ਇਸਦੀ ਜਾਣਕਾਰੀ ਮਿਲੀ ਤਾਂ ਤੁਰੰਤ ਪਹੁੰਚ ਕੇ ਪੁਲਿਸ ਨੇ ਅਗਲੇਰੀ ਕਾਰਵਾਈ ਵਿੱਢ ਦਿੱਤੀ।

ਪੁਲਿਸ ਅਨੁਸਾਰ ਬਾਜ ਸਿੰਘ ਦੇ ਆਪਣੇ ਹੀ ਪਿੰਡ ਦੀ ਇੱਕ ਔਰਤ ਨਾਲ ਬੀਤੇ ਕਾਫ਼ੀ ਸਮੇਂ ਤੋਂ ਸਬੰਧ ਸਨ ਅਤੇ ਇਸ ਦੌਰਾਨ ਹੀ ਬੀਤੀ ਰਾਤ ਬਾਜ ਸਿੰਘ ਦਾ ਕ ਤਲ ਉਸ ਔਰਤ ਦੇ ਲੜਕੇ ਵੱਲੋਂ ਕਥਿਤ ਤੌਰ ਤੇ ਕਰ ਦਿੱਤਾ ਗਿਆ।ਸੂਤਰਾਂ ਅਨੁਸਾਰ ਉਸਦੇ ਲੜਕੇ ਨੇ ਬਾਜ ਸਿੰਘ ਨੂੰ ਖਾਣ ਪੀਣ ਦੇ ਬਹਾਨੇ ਨਾਲ ਬੁਲਾਇਆ ਅਤੇ ਉਸਦਾ ਕਤਲ ਕਰ ਦਿੱਤਾ ਗਿਆ। ਸੂਤਰ ਦੱਸਦੇ ਹਨ ਕਿ ਇਸ ਤੋਂ ਪਹਿਲਾ ਵੀ ਕਈ ਵਾਰ ਦੋਵਾਂ ਦਾ ਝਗੜਾ ਹੋ ਚੁੱਕਾ ਸੀ। ਬੀਤੀ ਰਾਤ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਥਿਤ ਕਾਤ ਲ ਜਦ ਉਸਦੀ ਲਾਸ਼ ਨੂੰ ਟਿਕਾਣੇ ਲਿਜਾਣ ਲਈ ਜਾ ਰਿਹਾ ਸੀ ਤਾਂ ਇਸ ਦੌਰਾਨ ਹੀ ਘਟਨਾ ਸਬੰਧੀ ਲੋਕਾਂ ਨੂੰ ਪਤਾ ਲੱਗ ਗਿਆ। ਪਿੰਡ ਦੀ ਗਲੀ ਦੇ ਵਿਚ ਖੂਨ ਦੇ ਨਿਸ਼ਾਨ ਉਸੇ ਤਰ੍ਹਾਂ ਹੀ ਨਜ਼ਰ ਆ ਰਹੇ ਹਨ।

ਉਧਰ ਇਸ ਮਾਮਲੇ ਵਿਚ ਥਾਣਾ ਸਦਰ ਦੇ ਐਸ ਐਚ ਓ ਮਲਕੀਤ ਸਿੰਘ ਦਾ ਕਹਿਣਾ ਹੈ ਕਿ ਪੀ ਸੀ ਆਰ ਤੋਂ ਉਹਨਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਸੀ ਅਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮੁੱਢਲੀ ਪੜਤਾਲ ਵਿਚ ਮ੍ਰਿਤਕ ਵਿਅਕਤੀ ਦੇ ਇੱਕ ਔਰਤ ਨਾਲ ਸਬੰਧ ਸਨ ਜਿਸਦੇ ਪੁੱਤਰ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *