ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੰਨਾ ਦੇ ਨੌਜਵਾਨ ਦੀ ਕੈਲੇਡਨ ਵਿੱਚ 31 ਦਸੰਬਰ ਦੀ ਰਾਤ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਵਿਸ਼ਵਰਾਜ ਸਿੰਘ ਗਿੱਲ ਵੱਜੋਂ ਹੋਈ ਹੈ, ਜੋ ਕਿ 2018 ਵਿੱਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਵਿਸ਼ਵਰਾਜ ਦੇ ਘਰ ਵਿੱਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਵਿਆਹ ਜਨਵਰੀ ਜਾਂ ਫਰਵਰੀ ਮਹੀਨੇ ਵਿੱਚ ਹੋਣਾ ਸੀ। ਪਰ ਉਸ ਦੀ ਮੌਤ ਦੀ ਖਬਰ ਸੁਣ ਕੇ ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ।
ਪਿਤਾ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਪੁੱਤਰ ਵਿਸ਼ਵਰਾਜ ਸਿੰਘ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ, ਜੋ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ। ਉਸ ਦੀ ਮੰਗਣੀ ਕੈਨੇਡਾ ਦੀ ਇੱਕ ਲੜਕੀ ਨਾਲ ਵੀ ਹੋਈ ਸੀ, ਜੋ ਕੁਝ ਦਿਨ ਪਹਿਲਾਂ ਹੀ ਵਿਆਹ ਲਈ ਭਾਰਤ ਆਈ ਸੀ। ਉਸ ਨੇ ਆਪਣੇ ਬੇਟੇ ਵਿਸ਼ਵਰਾਜ ਨੂੰ ਵੀ ਭਾਰਤ ਆਉਣ ਲਈ ਕਿਹਾ ਸੀ, ਪਰ ਉਸ ਨੇ ਕਿਹਾ ਕਿ ਉਸ ਦੀ ਪੀਆਰ ਆਉਣ ਵਿਚ ਕੁਝ ਦਿਨ ਬਾਕੀ ਹਨ, ਉਹ ਪੀ.ਆਰ ਮਿਲਣ ‘ਤੇ ਵਾਪਸ ਆ ਜਾਵੇਗਾ।
ਪਿਤਾ ਨੇ ਦੱਸਿਆ ਕਿ ਹਾਦਸੇ ਤੋਂ ਕੁਝ ਘੰਟੇ ਪਹਿਲਾਂ ਬੇਟੇ ਵਿਸ਼ਵਰਾਜ ਨਾਲ ਗੱਲਬਾਤ ਹੋਈ ਸੀ, ਜਿਸ ਵਿਚ ਉਹ ਕਹਿ ਰਿਹਾ ਸੀ ਕਿ ਉਹ ਜਲਦੀ ਹੀ ਭਾਰਤ ਆਵੇਗਾ। ਕੁਝ ਸਮੇਂ ਬਾਅਦ ਬੇਟਾ ਵਿਸ਼ਵਜੀਤ ਆਪਣੇ ਪਾਲਤੂ ਕੁੱਤੇ ਨਾਲ ਸੈਰ ਕਰਨ ਲਈ ਕਾਰ ਵਿੱਚ ਘਰੋਂ ਨਿਕਲਿਆ। ਪਰ ਰਸਤੇ ਵਿਚ ਅਚਾਨਕ ਉਸ ਦੀ ਕਾਰ ਬਰਫ ‘ਤੇ ਤਿਲਕ ਗਈ ਅਤੇ ਪਲਟ ਗਈ ਅਤੇ ਦੂਜੇ ਪਾਸੇ ਇਕ ਹੋਰ ਵਾਹਨ ਨਾਲ ਟਕਰਾ ਗਈ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਸੀਟ ਬੈਲਟ ਲੱਗੀ ਹੋਣ ਕਾਰਨ ਉਹ ਕਾਰ ਤੋਂ ਬਾਹਰ ਨਹੀਂ ਨਿਕਲ ਸਕਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ