ਮਾਨਸਾ ਦੇ ਇੱਕ ਨਿੱਜੀ ਮੈਰਿਜ ਪੈਲੇਸ ਦੀ ਅਚਾਨਕ ਡਿੱਗੀ ਛੱਤ..ਜਾਨੀ ਨੁਕਸਾਨ ਤੋਂ ਰਿਹਾ ਬਚਾਅ !

By Bneews Nov 7, 2023

ਮਾਨਸਾ ਵਿੱਚ ਸੋਮਵਾਰ ਸਵੇਰੇ ਮੈਰਿਜ ਪੈਲੇਸ ਦੀ ਛੱਤ ਅਚਾਨਕ ਡਿੱਗ ਗਈ। ਬਰਨਾਲਾ ਰੋਡ ’ਤੇ ਸਥਿਤ ਮਧੁਰ ਮਿਲਨ ਪੈਲੇਸ ਵਿੱਚ ਅੱਜ ਵਿਆਹ ਸਮਾਗਮ ਹੋਣਾ ਸੀ। ਇਸ ਲਈ ਇੱਥੇ ਤਿਆਰੀ ਕੀਤੀ ਜਾ ਰਹੀ ਸੀ। ਕੁਝ ਸਮੇਂ ਲਈ ਇਸ ਪੈਲੇਸ ਵਿੱਚ ਬਾਰਾਤ ਅਤੇ ਹੋਰ ਮਹਿਮਾਨਾਂ ਨੇ ਵੀ ਆਉਣਾ ਸੀ। ਪਰ ਅਚਾਨਕ ਪੈਲੇਸ ਦੀ ਛੱਤ ਢਹਿ ਢੇਰੀ ਹੋ ਗਈ।ਹਾਦਸੇ ‘ਚ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫਿਲਹਾਲ ਪੈਲੇਸ ਦੇ ਮਲਬੇ ਨੂੰ ਹਟਾਉਣ ਦਾ ਕੰਮ ਚੱਲ ਰਿਹਾ ਹੈ। ਇਸ ਪੈਲੇਸ ਵਿੱਚ ਵਿਆਹ ਦੀ ਰਸਮ ਰੱਖੀ ਗਈ ਸੀ। ਉਨ੍ਹਾਂ ਵੱਲੋਂ ਪ੍ਰੋਗਰਾਮ ਨੂੰ ਕਿਸੇ ਹੋਰ

ਪੈਲੇਸ ਵਿੱਚ ਸ਼ਿਫਟ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਹੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ।ਪਰਿਵਾਰ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਜੇਕਰ ਇਹ ਹਾਦਸਾ ਕੁਝ ਘੰਟਿਆਂ ਬਾਅਦ ਵਾਪਰਿਆ ਹੁੰਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹ ਵਿਆਹ ਦੀ ਤਿਆਰੀ ਕਰ ਰਹੇ ਸਨ ਕਿ ਪੈਲੇਸ ਦੇ ਦੋਵੇਂ ਪਾਸੇ ਦੀਆਂ ਕੰਧਾਂ ਡਿੱਗ ਗਈਆਂ। ਛੱਤ ਡਿੱਗ ਗਈ ਅਤੇ ਅੰਦਰ ਰੱਖਿਆ ਸਾਮਾਨ ਨੁਕਸਾਨਿਆ ਗਿਆ।

ਪਰਿਵਾਰ ਦਾ ਕਹਿਣਾ ਹੈ ਕਿ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਲਾਲਾ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਲੜਕੀ ਦਾ ਵਿਆਹ ਹੋ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਦੁਪਹਿਰ ਵੇਲੇ ਬਰਨਾਲੇ ਦੇ ਪਿੰਡ ਲੱਖੀਵਾਲਾ ਤੋਂ ਬਾਰਾਤ ਨੇ ਆਉਣਾ ਸੀ ਪੈ ਇਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ। ਉਨ੍ਹਾਂ ਮਾਨਸਾ ਦੇ ਡਿਪਟੀ ਕਮਿਸ਼ਨਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਬਣੇ ਸਾਰੇ ਪੈਲੇਸਾਂ ਦੀ ਜਾਂਚ ਕਰਵਾਈ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *