ਪੰਜਾਬ ਵਿਚ ਹਰ ਰੋਜ਼ ਨ ਸ਼ਿਆਂ ਕਾਰਨ ਨੌਜਵਾਨਾਂ ਦੀ ਮੌ ਤ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਅਜਿਹੇ ਹੀ ਇਕ ਹੋਰ ਮਾਮਲੇ ‘ਚ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਥਾਣੇ ਅਧੀਨ ਪੈਂਦੇ ਪਿੰਡ ਦੇ ਕੁਝ ਨੌਜਵਾਨਾਂ ਨਾਲ ਕਥਿਤ ਤੌਰ ‘ਤੇ ਨ ਸ਼ੇ ਦੀ ਓਵਰਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌ ਤ ਹੋ ਗਈ। ਹਾਲਾਂਕਿ, ਪਰਿਵਾਰ ਨੇ ਓਵਰਡੋਜ਼ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਬੇਟੇ ਦਾ ਕ ਤਲ ਕੀਤਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਇਕ ਦਿਨ ਪਹਿਲਾਂ ਉਕਤ ਨੌਜਵਾਨ ਆਪਣੇ ਕਿਸੇ ਦੋਸਤ ਨਾਲ ਮੋਟਰਸਾਈਕਲ ‘ਤੇ ਗਿਆ ਸੀ ਪਰ ਦੇਰ ਰਾਤ ਤੱਕ ਘਰ ਵਾਪਸ ਨਹੀਂ ਪਰਤਿਆ। ਪਰਿਵਾਰ ਵੱਲੋਂ ਕਾਫੀ ਭਾਲ ਕੀਤੀ ਗਈ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਅਗਲੇ ਦਿਨ ਉਸ ਦਾ ਮੋਟਰਸਾਈਕਲ ਤੇ ਨੌਜਵਾਨ ਉਸ ਦੇ ਦੋਸਤ ਦੀ ਕਾਰ ‘ਚੋਂ ਬੇਹੋਸ਼ੀ ਦੀ ਹਾਲਤ ‘ਚ ਮਿਲੇ ਤੇ ਉਸ ਕੋਲੋਂ ਸਰਿੰਜ ਵੀ ਬਰਾਮਦ ਹੋਈ।ਪਰਿਵਾਰ ਵਾਲਿਆਂ ਨੇ ਤੁਰੰਤ ਉਸ ਨੂੰ ਕਪੂਰਥਲਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਡਾਕਟਰ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਸ ਨੇ ਮ੍ਰਿਤਕ ਨੌਜਵਾਨ ਦੀ ਮਾਂ ਦੇ ਬਿਆਨ ਤੇ ਦੋ ਭਰਾਵਾਂ ਸਮੇਤ ਤਿੰਨ ਲੋਕਾਂ ਖਿਲਾਫ ਆਈਪੀਸੀ ਦੀ ਧਾਰਾ 304 ਅਤੇ 34 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਨੇ ਪੁਲਸ ਨੂੰ ਦੱਸਿਆ ਕਿ 21 ਜੁਲਾਈ ਨੂੰ ਸ਼ਾਮ ਕਰੀਬ 730 ਵਜੇ ਪਿੰਡ ਕੜ੍ਹਾਲ ਕਲਾਂ ਦੇ ਰਹਿਣ ਵਾਲੇ ਸਰਵਣ ਸਿੰਘ ਨੇ ਉਸ ਦੇ ਲੜਕੇ ਜਗਜੀਤ ਸਿੰਘ ਨੂੰ ਘਰੋਂ ਬੁਲਾ ਕੇ ਆਪਣੇ ਮੋਟਰਸਾਈਕਲ ਤੇ ਬਿਠਾ ਲਿਆ। ਜਦੋਂ ਦੇਰ ਰਾਤ ਤੱਕ ਉਸ ਦਾ ਲੜਕਾ ਘਰ ਵਾਪਸ ਨਹੀਂ ਆਇਆ ਤਾਂ ਉਸ ਨੇ ਆਪਣੇ ਲੜਕੇ ਦੀ ਭਾਲ ਕੀਤੀ ਪਰ ਉਹ ਕਿਧਰੇ ਨਹੀਂ ਮਿਲਿਆ।
ਅਗਲੀ ਸਵੇਰ ਜਦੋਂ ਉਹ ਪਿੰਡ ਮੋਠਾਂਵਾਲ ਨੂੰ ਜਾ ਰਿਹਾ ਸੀ ਤਾਂ ਇੰਦਰਜੀਤ ਸਿੰਘ ਉਰਫ ਭਿੰਦਾ ਅਤੇ ਉਸ ਦਾ ਭਰਾ ਨਿਰਮਲਜੀਤ ਸਿੰਘ ਉਰਫ ਬਿੱਲਾ ਵਾਸੀ ਪਿੰਡ ਨਾਨੋ ਮੱਲੀਆਂ ਆਪਣੇ ਮੋਟਰ ਵਾਲੇ ਪਾਸੇ ਤੋਂ ਪੈਦਲ ਆ ਰਹੇ ਸਨ ਅਤੇ ਬਹੁਤ ਘਬਰਾਏ ਹੋਏ ਸਨ। ਜਦੋਂ ਉਸ ਨੇ ਮੋਟਰਸਾਈਕਲ ਤੇ ਜਾ ਕੇ ਦੇਖਿਆ ਤਾਂ ਉਸ ਦੇ ਲੜਕੇ ਦਾ ਮੋਟਰਸਾਈਕਲ ਇੰਦਰਜੀਤ ਸਿੰਘ ਦੇ ਮੋਟਰਸਾਈਕਲ ਤੇ ਪਿਆ ਸੀ ਅਤੇ ਬੇਟਾ ਵੀ ਬੇਹੋਸ਼ੀ ਦੀ ਹਾਲਤ ਚ ਉਥੇ ਪਿਆ ਸੀ। ਉਸ ਦੇ ਕੋਲ ਇਕ ਸਰਿੰਜ ਪਈ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ