ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
20 ਜੁਲਾਈ ਨੂੰ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਪਾਕਿਸਤਾਨ ਸਥਿਤ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੀ ਯਾਤਰਾ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ ਸੀ। ਯਾਤਰਾ 25 ਜੁਲਾਈ ਤੋਂ ਮੁੜ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਅੱਜ ਪਾਕਿਸਤਾਨ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ‘ਚ ਖੁਸ਼ੀ ਦੀ ਲਹਿਰ ਹੈ। ਸ਼ਰਧਾਲੂਆਂ ਨੇ ਕਿਹਾ ਕਿ ਉਹ ਉਥੇ ਗੁਰੂ ਘਰ ਸਰਬੱਤ ਦੇ ਭਲੇ ਲਈ ਅਰਦਾਸ ਕਰਨਗੇ।ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ‘ਚ ਭਾਰਤ-ਪਾਕਿ ਸਰਹੱਦ ‘ਤੇ ਸ੍ਰੀ ਕਰਤਾਰਪੁਰ ਲਾਂਘੇ ਰਾਹੀਂ
ਅੱਜ 132 ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਲਾਂਘੇ ਦੇ ਬੰਦ ਦਿਨਾਂ ਦੌਰਾਨ ਲਗਭਗ 700 ਸ਼ਰਧਾਲੂਆਂ ਦੀ ਯਾਤਰਾ ਪ੍ਰਭਾਵਿਤ ਹੋਈ ਸੀ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਲੈਂਡ ਪੋਰਟ ਅਥਾਰਟੀ, ਬਿਊਰੋ ਆਫ ਇਮੀਗਰੇਸ਼ਨ, ਬੀ ਐੱਸ ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਕਰਤਾਰਪੁਰ ਲਾਂਘੇ ਦਾ ਜਾਇਜ਼ਾ ਲਿਆ, ਜਿਸ ਤੋਂ ਬਾਅਦ ਪਾਬੰਦੀ ਹਟਾ ਲਈ ਗਈ।