ਮੱਧ ਪ੍ਰਦੇਸ਼ ‘ਚ ਵਾਪਰਿਆ ਵੱਡਾ ਹਾਦਸਾ ਬੋਲਵੈਲ ‘ਚ ਜਾ ਡਿੱਗੀ ਮਾਸੂਮ ਬੱਚੀ ਇਲਾਜ ਦੌਰਾਨ ਹੋਈ ਬੱਚੀ ਦੀ ਮੌ ਤ

By Bneews Dec 7, 2023

 ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ (Rajgarh district) ਵਿੱਚ ਬੋਰਵੈੱਲ (borewell) ਵਿੱਚ ਡਿੱਗਣ ਵਾਲੀ ਇੱਕ ਲੜਕੀ ਦੀ ਮੌਤ ਹੋ ਗਈ ਹੈ। 8 ਘੰਟੇ ਤੋਂ ਵੱਧ ਚੱਲੇ ਬਚਾਅ ਕਾਰਜ ਤੋਂ ਬਾਅਦ ਦੇਰ ਰਾਤ ਬੱਚੀ ਨੂੰ ਬਾਹਰ ਕੱਢਿਆ ਗਿਆ। ਬੱਚੀ ਬੇਹੋਸ਼ੀ ਦੀ ਹਾਲਤ ‘ਚ ਮਿਲੀ। ਇਸ ਤੋਂ ਬਾਅਦ ਉਸ ਨੂੰ ਸਿੱਧਾ ਹਸਪਤਾਲ ਲਿਜਾਇਆ ਗਿਆ ਅਤੇ ਇੱਥੋਂ ਉਨ੍ਹਾਂ ਨੂੰ ਭੋਪਾਲ ਰੈਫਰ ਕਰ ਦਿੱਤਾ ਗਿਆ। ਮਾਹੀ ਦੀ ਅੱਜ ਸਵੇਰੇ ਹਮੀਦੀਆ ਹਸਪਤਾਲ ‘ਚ ਮੌਤ ਹੋ ਗਈ।

ਦੱਸ ਦੇਈਏ ਕਿ ਰਾਜਗੜ੍ਹ ਦੇ ਪਿਪਲੀਆ ਰਸੋਦਾ ਪਿੰਡ ਦੀ ਰਹਿਣ ਵਾਲੀ ਮਾਹੀ 5 ਦਸੰਬਰ ਨੂੰ ਸ਼ਾਮ ਕਰੀਬ 5:40 ਵਜੇ ਬੋਰਵੈੱਲ ‘ਚ ਡਿੱਗ ਗਈ ਸੀ। ਇਸ ਦੀ ਸੂਚਨਾ ਮਿਲਦੇ ਹੀ SDRF ਅਤੇ NDRF ਦੀਆਂ ਟੀਮਾਂ ਨੇ ਜੰਗੀ ਪੱਧਰ ’ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਕਰੀਬ 10 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੀ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਡਾਕਟਰਾਂ ਨੇ ਦੱਸਿਆ ਕਿ ਗਲੇ ਵਿਚ ਸੋਜ ਅਤੇ ਸਾਹ ਲੈਣ ਵਿਚ ਤਕਲੀਫ਼ ਕਾਰਨ ਉਸ ਦੀ ਮੌਤ ਹੋ ਗਈ।

ਬੱਚੀ ਦੇ ਡਿੱਗਣ ਬਾਰੇ ਨਾਨਾ-ਨਾਨੀ ਨੇ ਪਿੰਡ ਦੇ ਲੋਕਾਂ ਨੂੰ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਆਕਸੀਜਨ ਸਿਲੰਡਰ ਲੈ ਕੇ ਮੌਕੇ ‘ਤੇ ਪਹੁੰਚੀ। ਲੜਕੀ ਪਿਤਾ ਰਵੀ ਨਾਲ ਆਪਣੇ ਮਾਮੇ ਦੇ ਘਰ ਆਈ ਹੋਈ ਸੀ। ਇੱਥੇ ਖੇਤਾਂ ‘ਚ ਖੇਡਦੇ ਹੋਏ ਉਹ ਬੋਰਵੈੱਲ ‘ਚ ਡਿੱਗ ਗਈ, ਸੂਚਨਾ ਮਿਲਣ ‘ਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਵੀ ਮੌਕੇ ‘ਤੇ ਪਹੁੰਚ ਗਏ। ਮੁੱਖ ਮੰਤਰੀ ਨੇ ਸਾਰੀ ਘਟਨਾ ਸਬੰਧੀ ਪ੍ਰਸ਼ਾਸਨ ਨਾਲ ਵੀ ਗੱਲਬਾਤ ਕੀਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *