‘ਰਾਕੇਟ ਸ਼ੈਲ’ ਨੂੰ ਖਿਡੌਣਾ ਸਮਝ ਕੇ ਘਰ ਲੈ ਗਏ ਬੱਚੇ ,ਵੱਡਾ ਧ.ਮਾਕਾ ਹੋਣ ਕਾਰਨ ਵਿਛ ਗਈਆਂ ਲਾ ਸ਼ਾਂ

By Bneews Sep 28, 2023

ਪਾਕਿਸਤਾਨ ਦੇ ਸਿੰਧ ‘ਚ ਰਾਕੇਟ ਲਾਂਚਰ ਸ਼ੈਲ ‘ਚ ਧਮਾਕਾ ਹੋਣ ਕਾਰਨ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਕੰਧਕੋਟ ਜ਼ਿਲ੍ਹੇ ਵਿੱਚ ਵਾਪਰਿਆ ਹੈ। ਮਰਨ ਵਾਲਿਆਂ ਵਿੱਚ ਚਾਰ ਬੱਚੇ ਵੀ ਸ਼ਾਮਲ ਹਨ, ਮਰਨ ਵਾਲੇ ਸਾਰੇ ਇੱਕ ਹੀ ਪਰਿਵਾਰ ਦੇ ਸਨ। ਕੁਝ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਸਿਵਲ ਹਸਪਤਾਲ ਕੰਢਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਾਣਕਾਰੀ ਮੁਤਾਬਕ ਬੱਚੇ ਘਰ ‘ਚ ਰਾਕੇਟ ਲਾਂਚਰ ਦੇ ਸ਼ੈਲ ਨਾਲ ਖੇਡ ਰਹੇ ਸਨ ਕਿ ਇਸ ਦੌਰਾਨ ਇਹ ਫਟ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਕੰਧਕੋਟ ਦਾਖਲ ਕਰਵਾਇਆ। ਲਾਸ਼ਾਂ ਨੂੰ ਵੀ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਪੁਲਿਸ ਨੇ ਕੰਧਕੋਟ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦੇ ਥਾਣਾ ਕੰਧਕੋਟ ਦੇ ਸੀਨੀਅਰ ਕਪਤਾਨ ਪੁਲਿਸ ਰੋਹਿਲ ਖੋਸਾ ਨੇ ਦੱਸਿਆ ਕਿ ਬੱਚੇ ਬਾਹਰ ਖੇਡ ਰਹੇ ਸਨ ਤਾਂ ਉਨ੍ਹਾਂ ਨੂੰ ਜ਼ਮੀਨ ‘ਤੇ ਰਾਕੇਟ ਸ਼ੈਲ ਪਿਆ ਮਿਲਿਆ। ਬੱਚੇ ਇਸ ਨੂੰ ਖੇਡਣ ਲਈ ਘਰ ਲੈ ਆਏ ਅਤੇ ਖੇਡਣ ਲੱਗ ਗਏ।

ਇਸ ਦੌਰਾਨ ਰਾਕੇਟ ਦਾ ਗੋਲਾ ਫਟਣ ਨਾਲ ਘਰ ‘ਚ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਘਰ ‘ਚ ਮੌਜੂਦ 8 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਘਰ ‘ਚ ਹਫੜਾ-ਦਫੜੀ ਮਚ ਗਈ। ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਧਮਾਕੇ ਦੀ ਸੂਚਨਾ ਮਿਲਣ ‘ਤੇ ਸਿੰਧ ਦੇ ਕਾਰਜਕਾਰੀ ਮੁੱਖ ਮੰਤਰੀ ਮਕਬੂਲ ਬਕਰ ਨੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ। ਕਾਰਜਕਾਰੀ ਮੁੱਖ ਮੰਤਰੀ ਨੇ ਇੰਸਪੈਕਟਰ ਜਨਰਲ ਡਾ.ਰਿਫਤ ਮੁਖਤਾਰ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਵਾਲ ਚੁੱਕਿਆ ਹੈ ਕਿ ਰਾਕੇਟ ਪਿੰਡਾਂ ਤੱਕ ਕਿਵੇਂ ਪਹੁੰਚਿਆ, ਕੀ ਇਨ੍ਹਾਂ ਇਲਾਕਿਆਂ ‘ਚ ਹਥਿਆਰਾਂ ਦੀ ਤਸਕਰੀ ਹੋ ਰਹੀ ਹੈ?

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *