ਪੁਲਿਸ ਨੂੰ ਚਕਮਾ ਦੇਣ ਲੱਗੇ ਥੋੜ੍ਹਾ ਜਿਹਾ ਵੀ ਮੰਨ ਵਿੱਚ ਡਰ ਨਹੀਂ ਰੱਖਦੇ। ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕਿ ਕਿਸ ਤਰੀਕੇ ਨਾਲ ਇੱਕ ਬਜ਼ੁਰਗ ਮਹਿਲਾ ਆਪਣੇ ਨਾਲ 2 ਮਹਿਲਾਵਾਂ ਨੂੰ ਪੁਲਿਸ ਦੀ ਵਰਦੀ ਵਿੱਚ ਅਤੇ ਇੱਕ ਨੌਜਵਾਨ ਨੂੰ ਨਾਲ ਲੈ ਕੇ ਧੀ ਦੇ ਸੋਹਰੇ ਘਰ ਪਿੰਡ ਮਰੜ ਆਉਂਦੀ ਹੈ ਅਤੇ ਉਹਨਾਂ ਉੱਤੇ ਰਾਜੀਨਾਮੇ ਦਾ ਦਬਾਅ ਬਣਾਉਂਦੀ ਹੈ ।
ਮੌਕੇ ਉੱਤੇ ਘਰ ਵਾਲਿਆਂ ਵੱਲੋਂ ਉਹਨਾਂ ਦੀ ਵੀਡੀਓ ਬਣਾਈ ਜਾਂਦੀ ਹੈ ਅਤੇ ਪੁਲਿਸ ਨੂੰ ਵੀ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ। ਜਿਸ ਤੋਂ ਬਾਅਦ ਪੁਲਿਸ ਉਹਨਾਂ ਨੂੰ ਆਪਣੇ ਨਾਲ ਥਾਣੇ ਲੈ ਜਾਂਦੀ ਹੈ ਅਤੇ 17 ਤਰੀਕ ਦਾ ਸਮਾਂ ਦੇ ਕੇ ਛੱਡ ਦਿੱਤਾ ਜਾਂਦਾ ਹੈ। ਜਾਣਕਾਰੀ ਦਿੰਦੇ ਲੜਕੇ ਪਰਿਵਾਰ ਦੇ ਮੋਹਤਬਰ ਵਲੋਂ ਦੱਸਿਆ ਗਿਆ ਕਿ 2 ਮਹਿਲਾਵਾਂ ਪੁਲਿਸ ਦੀ ਵਰਦੀ ਵਿੱਚ ਆਉਂਦੀਆਂ ਹਨ ਅਤੇ ਆ ਕੇ ਇਸ ਪਰਿਵਾਰ ਉੱਪਰ ਰਾਜੀਨਾਮੇ ਦਾ ਦਬਾਅ ਪਾਉਂਦੀਆਂ ਹਨ। ਜੋ ਕਿ ਗਲਤ ਤਰੀਕਾ ਹੈ
ਕਿਉਂਕਿ ਲੜਕੇ ਉਪਰ ਮਾਨਯੋਗ ਕੋਰਟ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ, ਫਿਰ ਇਹਨਾਂ ਦਾ ਕੋਈ ਹੱਕ ਨਹੀਂ ਕਿਸੇ ਦੇ ਘਰ ਆ ਕੇ ਦਬਾਅ ਬਣਾਇਆ ਜਾਵੇ। ਜਦੋਂ ਪੁਲਿਸ ਦੀ ਵਰਦੀ ਵਿੱਚ ਆਈਆ ਦੋਵਾਂ ਮਹਿਲਾਵਾਂ ਨੂੰ ਪੁੱਛਿਆ ਗਿਆ ਤਾਂ ਉਹਨਾਂ ਨੇ ਆਪਣੀ ਪਹਿਚਾਣ ਪਿੰਡ ਦੇ ਸਰਪੰਚ ਸਾਹਮਣੇ ਕਾਦੀਆਂ ਮਹਿਲਾ ਪੁਲਿਸ ਵਜੋਂ ਦੱਸੀ। ਜਦ ਕਾਦੀਆ ਥਾਣੇ ਪੁੱਛਿਆ ਗਿਆ ਤਾਂ ਅਜਿਹੀ ਕੋਈ ਵੀ ਮਹਿਲਾ ਪੁਲਿਸ ਅਧਿਕਾਰੀ ਉੱਥੇ ਡਿਊਟੀ ਨਹੀਂ ਕਰਦੀ ਸੀ। ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ ਸ਼ਿਕਾਇਤ ਜਗਰੂਪ ਸਿੰਘ ਵਾਸੀ ਮਰੜ ਵੱਲੋਂ ਦਰਜ ਕਰਵਾਈ ਗਈ ਹੈ ਕਿ ਉਸਦਾ ਉਸਦੀ ਘਰਵਾਲੀ ਨਾਲ ਲੰਬੇ ਸਮੇਂ ਤੋਂ ਝਗੜਾ ਚੱਲਦਾ ਆ ਰਿਹਾ ਹੈ ਅਤੇ ਮੇਰੀ ਸੱਸ ਅੱਜ 2 ਮਹਿਲਾਵਾਂ ਅਤੇ ਇਕ ਨੌਜਵਾਨ ਨੂੰ ਆਪਣੇ ਨਾਲ ਲੈ ਕੇ ਘਰ ਆਉਂਦੀ ਹੈ ਅਤੇ ਉਹਨਾਂ ਵੱਲੋਂ ਆਪਣੀ ਪਹਿਚਾਣ ਗਲਤ ਦਸੀ ਜਾਂਦੀ ਹੈ। ਜਿਸਦੀ ਜਾਂਚ ਕਰ ਰਹੇ ਹਾਂ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ