ਰੋਟੀ ਰੋਜੀ ਕਮਾਉਣ ਲਈ ਗਏ ਨੌਜਵਾਨ ਗੁਰਜੰਟ ਸਿੰਘ ਬੁਤਾਲਾ ਦੀ ਕੈਨੇਡਾ ‘ਚ ਮੌ-ਤ

By Bneews Jan 24, 2024

ਪਿੰਡ ਬੁਤਾਲਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ ਜਿਥੋਂ ਦਾ ਨੌਜਵਾਨ ਕੈਨੇਡਾ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਹਾਦਸੇ ਵਿਚ ਉਸ ਦੀ ਮੌ.ਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ ਤੇ ਉਹ ਲਗਭਗ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ।ਮਿਲੀ ਜਾਣਕਾਰੀ ਮੁਤਾਬਕ ਗੁਰਜੰਟ ਸਿੰਘ ਸੁਨਿਹਰੀ ਭਵਿੱਖ ਦੀ ਆਸ ਲਏ ਤੇ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ ਪਰ ਵਿਦੇਸ਼ ਜਾਣ ਦੇ ਕੁਝ ਹੀ ਦੇਰ ਬਾਅਦ ਉਸ ਦੀ

ਸੜਕ ਹਾਦਸੇ ਵਿਚ ਜਾਨ ਚਲੀ ਗਈ। ਮ੍ਰਿਤਕ ਦੇ ਪਿਤਾ ਦਲਬੀਰ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਲਈ ਕੁਝ ਕਰਨਾ ਚਾਹੁੰਦਾ ਸੀ ਤੇ ਕੈਨੇਡਾ ਜਾਣ ਤੋਂ ਪਹਿਲਾਂ ਸਿੰਗਾਪੁਰ ਵੀ ਗਿਆ ਸੀ ਤੇ ਅਜੇ ਕੈਨੇਡਾ ਗਏ ਨੂੰ ਸਿਰਫ 7 ਮਹੀਨੇ ਹੀ ਹੋਏ ਤੇ ਇਹ ਦੁਖਦਾਈ ਖਬਰ ਸੁਣਨ ਨੂੰ ਮਿਲੀ। ਪੂਰੇ ਘਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਪੁੱਤਰ ਦੀ ਇਸ ਬੇਵਕਤੀ ਮੌਤ ਨਾਲ ਪਰਿਵਾਰ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਗੁਰਜੰਟ ਸਿੰਘ ਆਪਣੇ ਦੋ ਸਾਥੀਆਂ ਨਾਲ ਕਿਸੇ ਕੰਮ ਲਈ ਗਿਆ ਸੀ ਕਿ ਇਸ ਦੌਰਾਨ ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੇ ਲਈ ਮਦਦ ਕੀਤੀ ਜਾਵੇ ਤਾਂ ਜੋ ਉਹ ਪੂਰੀਆਂ ਰਸਮਾਂ ਨਾਲ ਆਪਣੇ ਪੁੱਤ ਦਾ ਸਸਕਾਰ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *