ਰੋਡਵੇਜ਼ ਦੇ ਡਰਾਈਵਰ ਦਾ ਕਿਰਚਾਂ ਮਾਰ ਕੇ ਕ/ਤ/ਲ

By Bneews Jan 10, 2024

ਬੀਤੀ ਦੇਰ ਰਾਤ ਜਿਲ੍ਹਾ ਤਰਨਤਾਰਨ ਅਧੀਨ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ’ਤੇ ਇੱਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਉਮਰ 30 ਸਾਲ ਨਿਵਾਸੀ ਪਿੰਡ ਘੜਕਾ ਵੱਜੋਂ ਹੋਈ।ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਪੰਜਾਬ ਰੋਡਵੇਜ ਤਰਨਤਾਰਨ ਵਿਖੇ ਆਰਜੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ

ਤਰਨਤਾਰਨ ਤੋਂ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ਪੀਬੀ 10 ਐਚ ਜੀ 6228 ’ਤੇ ਸਵਾਰ ਹੋ ਕੇ ਦੇਰ ਸ਼ਾਮ ਆਪਣੇ ਪਿੰਡ ਘੜਕਾ ਜਾ ਰਿਹਾ ਸੀ ਕਿ ਕੋਟ ਮੁਹੰਮਦ ਤੋਂ ਜਾਮਾਰਾਏ ਸੜਕ ਤੇ ਬਾਬਾ ਭੰਡਾਰੀ ਜੀ ਦੇ ਗੁਰਦੁਆਰਾ ਨਜਦੀਕ ਅਣਪਛਾਤਿਆਂ ਵੱਲੋਂ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ।ਮੌਕੇ ’ਤੇ ਪਹੁੰਚੇ ਡੀਐਸਪੀ ਸਬ ਡਵੀਜ਼ਨ ਗੋਇੰਦਵਾਲ ਰਵੀਸ਼ੇਰ ਸਿੰਘ ਤੇ ਥਾਣਾ ਗੋਇੰਦਵਾਲ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ

ਪੁਲਸ ਵਲੋਂ ਲਾਸ਼ ਕਬਜੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਅਰੰਭ ਕਰ ਦਿੱਤੀ।ਕਾਬਿਲੇਗੌਰ ਹੈ ਕਿ ਸੂਬੇ ਭਰ ’ਚ ਲੁੱਟਖੋਹ, ਕਤਲ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਬੇਸ਼ੱਕ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਵਲੋਂ ਹਰ ਇੱਕ ਕਾਰਵਾਈ ਕੀਤੀ ਜਾ ਰਹੀ ਹੈ ਪਰ ਇਹ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਕਿਉਂਕਿ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *