ਰੰਗੇ ਹੱਥੀ ਫੜਿਆ ਰਿਸ਼ਵਤ ਲੈਂਦਾ ਪਟਵਾਰੀ, Vigilance ਨੇ ਕੀਤਾ ਕਾਬੂ

By Bneews Jan 13, 2024

ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਕੁਲਦੀਪ ਸਿੰਘ, ਵਾਸੀ ਪਿੰਡ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿੰਡ ਕਲਿਆਣ ਸੁੱਖਾ ਵਿਖੇ ਕਰੀਬ 6 ਏਕੜ ਵਾਹੀਯੋਗ ਜਮੀਨ ਸਾਂਝੇ ਖਾਤੇ ਦੀ ਹੈ ਅਤੇ ਉਹ ਆਪਣੇ ਹਿੱਸੇ ਆਉਂਦੀ ਇਸ ਜਮੀਨ ਵਿੱਚੋਂ 2 ਕਨਾਲਾਂ ਜਮੀਨ ਦਾ ਤਬਾਦਲਾ ਦੂਸਰੀ ਧਿਰ ਨਾਲ ਕਰਵਾਉਣਾ ਚਾਹੁੰਦਾ ਸੀ। ਜਿਸ ਸੰਬੰਧੀ ਪਟਵਾਰੀ ਜਗਜੀਤ ਸਿੰਘ ਅਤੇ ਉਸਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਨੇ ਇਹ ਕੰਮ ਕਰਨ ਬਦਲੇ ਮੁੱਦਈ ਕੁਲਦੀਪ ਸਿੰਘ ਪਾਸੋਂ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਜ਼ੋਰ ਪਾਉਣ ਪਿੱਛੋਂ ਸੌਦਾ 10,000 ਰੁਪਏ ਵਿੱਚ ਹੋ ਗਿਆ।

ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕੁੱਝ ਦਿਨ ਪਹਿਲਾਂ ਇਹੀ ਪਟਵਾਰੀ ਇਸੇ ਜਮੀਨ ਤੇ ਬੈਂਕ ਲਿਮਟ ਨੂੰ ਫੱਕ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਹਾਸਲ ਕਰ ਚੁੱਕਾ ਹੈ। ਬੁਲਾਰੇ ਨੇ ਦੱਸਿਆ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਬਠਿੰਡਾ ਨੇ ਜਾਲ ਵਿਛਾਇਆ ਤੇ ਪਟਵਾਰੀ ਜਗਜੀਤ ਸਿੰਘ ਨੂੰ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *