ਵਿਆਹ ਤੋਂ ਪਹਿਲਾਂ ਮੁੰਡੇ ਵਾਲਿਆਂ ਦੇ ਵੱਲੋਂ ਤੋੜਿਆ ਗਿਆ ਰਿਸ਼ਤਾ

By Bneews Oct 27, 2023

ਬਰਨਾਲਾ ਦੀ ਆਸਥਾ  ਕਾਲੋਨੀ ਵਿੱਚੋਂ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮੁੰਡਾ ਤੇ ਕੁੜੀ ਦੇ ਪਰਿਵਾਰ ਦੇ ਵਿੱਚ ਆਪਸੀ ਲੜਾਈ ਹੋ ਗਈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਲੜਕੇ ਪਰਿਵਾਰ ਉੱਤੇ ਵਿਆਹ ਤੋਂ ਮੁਕਰਨ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਲੜਕਾ-ਲੜਕੀ ਦੇ ਪਰਿਵਾਰਕ ਮੈਂਬਰ ਆਪਸ ਵਿਚ ਭਿੜ ਗਏ। ਇਸ ਮੌਕੇ ਲੜਕੀ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਲੜਕੇ ਅਤੇ ਲੜਕੀ ਦੀ ਮੰਗਣੀ 26 ਸਤੰਬਰ ਨੂੰ ਹੋਈ ਸੀ ਅਤੇ ਵਿਆਹ 10 ਨਵੰਬਰ ਨੂੰ ਹੋਣਾ ਹੈ।

ਇਸ ਬਾਬਤ ਉਨ੍ਹਾਂ ਨੇ ਪੈਲੇਸ ਬੁੱਕ ਕਰਵਾਇਆ ਹੋਇਆ ਹੈ, ਸੋਨਾ ਖ਼ਰੀਦਿਆ, ਕਾਰਡ ਵੰਡੇ ਅਤੇ 35 ਲੱਖ ਰੁਪਏ ਖਰਚ ਕਰ ਦਿੱਤੇ ਹਨ ਪਰ ਹੁਣ ਲੜਕੇ ਦੇ ਮਾਪੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਰਹੇ ਹਨ ਜਿਸ ਕਾਰਨ ਉਹ ਰੋਸ ਪ੍ਰਗਟ ਕਰਨ ਲਈ ਆਏ ਸੀ ਜਿੱਥੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ।ਦੂਜੇ ਪਾਸੇ ਲੜਕੇ ਦੇ ਪਿਤਾ ਨੇ ਦੱਸਿਆ ਕਿ ਲੜਕੀ ਪਰਿਵਾਰ ਨਾਲ ਰਿਸ਼ਤਾ ਜੋੜਨ ਤੋਂ ਬਾਅਦ ਉਨ੍ਹਾਂ ਦੇ ਲੜਕੇ ਨੂੰ ਫ਼ੋਨ ‘ਤੇ ਧਮਕੀਆਂ ਮਿਲ ਰਹੀਆਂ ਹਨ, ਉਨ੍ਹਾਂ ਦੇ ਲੜਕੇ ‘ਤੇ ਵੀ ਬਠਿੰਡਾ ਵਿਖੇ ਹਮਲਾ ਹੋਇਆ ਹੈ, ਜਿਸ ਕਾਰਨ ਉਹ ਅਜਿਹੇ ਲੋਕਾਂ ਨਾਲ ਸਬੰਧ ਨਹੀਂ ਰੱਖਣਾ ਚਾਹੁੰਦੇ ਹਨ।

ਇਸ ਮੌਕੇ ਲੜਕੀ ਪਰਿਵਾਰ ਨੇ ਦੱਸਿਆ ਕਿ ਉਸ ਦੀ ਲੜਕੀ ਦੀ ਮੰਗਣੀ ਅਵਿਨਾਸ਼ ਗੁਪਤਾ ਨਾਲ ਹੋਈ ਸੀ ਜਿਸ ਤੋਂ ਬਾਅਦ 10 ਨਵੰਬਰ ਨੂੰ ਵਿਆਹ ਤੈਅ ਕੀਤਾ ਗਿਆ ਹੈ। ਵਿਆਹ ਲਈ ਪੈਲੇਸ ਬੁੱਕ ਹੋ ਗਿਆ ਹੈ, ਸੋਨਾ ਖਰੀਦਿਆ ਗਿਆ ਹੈ, ਉਹ ਪਹਿਲਾਂ ਹੀ 35 ਲੱਖ ਰੁਪਏ ਖਰਚ ਕਰ ਚੁੱਕੇ ਹਨ ਪਰ ਹੁਣ ਪਿਛਲੇ ਕੁਝ ਦਿਨਾਂ ਤੋਂ ਲੜਕੇ ਦਾ ਪਰਿਵਾਰ ਇਸ ਰਿਸ਼ਤੇ ਤੋਂ ਭੱਜ ਰਿਹਾ ਹੈ। ਜਿਸ ਤੋਂ ਬਾਅਦ  ਉਹ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਨ ਲਈ ਸ਼ਾਂਤੀਪੂਰਵਕ ਉਨ੍ਹਾਂ ਦੇ ਘਰ ਪਹੁੰਚੇ। ਜਿੱਥੇ ਲੜਕੇ ਦੇ ਪਿਤਾ ਅਤੇ ਉਸ ਦੇ ਸਾਥੀਆਂ ਨੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।  ਇਸ ਮੌਕੇ ਪਰਿਵਾਰ ਵਾਲਿਆਂ ਨੇ ਲੜਕੇ ਦੇ ਪਰਿਵਾਰ ‘ਤੇ ਦਾਜ ਮੰਗਣ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਲੜਕੇ ਦੇ ਪਰਿਵਾਰ ਵਾਲਿਆਂ ਖ਼ਿਲਾਫ਼ ਕੁੱਟਮਾਰ ਦੇ ਦੋਸ਼ ਹੇਠ ਪੁਲਿਸ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *