ਮਾਨਸਾ ਸਿਰਸਾ ਰੋਡ ‘ਤੇ ਐਤਵਾਰ ਸਵੇਰੇ ਵਿਆਹ ਵਾਲੀ ਕਾਰ ਅਤੇ ਥਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਵਿਆਹ ਵਾਲੀ ਕਾਰ ‘ਚ ਸਵਾਰ ਲਾੜਾ-ਲਾੜੀ ਸਮੇਤ 5 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਟੱਕਰ ਤੋਂ ਬਾਅਦ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਹਾਦਸੇ ਵਿੱਚ ਇੱਕ ਆਟੋ ਵੀ ਥਾਰ ਦੀ ਲਪੇਟ ਵਿਚ ਆ ਗਿਆ।ਜਾਣਕਾਰੀ ਅਨੁਸਾਰ ਵਿਆਹ ਦੀ ਗੱਡੀ ਸਰਦੂਲਗੜ੍ਹ ਤੋਂ ਮਾਨਸਾ ਵੱਲ ਆ ਰਹੀ ਸੀ।
ਇਸ ਦੌਰਾਨ ਦੋਲੋਵਾਲ ਦੇ ਨਜ਼ਦੀਕ ਮਾਨਸਾ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਥਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇੱਕ ਵਿਆਹੁਤਾ ਲੜਕਾ-ਲੜਕੀ, ਤਿੰਨ ਔਰਤਾਂ ਅਤੇ ਇੱਕ ਮਰਦ ਵੀ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਜਿੱਥੇ ਵਿਆਹ ਵਾਲੀ ਕਾਰ ਦੇ ਪਰਖੱਚੇ ਉੱਡ ਗਏ, ਉਥੇ ਹੀ ਥਾਰ ਗੱਡੀ ਵੀ ਪਲਟੀਆਂ ਖਾ ਕੇ ਬੁਰੀ ਤਰ੍ਹਾਂ ਨੁਕਸਾਨ ਗਈ।ਪਿੰਡ ਦੁੱਲੋਵਾਲ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ
ਕਿ ਦੋਵੇਂ ਗੱਡੀਆਂ ਬਿਲਕੁਲ ਖਤਮ ਹੋ ਗਈਆਂ ਹਨ ਅਤੇ ਵਿਆਹ ਵਾਲੀ ਕਾਰ ਵਿਚ ਸਵਾਰ ਵਿਅਕਤੀ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਮਾਨਸਾ ਸਿਵਲ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। ਗ਼ਨੀਮਤ ਰਹੀ ਕਿ ਹਾਦਸੇ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਕੋਰਟ ਧਰਮਾ ਥਾਣੇ ਦੀ ਪੁਲਿਸ ਵੀ ਉਥੇ ਪਹੁੰਚ ਗਈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ