ਵਿਆਹ ਵਾਲੇ ਘਰ ਨੂੰ ਲੱਗੀ ਅੱਗ, ਦਾਜ ਵੀ ਸੜ ਕੇ ਹੋਇਆ ਸੁਆਹ

By Bneews Oct 28, 2023

ਖੰਨਾ ਦੇ ਨੇੜਲੇ ਪਿੰਡ ਅਲੂਣਾ ਪੱਲਾ ‘ਚ ਵਿਆਹ ਵਾਲੇ ਘਰ ਨੂੰ ਅੱਗ ਲੱਗ ਗਈ। ਘਰ ਵਿੱਚ ਧੀ ਦੇ ਵਿਆਹ ਲਈ ਜੋੜ ਕੇ ਰੱਖੇ ਡੇਢ ਲੱਖ ਰੁਪਏ ਅਤੇ ਦਾਜ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਘਰ ਵਿੱਚ ਮੌਜੂਦ ਬੱਚੇ ਅਤੇ ਪਰਿਵਾਰਕ ਮੈਂਬਰ ਆਪਣੀ ਜਾਨ ਬਚਾਉਣ ਲਈ ਬਾਹਰ ਭੱਜੇ। ਖੰਨਾ ਫਾਇਰ ਸਟੇਸ਼ਨ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਬਾਬਤ ਫਾਇਰਮੈਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਫਾਇਰ ਸਟੇਸ਼ਨ ’ਤੇ ਫੋਨ ਆਇਆ ਸੀ

ਕਿ ਅਲੂਣਾ ਪੱਲਾ ’ਚ ਇੱਕ ਘਰ ਨੂੰ ਅੱਗ ਲੱਗੀ ਹੈ ਅਤੇ ਉਹ ਤੁਰੰਤ ਖੰਨਾ ਤੋਂ ਮੌਕੇ ’ਤੇ ਪੁੱਜੇ। ਉੱਥੇ ਹਾਲਾਤ ਅਜਿਹੇ ਸਨ ਕਿ ਪੂਰੇ ਘਰ ਨੂੰ ਅੱਗ ਲੱਗ ਗਈ ਸੀ। ਉਦੋਂ ਹੀ ਅੱਗ ‘ਤੇ ਕਾਬੂ ਪਾਇਆ ਗਿਆ ਤੇ ਅੱਗ ਨੂੰ ਨੇੜਲੇ ਘਰਾਂ ਤੱਕ ਫੈਲਣ ਤੋਂ ਰੋਕਿਆ ਗਿਆ ਹਾਲਾਂਕਿ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।  ਫਾਇਰਮੈਨ ਨੇ ਦੱਸਿਆ ਕਿ ਇਹ ਸਤਨਾਮ ਸਿੰਘ ਦਾ ਘਰ ਹੈ।

ਸਤਨਾਮ ਦੀ ਬੇਟੀ ਦੇ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਵਿਆਹ ਦੇ ਖ਼ਰਚੇ ਲਈ ਪੈਸੇ ਜੋੜ ਕੇ ਰੱਖੇ ਸੀ ਅਤੇ ਦਾਜ ਦਾ ਸਮਾਨ ਰੱਖਿਆ ਗਿਆ ਸੀ। ਇਹ ਸਭ ਕੁੱਝ ਅੱਗ ਨੇ ਸਾੜ ਦਿੱਤਾ। ਜ਼ਿਕਰ ਕਰ ਦਈਏ ਕਿ ਸਤਨਾਮ ਸਿੰਘ ਮਜ਼ਦੂਰੀ ਕਰਦਾ ਹੈ। ਉਸਨੇ ਆਪਣੀ ਧੀ ਦੇ ਵਿਆਹ ਲਈ ਇੱਕ-ਇੱਕ ਚੀਜ਼ ਖ਼ਰੀਦ ਕੇ ਜੋੜ ਕੇ ਰੱਖੀ ਹੋਈ ਸੀ। ਸਮਾਨ ਇੱਕ ਕਮਰੇ ਵਿੱਚ ਰੱਖਿਆ ਹੋਇਆ ਸੀ। ਇਸ ਕਮਰੇ ਵਿੱਚ ਬਿਜਲੀ ਦੀਆਂ ਤਾਰਾਂ ਬਾਹਰ ਸਨ। ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਫੈਲ ਗਈ। ਅੱਗ ਨਾਲ ਸਾਰਾ ਸਾਮਾਨ ਸੜ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *