ਵਿਦੇਸ਼ ’ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

By Bneews Jan 18, 2024

5 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਹਾਂਗਕਾਂਗ ਗਏ ਪੰਜਾਬੀ ਨੌਜਵਾਨ ਦੀ ਮੌ.ਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਦੇ ਰਹਿਣ ਵਾਲੇ ਨਿਰਮਲ ਸਿੰਘ (ਉਮਰ 27 ਸਾਲ) ਦੀ ਹਾਂਗਕਾਂਗ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ।ਮ੍ਰਿਤਕ ਨਿਰਮਲ ਸਿੰਘ ਦੇ ਪਿਤਾ ਸੁਰਜਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ 5 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਹਾਂਗਕਾਂਗ ਗਿਆ

ਸੀਤੇ ਉਹ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਬੀਤੇ ਦਿਨੀਂ ਨਿਰਮਲ ਦੇ ਦੋਸਤ ਦਾ ਉਨ੍ਹਾਂ ਨੂੰ ਫੋਨ ਆਇਆ ਕਿ ਦਿਲ ਦਾ ਦੌਰਾ ਪੈਣ ਨਾਲ ਨਿਰਮਲ ਸਿੰਘ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਉਹ ਪਿਛਲੇ ਕਾਫੀ ਦਿਨਾਂ ਤੋਂ ਹਸਪਤਾਲ ਵਿਚ ਭਰਤੀ ਸੀ। ਪਰ ਪੁੱਤ ਦੀ ਇਸ ਬੇਵਕਤੀ ਮੌਤ ਨਾਲ ਮਾਪਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਪੂਰੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ। ਪਰਿਵਾਰ ਵਾਲਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ

ਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਭਾਰਤ ਲਿਆਉਣ ‘ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।ਜ਼ਿਕਰਯੋਗ ਹੈ ਕਿ ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਉਹ ਜਾਂ ਤਾਂ ਪੜ੍ਹਾਈ ਲਈ ਤੇ ਜਾਂ ਸੁਨਹਿਰੀ ਭਵਿੱਖ ਦੀ ਆਸ ਲਏ ਵਿਦੇਸ਼ਾਂ ਵਿਚ ਸੈਟਲ ਹੋਣ ਦਾ ਮਨ ਬਣਾਉਂਦੇ ਹਨ ਪਰ ਕਈ ਵਾਰ ਪਰਿਵਾਰ ਤੋਂ ਦੂਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਉਨ੍ਹਾਂ ਨੇ ਨਹੀਂ ਕੀਤੀ ਹੁੰਦੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *