ਸਬ-ਡਵੀਜ਼ਨ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਭੈਣੀ ਮੱਸਾ ਸਿੰਘ ‘ਚ ਗੈਸ ਲੀਕ ਹੋਣ ਨਾਲ ਘਰ ਨੂੰ ਅੱਗ ਲੱਗੀ ਗਈ, ਜਿਸ ਦੌਰਾਨ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸ ਗਏ। ਪ੍ਰਰਾਪਤ ਜਾਣਕਾਰੀ ਅਨੁਸਾਰ ਹਾਦਸਾ ਬੀਤੀ ਸ਼ਾਮ ਸਾਢੇ ਛੇ ਵਜੇ ਦੇ ਕਰੀਬ ਵਾਪਰਿਆ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਰਘਬੀਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਭੈਣੀ ਮੱਸਾ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉੁਸ ਦੀਆਂ
ਦੋਵੇਂ ਲੜਕੀਆਂ ਗੁਰਪ੍ਰਰੀਤ ਕੌਰ ਅਤੇ ਮਨਪ੍ਰਰੀਤ ਕੌਰ ਨੇ ਚਾਹ ਬਣਾਉਣ ਲਈ ਜਦੋਂ ਮਾਚਿਸ ਨਾਲ ਗੈਸ ਸਟੋਵ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਇਕਦਮ ਹੀ ਉਨਾਂ੍ਹ ਦੇ ਘਰ ਨੂੰ ਅੱਗ ਲੱਗ ਗਈ।ਇਸ ਦੌਰਾਨ ਉਸ ਦੀਆਂ ਦੋਵੇਂ ਧੀਆਂ ਅਤੇ ਉਹ ਖੁਦ ਬੁਰੀ ਤਰਾਂ੍ਹ ਝੁਲਸ ਗਏ ਅਤੇ ਉਨਾਂ੍ਹ ਦੇ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਰਘਬੀਰ ਸਿੰਘ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਿਆਦਾ ਭਿਆਨਕ ਸੀ
ਕਿ ਉਨ੍ਹਾਂ ਦੇ ਘਰ ਦੀਆਂ ਕੰਧਾਂ ਵੀ ਢਹਿ ਗਈਆਂ। ਦੱਸ ਦੇਈਏ ਕਿ ਰਘਬੀਰ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਉਹ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਹੈ। ਇਸ ਮੌਕੇ ਰਘਬੀਰ ਸਿੰਘ ਨੇ ਕਿਹਾ ਕਿ ਗਰੀਬ ਹੋਣ ਕਾਰਨ ਉਹ ਆਪਣਾ ਅਤੇ ਆਪਣੀਆਂ ਧੀਆਂ ਦਾ ਇਲਾਜ ਅਤੇ ਘਰ ਦੀ ਮੁਰੰਮਤ ਕਰਵਾਉਣ ‘ਚ ਅਸਮਰੱਥ ਹੈ। ਰਘਬੀਰ ਸਿੰਘ ਨੇ ਸਮਾਜ ਸੇਵੀਆਂ ਅਤੇ ਦਾਨੀ ਸੱਜਣਾਂ ਨੂੰ ਉਸ ਦੀਆਂ ਧੀਆਂ ਦੇ ਇਲਾਜ ਅਤੇ ਘਰ ਦੀ ਮੁਰੰਮਤ ਕਰਵਾਉਣ ਦੀ ਅਪੀਲ ਕੀਤੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ