ਸਦਮੇ ‘ਚ Kulhad Pizza Couple, ਦੁਖੀ ਮਨ ਨਾਲ ਪਾਈ ਪੋਸਟ

By Bneews Sep 27, 2023

ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇਨ੍ਹੀਂ ਦਿਨੀਂ ਮੁਸ਼ਕਿਲ ਸਮੇਂ ਵਿੱਚੋਂ ਗੁਜ਼ਰ ਰਿਹਾ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਨਿੱਜੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਾਲੇ ਵੀ ਕਈ ਲੋਕਾਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਝ ਲੋਕਾਂ ਵੱਲੋਂ ਉਨ੍ਹਾਂ ਦਾ ਸਮਰਥਨ ਵੀ ਕੀਤਾ ਜਾ ਰਿਹਾ ਹੈ।  ਇਸ ਤੋਂ ਇਲਾਵਾ ਕੁਝ ਲੋਕਾਂ ਵੱਲੋਂ ਉਨ੍ਹਾਂ ਦਾ ਸਮਰਥਨ ਵੀ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਪੰਜਾਬੀ ਗਾਇਕ ਭੁਪਿੰਦਰ ਗਿੱਲ ਦੀ ਪਤਨੀ ਅਤੇ ਐਮੀ ਵਿਰਕ ਤੋਂ ਇਲਾਵਾ ਅਨਮੋਲ ਕਵਾਤਰਾ ਅਤੇ ਆਸ਼ੀਸ਼ ਚੰਚਲਾਨੀ ਨੇ ਵੀ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ ਵਿੱਚ ਗੱਲ ਕੀਤੀ ਹੈ। ਇਸ ਵਿਚਾਲੇ ਕੁੱਲ੍ਹੜ ਪੀਜ਼ਾ ਕਪਲ(ਸਹਿਜ ਅਰੋੜਾ) ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਲੋਕਾਂ ਅਤੇ ਮੀਡੀਆ ਨੂੰ ਖਾਸ ਅਪੀਲ ਕੀਤੀ ਹੈ।

ਸਹਿਜ਼ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਲੋਕਾਂ ਅਤੇ ਮੀਡੀਆ ਨੂੰ ਅਪੀਲ… ਮੇਰੀ ਹਿੰਮਤ ਨਹੀਂ ਪੈਂਦੀ ਨਾ ਇਦਾ ਦਾ ਹਾਲਤ ਕੀ ਵਾਰ-ਵਾਰ ਵੀਡੀਓ ਬਣਾਵਾਂ, ਜਾਂ ਇੰਟਰਵਿਊ ਦੇਵਾਂ, ਕਿਸੇ ਦੇ ਵੀ ਬਿਨ੍ਹਾਂ ਸਬੂਤ ਤੋਂ ਦਿੱਤੇ ਫਰਜ਼ੀ ਬਿਆਨ ਕਾਰਨ ਸਾਡੀ ਛਵੀ ਹੋਰ ਖਰਾਬ ਨਾ ਕਰੋ… ਪੁਲਿਸ ਆਪਣਾ ਕੰਮ ਕਰ ਰਹੀ ਹੈ, ਸਾਨੂੰ ਰਾਜ਼ੀਨਾਮੇ ਲਈ ਫੋਰਸ ਕੀਤਾ ਜਾ ਰਿਹਾ ਸੀ, ਕੁਝ ਪੋਲੀਟਿਕਲੀ ਦਬਾਅ ਕਾਰਨ ਅਸੀ ਮਨਾ ਕਰ ਦਿੱਤਾ ਤਾਂ ਸਾਡੇ ਖਿਲਾਫ ਬਿਆਨ ਬਾਜ਼ੀ ਕੀਤੀ ਗਈ ਹੈ, ਮੇਰੇ ਕੋਲ ਪੂਰੇ ਸਬੂਤ ਹਨ, ਸਾਡੇ ਕੋਲ ਕੋਈ ਪੋਲੀਟਿਕਲ ਸਪੋਰਟ ਨਹੀਂ ਹੈ, ਤੁਹਾਡੇ ਸਾਥ ਤੋਂ ਇਲਾਵਾ, ਸਾਨੂੰ ਇਨਸਾਫ ਦਿਵਾਉਣ ਲਈ ਅਤੇ ਇੰਟਰਨੈੱਟ ਤੇ ਵੀਡੀਓ ਨੂੰ ਰੋਕਣ ਲਈ ਤੁਹਾਡੇ ਸਾਥ ਦੀ ਲੋੜ ਹੈ।

ਦਰਅਸਲ, ਲੜਕੀ ਦੀ ਮਾਸੀ ਦਾ ਕਹਿਣਾ ਹੈ ਕਿ ਸਾਡੀ ਲੜਕੀ ਉੱਪਰ  ਗ਼ਲਤ ਦੋਸ਼ ਲੱਗੇ ਹਨ ਕਿ ਜੋ ਮੈਸੇਜ ਟਰਾਂਸਫਰ ਕੀਤੇ ਗਏ ਉਸ ਦੇ ਮੋਬਾਈਲ ਫੋਨ ਤੋਂ ਗਏ ਹਨ। ਉਸ ਨੂੰ ਪੁਲਿਸ ਨੇ ਇਸ ਲਈ ਗ੍ਰਿਫਤਾਰ ਕੀਤਾ ਹੈ ਜੋ ਇੰਸਟਾਗ੍ਰਾਮ ਤੇ ਆਈਡੀ ਬਣੀ ਹੈ, ਉਹ ਸਾਡੀ ਲੜਕੀ ਦੇ ਨੰਬਰ ਤੋਂ ਬਣੀ ਹੈ। ਉਸ ਦੇ ਮੋਬਾਈਲ ਦਾ ਇੰਟਰਨੇਟ ਇਸਤੇਮਾਲ ਹੋਇਆ ਹੈ। ਜਦਕਿ ਸਾਡੀ ਧੀ ਨੇ ਇੱਕ ਮਹੀਨਾ ਉਨ੍ਹਾਂ ਨਾਲ ਕੰਮ ਕੀਤਾ, ਉਸ ਦੌਰਾਨ ਇੱਕ ਦਿਨ ਪੂਰਾ ਸਾਰਿਆਂ ਦਾ ਫ਼ੋਨ ਸਹਿਜ ਅਰੋੜਾ ਕੋਲ ਰਿਹਾ ਸੀ।

ਆਪਣੀ ਫੀਸ ਭਰਨ ਲਈ ਸਾਡੀ ਲੜਕੀ ਨੇ ਇਸ ਰੈਸਟੋਰੈਂਟ ਵਿੱਚ ਕੰਮ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸਾਡੀ ਧੀ ਦੀ ਉਮਰ 18 ਸਾਲ ਹੈ ਅਤੇ ਉਹ ਖਾਲਸਾ ਕਾਲਜ ਵਿੱਚ ਪੜ੍ਹਦੀ ਹੈ। ਗ੍ਰਿਫਤਾਰ ਕੀਤੀ ਗਈ ਲੜਕੀ ਦੀ ਮਾਸੀ ਨੇ ਅੱਗੇ ਦੱਸਿਆ ਕਿ ਸਾਡੀ ਧੀ ਦੇ ਨਾਲ ਨੇਪਾਲ ਦੀ ਇੱਕ ਲੜਕੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਸਾਡੀ ਲੜਕੀ ਨੇ ਕੁਝ ਨਹੀਂ ਕੀਤਾ, ਅਸੀਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *