ਸੜਕ ਸੁਰੱਖਿਆ ਫੋਰਸ ਬਣਨ ਨਾਲ ਘੱਟ ਹੋਣਗੇ ਸੜਕ ਹਾਦਸੇ

By Bneews Jan 28, 2024

ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਨਿਚਰਵਾਰ ਨੂੰ ਸੜਕ ਸੁਰੱਖਿਆ ਫੋਰਸ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੀ। 144 ਹਾਈਟੈਕ ਵਾਹਨ ਤੇ 5000 ਮੁਲਾਜ਼ਮ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਕਰਨਗੇ। ਐਕਸ ‘ਤੇ ਪੋਸਟ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਦੇ ਪੰਨਿਆਂ ‘ਚ ਦਰਜ ਹੋਵੇਗਾ। ਸਾਬਕਾ ਓਲੰਪੀਅਨ ਗਗਨ ਅਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਪੰਜਾਬ ਦਾ

ਐਸਐਸਪੀ ਲਾਉਣ ਦਾ ਐਲਾਨ ਕੀਤਾ ਹੈ। ਸੜਕ ਫੋਰਸ ਦੇ ਮੁਲਾਜ਼ਮ 1 ਫਰਵਰੀ ਤੋਂ ਡਿਊਟੀ ‘ਤੇ ਆਉਣਗੇ। ਹਾਲਾਂਕਿ ਉਨ੍ਹਾਂ ਨੂੰ ਅਗਲੇ 4 ਦਿਨਾਂ ਲਈ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ 12 ਜ਼ਿਲ੍ਹਿਆਂ ਨਾਲ ਸਬੰਧਤ ਅਤਿ-ਆਧੁਨਿਕ ਐਸਐਸਐਫ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਪਰੋਕਤ ਵਾਹਨਾਂ ਦੀ ਤਾਇਨਾਤੀ ਫਰਵਰੀ ਮਹੀਨੇ ਤਕ ਯਕੀਨੀ ਬਣਾਈ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ

ਸੜਕ ਸੁਰੱਖਿਆ ਫਰੋਸ ਬਣਾਉਣ ਦਾ ਫੈਸਲਾ ਕੁਝ ਦਿਨਾਂ ਜਾਂ ਮਹੀਨਿਆਂ ‘ਚ ਨਹੀਂ ਲਿਆ ਗਿਆ। ਸਾਲ 2016-17 ‘ਚ ਸੰਗਰੂਰ ਤੋਂ ਸੰਸਦ ਮੈਂਬਰ ਹੁੰਦਿਆਂ ਉਨ੍ਹਾਂ ਨੇ ਸੰਸਦ ‘ਚੋਂ ਹਾਦਸਿਆਂ ਦੇ ਅੰਕੜੇ ਜਾਰੀ ਕੀਤੇ ਸਨ, ਜਿਸ ਨੂੰ ਦੇਖ ਕੇ ਉਹ ਡਰ ਗਏ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ‘ਚ ਸੜਕ ਹਾਦਸਿਆਂ ‘ਚ ਰੋਜ਼ਾਨਾ 14 ਲੋਕ ਆਪਣੀ ਜਾਨ ਗੁਆ ​​ਰਹੇ ਸਨ ਤੇ ਜ਼ਖਮੀਆਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਸੀ, ਇਸੇ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *