ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਫ਼ਿਲਮ ਸਟਾਰ ਸੰਨੀ ਦਿਓਲ ਨੂੰ ਮੈਦਾਨ ‘ਚ ਉਤਾਰਿਆ ਗਿਆ ਸੀ। ਗੁਰਦਾਸਪੁਰ ਦੇ ਲੋਕਾਂ ਨੇ ਵੀ ਸੰਨੀ ਦਿਓਲ ਨੂੰ ਭਰਵਾਂ ਹੁੰਗਾਰਾ ਦਿੱਤਾ ਅਤੇ ਉਨ੍ਹਾਂ ਨੂੰ ਵੱਡੀ ਜਿੱਤ ਦਿਵਾ ਕੇ ਲੋਕ ਸਭਾ ‘ਚ ਭੇਜਿਆ ਸੀ ਪਰ ਚੋਣਾਂ ਤੋਂ ਬਾਅਦ ਹੁਣ ਤੱਕ ਸੰਨੀ ਦਿਓਲ ਆਪਣੇ ਲੋਕ ਸਭਾ ਹਲਕੇ ਅਤੇ ਇੱਥੋਂ ਦੇ ਲੋਕਾਂ ਤੋਂ ਨਦਾਰਤ ਹੀ ਦਿਸੇ ਹਨ, ਜਿਸ ਦੇ ਰੋਸ ਵਜੋਂ ਸਥਾਨਕ ਲੋਕਾਂ ਵੱਲੋਂ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ
ਪੋਸਟਰ ਲਗਾਏ ਗਏ ਪਰ ਸੰਨੀ ਦਿਓਲ ਨੇ ਇਸ ਸਭ ਦੇ ਬਾਵਜੂਦ ਆਪਣੇ ਸੰਸਦੀ ਹਲਕੇ ‘ਚ ਆਉਣਾ ਜ਼ਰੂਰੀ ਨਹੀਂ ਸਮਝਿਆ। ਹੁਣ 2024 ਲੋਕ ਸਭਾ ਚੋਣਾਂ ਸਿਰ ‘ਤੇ ਹਨ, ਜਿਸ ਦੇ ਚਲਦੇ ਇਕ ਵਾਰ ਮੁੜ ਹਲਕੇ ਦੇ ਨੌਜਵਾਨਾਂ ਦਾ ਗੁੱਸਾ ਜਗ-ਜ਼ਾਹਿਰ ਹੁੰਦਾ ਦਿਸ ਰਿਹਾ ਹੈ, ਜਿਸ ਕਾਰਨ ਨੌਜਵਾਨਾਂ ਨੇ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਤੇ ਭਾਲ ਕਰਨ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਵੀ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੇ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ‘ਚ ਉਨ੍ਹਾਂ ਨੇ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੂੰ ਵੋਟਾਂ ਪਾ ਕੇ ਲੋਕ ਸਭਾ ‘ਚ ਭੇਜਿਆ ਸੀ ਤਾਂ ਜੋ ਹਲਕੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲਿਆਂਦਾ ਜਾ ਸਕੇ ਪਰ ਚੋਣਾਂ ਤੋਂ ਬਾਅਦ ਹੁਣ ਤੱਕ ਐੱਮਪੀ ਸੰਨੀ ਦਿਓਲ ਆਪਣੇ ਹਲਕੇ ‘ਚ ਨਹੀਂ ਦਿਸੇ, ਜਿਸ ਦੇ ਚਲਦੇ ਅੱਜ ਉਨ੍ਹਾਂ ਵੱਲੋਂ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਤੇ ਐਲਾਨ ਕੀਤਾ ਗਿਆ ਹੈ ਕਿ ਜੋ ਵੀ ਸੰਨੀ ਦਿਓਲ ਨੂੰ ਲੱਭ ਕੇ ਲਿਆਏਗਾ, ਉਸ ਨੂੰ 50 ਹਜ਼ਾਰ ਇਨਾਮ ਵਜੋਂ ਦਿੱਤੇ ਜਾਣਗੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ