ਸਰਕਾਰੀ ਮੈਰੀਟੋਰੀਅਸ ਸਕੂਲ ‘ਚ ਦੂਸ਼ਿਤ ਭੋਜਨ ਖਾਣ ਨਾਲ 40 ਦੇ ਕਰੀਬ ਬੱਚੇ ਗੰਭੀਰ ਰੂਪ ‘ਚ ਬਿਮਾਰ ਹੋ ਗਏ। ਬਿਮਾਰ ਬੱਚਿਆਂ ਨੂੰ ਸਰਕਾਰੀ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਐਸਐਮਓ ਡਾ. ਕ੍ਰਿਪਾਲ ਸਿੰਘ ਨੇ ਦੱਸਿਆ ਕਿ ਸਾਰੇ ਬੱਚਿਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਬੱਚਿਆਂ ਦੇ ਮਾਪਿਆਂ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖਾਣਾ ਮੁਹੱਈਆ ਕਰਵਾਉਣ ਵਾਲੇ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖਾਣੇ ਦੇ ਸੈਂਪਲ ਲਏ ਗਏ ਹਨ। ਮੈਡੀਕਲ ਟੀਮ ਨੂੰ ਸਕੂਲ ‘ਚ ਹੀ ਨਿਯੁਕਤ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਸਰਕਾਰੀ ਮੈਰੀਟੋਰੀਅਸ ਸਕੂਲ ‘ਚ ਸ਼ੁੱਕਰਵਾਰ ਦੇਰ ਰਾਤ 18 ਬੱਚਿਆਂ ਨੂੰ ਦੂਸ਼ਿਤ ਖਾਣਾ ਖਾਣ ਕਾਰਨ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ ‘ਚੋਂ 14 ਬੱਚਿਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ
ਗਈ ਸੀ, ਜਦਕਿ 4 ਬੱਚਿਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਦਾਖਲ ਕਰਵਾਇਆ ਗਿਆ ਸੀ। ਸ਼ਨੀਵਾਰ ਸਵੇਰੇ ਸਕੂਲ ਤੋਂ 20 ਬੱਚਿਆਂ ਨੂੰ ਦਾਖਲ ਕਰਵਾਇਆ ਗਿਆ। ਦਾਖਲ ਬੱਚਿਆਂ ਵਿੱਚ ਮੂੰਹ ਵਿੱਚ ਝੱਗ ਆਉਣ, ਪੇਟ ‘ਚ ਦਰਦ ਅਤੇ ਉਲਟੀਆਂ ਆਉਣ ਦੀਆਂ ਸ਼ਿਕਾਇਤਾਂ ਆਈਆਂ ਹਨ। ਹਸਪਤਾਲ ‘ਚ ਦਾਖ਼ਲ ਬੱਚਿਆਂ ਨੇ ਦੱਸਿਆ ਕਿ ਦੀਵਾਲੀ ਤੋਂ ਬਾਅਦ ਉਨ੍ਹਾਂ ਨੂੰ ਘਟੀਆ ਕੁਆਲਿਟੀ ਦਾ ਖਾਣਾ ਖੁਆਇਆ ਜਾ ਰਿਹਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ