ਹੁਲੀਆ ਬਦਲ ਕੇ ਕੁੜੀ ਦਾ ਪੇਪਰ ਦੇਣ ਪਹੁੰਚਿਆ ਮੁੰਡਾ,ਫੜਿਆ ਗਿਆ

By Bneews Jan 9, 2024

ਫਰੀਦਕੋਟ ‘ਚ ਬਾਬਾ ਫਰੀਦ ਯੂਨੀਵਰਸਿਟੀ ‘ਚ ਪੈਰਾ-ਮੈਡੀਕਲ ਦੀਆਂ ਅਸਾਮੀਆਂ ‘ਤੇ ਭਰਤੀ ਲਈ ਪ੍ਰੀਖਿਆ ‘ਚ ਕੁੜੀ ਬਣ ਕੇ ਪੇਪਰ ਦੇਣ ਆਇਆ ਇਕ ਗ੍ਰੈਜੂਏਟ ਨੌਜਵਾਨ ਫੜਿਆ ਗਿਆ ਹੈ। ਉਸ ਨੇ ਨਕਲੀ ਲੰਬੇ ਵਾਲ, ਸਲਵਾਰ-ਸੂਟ ਅਤੇ ਬਿੰਦੀ-ਲਿਪਸਟਿਕ ਲਾਈ ਹੋਈ ਸੀ। ਕੁੜੀ ਦੇ ਭੇਸ ‘ਚ ਆਏ ਇਸ ਨੌਜਵਾਨ ਨੂੰ ਪ੍ਰੀਖਿਆ ਕੇਂਦਰ ਤੋਂ ਹੀ ਕਾਬੂ ਕੀਤਾ ਗਿਆ ਹੈ।ਕੋਟਕਪੂਰਾ ‘ਚ ਬਣੇ ਪ੍ਰੀਖਿਆ ਕੇਂਦਰ ‘ਚ ਜਦੋਂ ਅਧਿਆਪਕ ਨੇ ਉਸ ਤੋਂ ਸ਼ੱਕ ਹੋਣ ‘ਤੇ ਪੁੱਛਗਿੱਛ ਕੀਤੀ ਤਾਂ ਇਹ ਖੁਲਾਸਾ ਹੋਇਆ। ਨੌਜਵਾਨ ਦੀ ਪਛਾਣ ਅੰਗਰੇਜ਼ ਸਿੰਘ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ।

ਉਹ ਫਾਜ਼ਿਲਕਾ ਦੇ ਪਿੰਡ ਢਾਣੀ ਦੀ ਪਰਮਜੀਤ ਕੌਰ ਦੀ ਥਾਂ ’ਤੇ ਪ੍ਰੀਖਿਆ ਦੇਣ ਆਇਆ ਸੀ। ਅਧਿਆਪਕਾਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ।ਜਦੋਂ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਉਹ ਕੁੜੀ ਨਹੀਂ ਸਗੋਂ ਮੁੰਡਾ ਸੀ। ਜਦੋਂ ਅਧਿਆਪਕਾਂ ਨੇ ਉਸ ਦਾ ਆਧਾਰ ਅਤੇ ਵੋਟਰ ਕਾਰਡ ਚੈੱਕ ਕੀਤਾ ਤਾਂ ਉਹ ਵੀ ਜਾਅਲੀ ਪਾਇਆ ਗਿਆ। ਉਸ ‘ਤੇ ਪਰਮਜੀਤ ਕੌਰ ਦਾ ਨਾਂ ਸੀ ਅਤੇ ਫੋਟੋ ਵੀ ਵੱਖਰੀ ਸੀ।

ਇਸ ਤੋਂ ਬਾਅਦ ਯੂਨੀਵਰਸਿਟੀ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਅੰਗਰੇਜ਼ ਸਿੰਘ ਨਾਂ ਦੇ ਇਸ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਆਪਣੇ ਨਾਲ ਲੈ ਗਈ।ਬਾਬਾ ਫਰੀਦ ਯੂਨੀਵਰਸਿਟੀ ਵਿਖੇ ਪੰਜਾਬ ਸਿਹਤ ਅਤੇ ਪਰਿਵਾਰ ਵਿਭਾਗ ਅਧੀਨ ਵੱਖ-ਵੱਖ ਪੈਰਾਮੈਡੀਕਲ ਅਸਾਮੀਆਂ ਲਈ ਪ੍ਰੀਖਿਆ ਲਈ ਗਈ, ਜਿਸ ਵਿੱਚ ਮਲਟੀਪਰਪਜ਼ ਹੈਲਥ ਵਰਕਰ (ਐਮਪੀਐਚਡਬਲਯੂ) ਦੀਆਂ 806 ਅਸਾਮੀਆਂ ਅਤੇ ਅੱਖਾਂ ਦੇ ਡਾਕਟਰ ਦੀਆਂ 83 ਅਸਾਮੀਆਂ ਲਈ ਭਰਤੀ ਕੀਤੀ ਗਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *