ਹੈਡ ਕੋਸਟੇਬਲ ਅਤੇ ਉਸਦੇ ਬੇਟੇ ਤੇ ਕਿਰਪਾਨਾਂ ਨਾਲ ਕੀਤਾ ਹਮ ਲਾ.

By Bneews Dec 2, 2023

ਜੀਰਾ ਦੇ ਨਾਲ ਲੱਗਦੇ ਪਿੰਡ ਬੂਟੇਵਾਲਾ ਦੇ ਰਹਿਣ ਵਾਲੇ ਗੁਰਦਰਸ਼ਨ ਸਿੰਘ ਉੱਤੇ ਹਮਲਾ ਹੋਇਆ ਹੈ। ਗੁਦਰਸ਼ਨ ਸਿੰਘ ਪੁਲਿਸ ਵਿਭਾਗ ਦੇ ਸੀਆਈਡੀ ਵਿਭਾਗ ਵਿੱਚ ਹੈਡ ਕੋਸਟੇਬਲ ਦੀ ਡਿਊਟੀ ਉੱਤੇ ਤੈਨਾਤ ਹਨ। ਜਾਣਕਾਰੀ ਅਨੁਸਾਰ ਘਰ ਤੋਂ ਦੂਰ ਬਾਈਪਾਸ ਦੇ ਕੋਲ ਬਣੀ ਡੇਅਰੀ ਉੱਤੇ ਦੁੱਧ ਪਾ ਕੇ ਕਰੀਬ 6.30 ਵਜੇ ਸ਼ਾਮ ਜਦੋਂ ਉਹ ਘਰ ਵਾਪਸ ਆਉਣ ਲੱਗੇ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਹਨਾਂ ਦੇ ਉੱਪਰ ਹਮਲਾ ਕਰ ਦਿੱਤਾ ਗਿਆ ਹੈ।

 

 ਜਾਣਕਾਰੀ ਮੁਤਾਬਿਕ ਹਮਲੇ ਕਾਰਨ ਉਹਨਾਂ ਦੇ ਸਿਰ ਵਿੱਚ ਕਿਰਪਾਨ ਨਾਲ ਵਾਰ ਕੀਤਾ ਗਿਆ ਹੈ ਅਤੇ ਜਿਸ ਨਾਲ ਉਹ ਗੰਭੀਰ ਜਖਮੀ ਹੋ ਗਏ ਹਨ। ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਬਾਅਦ ਵਿੱਚ ਜੀਰਾ ਸਰਕਾਰੀ ਹਸਪਤਾਲ ਲਿਆਂਦਾ ਗਿਆ ਸੱਟ ਜਿਆਦਾ ਹੋਣ ‘ਤੇ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।
ਇਸ ਮੌਕੇ ਉਨਾਂ ਦਾ ਪੁੱਤਰ ਪ੍ਰੀਤਇੰਦਰ ਜਿਸ ਦੀ ਉਮਰ ਲਗਭਗ 18 ਸਾਲ ਦੇ ਕਰੀਬ ਹੈ ਉਹ ਵੀ ਉਹਨਾਂ ਦੇ ਨਾਲ ਸੀ। ਉਸ ਉੱਤੇ ਵੀ ਹਮਲਾ ਕੀਤਾ ਗਿਆ ਹੈ ਤੇ ਉਸਦੇ ਕੁਝ ਸੱਟ ਲੱਗੀਆਂ ਜੋ ਕਿ ਜੀਰਾ ਦੇ ਸਿਵਲ ਹਸਪਤਾਲ ਵਿਖ਼ੇ ਜੇਰੇ ਇਲਾਜ ਹੈ। ਦੂਜੇ ਪਾਸੇ ਪੁਲਿਸ ਨੇ ਵੀ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਮਲਾ ਕਰਨਾ ਵਾਲੇ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਪੁਲਿਸ ਅਧਿਕਾਰੀ ਵੱਲੋ ਦੱਸਿਆ ਗਿਆ ਹੈ ਕਿ ਇਲਾਕੇ ਵਿੱਚ ਲਗੇ ਸੀਸੀਟੀਵੀ ਕੈਮਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਮੁਲਜਮ ਮੁਜਰਮ ਕੋਈ ਵੀ ਹੋਵੇ ਬਕਸ਼ਿਆ ਨਹੀਂ ਜਾਵੇਗਾ। ਇਸ ਮੌਕੇ ਜਦੋਂ ਪੀੜਤ ਸੀਆਈਡੀ ਦੇ ਹੈੱਡ ਕਾਂਸਟੇਬਲ ਗੁਰਦਰਸ਼ਨ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਜਦੋਂ ਪੁਲਿਸ ਮੁਲਾਜਮ ਹੀ ਸੁਰੱਖਿਤ ਨਹੀਂ ਹਨ ਤਾਂ ਆਮ ਆਦਮੀ ਦਾ ਕੀ ਹੋਵੇਗਾ। ਉਨ੍ਹਾਂ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *