ਬਟਾਲਾ ਦੇ ਇੱਕ ਸਕੂਲ ਦੀ 12 ਸਾਲ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੀ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਵਾਲਾ ਸਕੂਲ ਦਾ ਸੁਪਰਡੈਂਟ ਹੀ ਨਿਕਲਿਆ ਹੈ। ਉਕਤ ਮਾਮਲੇ ਦੇ ਸਬੰਧ ‘ਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮਾਮਲਾ ਦਰਜ ਕਰ ਮੁਲਜ਼ਮ ਸੁਪਰੀਡੈਂਟ ਨੂੰ ਗ੍ਰਿ ਫ਼ਤਾਰ ਕਰ ਲਿਆ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐੱਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਗੁਰਦਾਸਪੁਰ ਦੀ ਰਹਿਣ ਵਾਲੀ
ਇਕ 12 ਸਾਲਾ ਦੀ ਵਿਦਿਆਰਥਣ ਬਟਾਲਾ ਦੇ ਇਕ ਸਕੂਲ ਹੋਸਟਲ ‘ਚ ਰਹਿ ਕੇ ਪੜ੍ਹਾਈ ਕਰ ਰਹੀ ਹੈ। ਉਸਦੇ ਕਮਰੇ ਇਕ ਹੋਰ ਵਿਦਿਆਰਥਣ ਉਸਦੇ ਨਾਲ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਵਿਦਿਆਰਥਣ ਨੂੰ ਸਿਰਦਰਦ ਹੋ ਰਿਹਾ ਸੀ ਅਤੇ ਉਸਨੇ ਸਕੂਲ ਦੀ ਮੈਡਮ ਕੋਲੋਂ ਸਿਰ ਦਰਦ ਦੀ ਗੋਲੀ ਲਈ ਅਤੇ ਉਹ ਗੋਲੀ ਖਾਣ ਤੋਂ ਬਾਅਦ ਉਹ ਸੌਂ ਗਈ। ਜਦ ਉਸ ਨੇ ਉੱਠ ਕੇ ਦੇਖਿਆ ਤਾਂ ਉਸਦੇ ਕਮਰੇ ਚੋਂ ਉਨ੍ਹਾਂ ਦੇ ਸਕੂਲ ਦਾ ਹੀ ਸੁਪਰੀਡੈਂਟ ਉਸਦੇ ਕਮਰੇ ‘ਚੋਂ ਬਾਹਰ ਭੱਜ ਗਿਆ।
ਉਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਉਸ ਦਾ ਮੈਡੀਕਲ ਕਰਵਾਇਆ ਤਾਂ ਜਬਰ-ਜ਼ਿਨਾਹ ਦੀ ਗੱਲ ਸਾਹਮਣੇ ਆਈ ਹੈ। ਉਧਰ ਮੈਡੀਕਲ ਤੋਂ ਬਾਅਦ ਕੁੜੀ ਅਤੇ ਉਸਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਬਟਾਲਾ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਸੁਪਰੀਡੈਂਟ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੇ ਖੁਦ ‘ਤੇ ਲਗੇ ਇਲਜ਼ਾਮਾਂ ਨੂੰ ਨਕਾਰਿਆ ਅਤੇ ਉਸ ਦਾ ਕਹਿਣਾ ਸੀ ਕਿ ਉਸਨੂੰ ਇਸ ਮਾਮਲੇ ‘ਚ ਫ਼ਸਾਇਆ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ