ਕੈਨੇਡਾ ਵਿੱਚ ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ। ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ ਚਾਰ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। ਪਰਿਵਾਰ ਨੂੰ ਕੈਨੇਡਾ ਤੋਂ ਫੋਨ ਕਰਕੇ ਉਨ੍ਹਾਂ ਦੇ ਪੁੱਤਰ ਦੀ ਤੇਜ਼ ਬੁਖਾਰ ਕਾਰਨ ਮੌਤ ਹੋਣ ਦੀ ਸੂਚਨਾ ਦਿੱਤੀ ਗਈ ਹੈ। ਮ੍ਰਿਤਕ ਦੀ ਉਮਰ 26 ਸਾਲ ਸੀ। ਇਸ ਬਾਰੇ ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ 2019 ‘ਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੁਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਤੇ ਦੋਵੇਂ ਭੈਣ-ਭਰਾ ਇਕੱਠੇ ਰਹਿ ਰਹੇ ਸਨ।
ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਵੀ ਪੜ੍ਹਾਈ ਤੋਂ ਬਾਅਦ ਉੱਥੇ ਕੰਮ ਕਰਦਾ ਸੀ। ਬੀਤੀ ਰਾਤ ਕਰੀਬ 9 ਵਜੇ ਬੇਟੇ ਨਾਲ ਗੱਲ ਹੋਈ। ਉਸ ਸਮੇਂ ਉਹ ਕੰਮ ਖਤਮ ਕਰਕੇ ਵਾਪਸ ਘਰ ਜਾ ਰਿਹਾ ਸੀ। ਬਿਸ਼ਨ ਦਾਸ ਨੇ ਦੱਸਿਆ ਕਿ ਰਸਤੇ ਵਿੱਚ ਉਸ ਨੇ ਹਲਕਾ ਬੁਖਾਰ ਹੋਣ ਬਾਰੇ ਗੱਲ ਕੀਤੀ ਤਾਂ ਉਸ ਨੂੰ ਘਰ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਦਵਾਈ ਲੈਣ ਲਈ ਕਿਹਾ। ਪੁੱਤਰ ਘਰ ਪਹੁੰਚ ਗਿਆ। ਇਸ ਤੋਂ ਬਾਅਦ ਬੇਟੀ ਨਾਲ ਗੱਲ ਕੀਤੀ ਤੇ ਉਸ ਨੂੰ ਸਚਿਨ ਦਾ ਧਿਆਨ ਰੱਖਣ ਲਈ ਕਿਹਾ।
ਕਰੀਬ ਦੋ ਘੰਟੇ ਬਾਅਦ ਬੇਟੀ ਨੇ ਫੋਨ ਕੀਤਾ ਤੇ ਦੱਸਿਆ ਕਿ ਸਚਿਨ ਨੂੰ ਹਸਪਤਾਲ ਲਿਆਂਦਾ ਗਿਆ ਹੈ। ਬੇਟੀ ਨੇ ਦੱਸਿਆ ਕਿ ਸਚਿਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ। ਬੇਟੀ ਨੇ ਦੱਸਿਆ ਕਿ ਸਚਿਨ ਦੀ ਲਾਸ਼ ਨੂੰ ਦੋ ਦਿਨਾਂ ਤੱਕ ਪੋਸਟਮਾਰਟਮ ਲਈ ਹਸਪਤਾਲ ‘ਚ ਰੱਖਿਆ ਜਾਵੇਗਾ। ਪਰਿਵਾਰ ਨੇ ਸਰਕਾਰ ਤੋਂ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਤੇ ਵਿਜੇ ਸਾਂਪਲਾ ਨੇ ਵੀ ਪੀੜਤ ਪਰਿਵਾਰ ਨਾਲ ਫੋਨ ‘ਤੇ ਹਮਦਰਦੀ ਪ੍ਰਗਟ ਕੀਤੀ ਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ