ਅਫਗਾਨਿਸਤਾਨ ਦੇ ਖੋਸਤ ਸੂਬੇ ਦੇ ਇਕ ਹੋਟਲ ‘ਚ ਸੋਮਵਾਰ ਨੂੰ ਜ਼ਬਰਦਸਤ ਧਮਾ ਕਾ ਹੋਇਆ, ਜਿਸ ‘ਚ 3 ਲੋਕਾਂ ਦੀ ਮੌ ਤ ਹੋ ਗਈ, ਜਦਕਿ 7 ਲੋਕ ਜ਼ਖਮੀ ਹੋ ਗਏ ਹਨ। ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਇਹ ਜਾਣਕਾਰੀ ਸੂਬੇ ਦੇ ਮੀਡੀਆ ਦਫ਼ਤਰ ਵੱਲੋਂ ਦਿੱਤੀ ਗਈ ਹੈ। ਐਸੋਸੀਏਟਿਡ ਪ੍ਰੈੱਸ ਦੀ ਰਿਪੋਰਟ ਮੁਤਾਬਕ ਜਿਸ ਹੋਟਲ ‘ਚ ਧਮਾ ਕਾ ਹੋਇਆ, ਉਹ ਪਾਕਿਸਤਾਨੀ ਤਾਲਿਬਾਨ ਦੇ ਹਾਫਿਜ ਗੁਲ ਬਹਾਦੁਰ ਧੜੇ ਦੇ ਲੜਾਕਿਆਂ ਦਾ ਟਿਕਾਣਾ ਸੀ,
ਜਿੱਥੇ ਇਸ ਧੜੇ ਦੇ ਲੋਕ ਅਕਸਰ ਹੀ ਹੋਟਲ ‘ਚ ਆਉਂਦੇ-ਜਾਂਦੇ ਰਹਿੰਦੇ ਸਨ। ਪੁਲਿਸ ਦੇ ਮੁਤਾਬਕ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹੋਟਲ ‘ਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਿਆਪਕ ਪੱਧਰ ‘ਤੇ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਜਿਸ ਇਲਾਕੇ ‘ਚ ਹੋਟਲ ਸਥਿਤ ਸੀ, ਉੱਥੇ ਲੰਬੇ ਸਮੇਂ ਤੋਂ ਇਸਲਾਮਿਕ ਅੱਤਵਾਦੀਆਂ ਅਤੇ ਉਨ੍ਹਾਂ ਦੇ ਦੁਸ਼ਮਣਾਂ ਵਿਚਾਲੇ ਟਕਰਾਅ ਚੱਲ ਰਿਹਾ ਹੈ। ਪਿਛਲੇ ਕਈ ਸਾਲਾਂ ਤੋਂ ਇੱਥੇ ਕਈ ਅੱਤਵਾਦੀ ਸਮੂਹ ਸਰਗਰਮ ਹਨ
ਅਜਿਹੇ ‘ਚ ਹਰ ਰੋਜ਼ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ। ਇਸ ਦੇ ਨਾਲ ਹੀ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਸੱਤਾ ਵਿੱਚ ਵਾਪਸੀ ਤੋਂ ਬਾਅਦ ਹਿੰਸਾ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ ਪਿਛਲੇ ਦੋ ਸਾਲਾਂ ਵਿੱਚ ਕਾਬੁਲ ਅਤੇ ਨੇੜਲੇ ਇਲਾਕਿਆਂ ਵਿੱਚ 1000 ਤੋਂ ਵੱਧ ਲੋਕਾਂ ਦੀ ਮੌ ਤ ਹੋ ਚੁੱਕੀ ਹੈ। ਤਾਲਿਬਾਨ ਅਕਸਰ ਦਾਅਵਾ ਕਰਦਾ ਰਹਿੰਦਾ ਹੈ ਕਿ ਉਹ ਅਫਗਾਨਿਸਤਾਨ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਹਾਲ ਹੀ ਦੇ ਮਹੀਨਿਆਂ ਵਿੱਚ ਇਸਲਾਮਿਕ ਸਟੇਟ ਦੀਆਂ ਸ਼ਾਖਾਵਾਂ ਦੇ ਖਿਲਾਫ ਕਈ ਛਾਪੇ ਮਾਰੇ ਗਏ ਹਨ। ਹਾਲਾਂਕਿ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ