America ‘ਚ ਸ਼ੱਕੀ ਹਾਲਾਤ ‘ਚ ਭਾਰਤੀ ਮੂਲ ਦੇ ਪਰਿਵਾਰ ਦੀ ਮੌਤ

By Bneews Dec 31, 2023

ਅਮਰੀਕਾ ਦੇ ਮੈਸੇਚਿਉਸੇਟਸ ਵਿੱਚ ਇੱਕ ਭਾਰਤੀ ਮੂਲ ਦਾ ਜੋੜਾ ਅਤੇ ਉਨ੍ਹਾਂ ਦੀ ਕਿਸ਼ੋਰ ਧੀ ਆਪਣੇ ਆਲੀਸ਼ਾਨ ਘਰ ਵਿੱਚ ਮ੍ਰਿਤਕ ਪਾਏ ਗਏ ਹਨ। ਇਹ ਮਾਮਲਾ ਸਿੱਧੇ ਤੌਰ ‘ਤੇ ਘਰੇਲੂ ਹਿੰਸਾ ਨਾਲ ਜੁੜਿਆ ਜਾਪਦਾ ਹੈ। ਇਸ ਗੱਲ ਦੀ ਜਾਣਕਾਰੀ ਮੀਡੀਆ ਰਿਪੋਰਟ ‘ਚ ਦਿੱਤੀ ਗਈ ਹੈ।ਨਾਰਫੋਕ ਡਿਸਟ੍ਰਿਕਟ ਅਟਾਰਨੀ (ਡੀਏ) ਮਾਈਕਲ ਮੋਰੀਸੀ ਨੇ ਵੀਰਵਾਰ ਨੂੰ ਦੱਸਿਆ ਕਿ ਰਾਕੇਸ਼ ਕਮਲ (57), ਉਸ ਦੀ ਪਤਨੀ ਟੀਨਾ (54) ਅਤੇ ਉਨ੍ਹਾਂ ਦੀ ਬੇਟੀ ਅਰਿਆਨਾ (18) ਦੀਆਂ ਲਾਸ਼ਾਂ ਡੋਵਰ ਸਥਿਤ ਉਨ੍ਹਾਂ ਦੇ ਘਰ ਵਿੱਚੋਂ ਸ਼ਾਮ 7:30 ਵਜੇ ਦੇ ਕਰੀਬ ਬਰਾਮਦ ਹੋਈਆਂ ਹਨ। ਡੋਵਰ

ਮੈਸੇਚਿਉਸੇਟਸ ਦੀ ਰਾਜਧਾਨੀ ਬੋਸਟਨ ਤੋਂ ਲਗਭਗ 32 ਕਿਲੋਮੀਟਰ ਦੱਖਣ-ਪੱਛਮ ਵਿੱਚ ਹੈ। ਮ੍ਰਿਤਕ ਟੀਨਾ ਅਤੇ ਉਸਦਾ ਪਤੀ ਪਹਿਲਾਂ ਐਜੂਨੋਵਾ ਨਾਮ ਦੀ ਸਿੱਖਿਆ ਖੇਤਰ ਨਾਲ ਸਬੰਧਤ ਕੰਪਨੀ ਚਲਾਉਂਦੇ ਸਨ, ਜੋ ਬਾਅਦ ਵਿੱਚ ਬੰਦ ਕਰ ਦਿੱਤੀ ਗਈ ਸੀ। ਦੂਜੇ ਪਾਸੇ ਜ਼ਿਲ੍ਹਾ ਅਟਾਰਨੀ ਨੇ ਇਸ ਘਟਨਾ ਨੂੰ ‘ਘਰੇਲੂ ਹਿੰਸਾ’ ਦੱਸਦੇ ਹੋਏ ਕਿਹਾ ਕਿ ਕਮਲ ਦੀ ਲਾਸ਼ ਨੇੜੇ ਇੱਕ ਬੰਦੂਕ ਮਿਲੀ ਹੈ। ਨਿਊਯਾਰਕ ਪੋਸਟ ਦੀ ਰਿਪੋਰਟ ਮੁਤਾਬਕ

ਉਹਨਾਂ ਨੇ ਇਹ ਦੱਸਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਕਿ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਗੋਲੀ ਮਾਰ ਕੇ ਕਿਸ ਨੇ ਮਾਰਿਆ ਹੈ। ਮੌਰੀਸੀ ਨੇ ਕਿਹਾ ਕਿ ਇਹ ਕਤਲ ਦੀ ਵਾਰਦਾਤ ਹੈ ਜਾਂ ਖ਼ੁਦਕੁਸ਼ੀ ਦੀ, ਇਸ ‘ਤੇ ਉਹ ਕੁੱਝ ਵੀ ਟਿੱਪਣੀ ਕਰਨ ਤੋਂ ਪਹਿਲਾਂ ਡਾਕਟਰੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਨ। ਜਾਂਚ ਦੇ ਨਤੀਜੇ ਜਲਦੀ ਆਉਣ ਦੀ ਉਮੀਦ ਹੈ। ਜੋੜਾ ਪਿਛਲੇ ਕੁਝ ਸਾਲਾਂ ਤੋਂ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *