ਆਮ ਆਦਮੀ ਲਈ ਚੰਗੀ ਖ਼ਬਰ, ਇਹ ਚੀਜ਼ਾਂ ਹੋਈਆਂ ਸਸਤੀਆਂ, ਇਨ੍ਹਾਂ ਲਈ ਦੇਣੇ ਪੈਣਗੇ ਜ਼ਿਆਦਾ ਪੈਸੇ

Uncategorized

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੁੱਧਵਾਰ ਯਾਨੀ ਅੱਜ ਬਜਟ 2023-24 ਪੇਸ਼ ਕਰਨਗੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਆਖਰੀ ਪੂਰਾ ਬਜਟ ਹੈ 2024 ਵਿਚ ਲੋਕ ਸਭਾ ਚੋਣਾਂ ਕਾਰਨ ਇਸ ਸਾਲ ਦਾ ਆਮ ਬਜਟ ਮੋਦੀ ਸਰਕਾਰ ਲਈ ਅਹਿਮ ਮੰਨਿਆ ਜਾ ਰਿਹਾ ਹੈ ਇਸ ਦੌਰਾਨ ਸਰਕਾਰ ਵੱਲੋਂ ਬਜਟ ‘ਚ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ ਵਿੱਤ ਮੰਤਰੀ ਨੇ ਟੈਕਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ

ਗਰੀਬਾਂ ਨੂੰ ਮੁਫਤ ਅਨਾਜ
ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਸਾਰੇ ਵਾਂਝੇ ਅਤੇ ਤਰਜੀਹੀ ਪਰਿਵਾਰਾਂ ਨੂੰ ਇੱਕ ਸਾਲ ਲਈ ਮੁਫ਼ਤ ਅਨਾਜ ਮੁਹੱਈਆ ਕਰਵਾਉਣ ਲਈ ਲਗਭਗ ਦੋ ਲੱਖ ਕਰੋੜ ਰੁਪਏ ਦਾ ਸਾਰਾ ਖਰਚਾ ਚੁੱਕਿਆ ਜਾ ਰਿਹਾ ਹੈ। ਇਸ ਯੋਜਨਾ ਦੇ ਤਹਿਤ 1 ਜਨਵਰੀ ਤੋਂ 80 ਕਰੋੜ ਤੋਂ ਵੱਧ ਗਰੀਬ ਲੋਕਾਂ ਨੂੰ ਮੁਫਤ ਅਨਾਜ ਦਿੱਤਾ ਜਾ ਰਿਹਾ ਹੈ। ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਅਪ੍ਰੈਲ 2020 ਵਿੱਚ ਸ਼ੁਰੂ ਕੀਤੀ ਗਈ ਇਹ ਯੋਜਨਾ ਪਿਛਲੇ ਸਾਲ ਦਸੰਬਰ ਵਿੱਚ ਖਤਮ ਹੋ ਗਈ ਸੀ। ਪਰ ਹੁਣ ਸਰਕਾਰ ਨੇ ਇਸ ਯੋਜਨਾ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ

ਕੀ ਹੋਇਆ ਸਸਤਾ
ਮੋਬਾਇਲ ਫੋਨ ਤੇ ਕੈਮਰੇ ਦੇ ਲੈਂਸ, ਵਿਦੇਸ਼ਾਂ ਤੋਂ ਆਉਣ ਵਾਲੀ ਚਾਂਦੀ, ਟੀਵੀ ਦੇ ਪੁਰਜੇ, ਇਲੈਕਟ੍ਰਿਕ ਕਾਰਾਂ, ਖਿਡੌਣੇ ਤੇ ਸਾਇਕਲ

ਕੀ ਹੋਇਆ ਮਹਿੰਗਾ
ਸੋਨਾ, ਚਾਂਦੀ ਤੇ ਪਲੇਟੀਨਮ, ਸਿਗਰੇਟ, ਇੰਪੋਰਟੇਡ ਦਰਵਾਜ਼ੇ, ਰਸੋਈ ਦੀ ਚਿਮਨੀ, ਵਿਦੇਸ਼ੀ ਖਿਡੌਣੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *