ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡੀਅਨ ਅਧਿਕਾਰੀਆਂ ਵੱਲੋਂ 700 ਨਿਰਦੋਸ਼ ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਵਾਪਸ ਭੇਜਣ ਦੀ ਪ੍ਰਕਿਰਿਆ ਨੂੰ ਰੋਕਣ ਅਤੇ ਉਨ੍ਹਾਂ ਨੂੰ ਵਾਪਸ ਨਾ ਭੇਜਣ ਨੂੰ ਯਕੀਨੀ ਬਣਾਉਣਇਥੇ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਓਨਟਾਰੀਓ ਦੇ ਇਕ ਪਬਲਿਕ ਕਾਲਜ ਵਿਚ ਗੈਰ ਕਾਨੂੰਨੀ ਗਤੀਵਿਧੀਆਂ ਕਾਰਨ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਸੀ ਬੀ ਐੱਸ ਈ ਤੋਂ ਵਤਨ ਵਾਪਸੀ ਦੇ ਨੋਟਿਸ ਪ੍ਰਾਪਤ ਹੋਏ ਹਨ ਕਿਉਂਕਿ ਉਨ੍ਹਾਂ ਨੂੰ ਧੋਖੇ ਨਾਲ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ ਕੰਪਨੀ ਦੁਆਰਾ ਜਾਰੀ ਕੀਤਾ ਗਿਆ ਸੀ
ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਠੱਗੀ ਦਾ ਸ਼ਿਕਾਰ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਕਾਰਵਾਈ ਨਾਲ ਨਾ ਸਿਰਫ ਉਨ੍ਹਾਂ ਦਾ ਭਵਿੱਖ ਖਤਰੇ ਵਿਚ ਪੈ ਜਾਵੇਗਾ ਸਗੋਂ 700 ਪਰਿਵਾਰ ਵੀ ਤਬਾਹ ਹੋ ਜਾਣਗੇ ਕਿਉਂਕਿ ਵਿਦਿਆਰਥੀਆਂ ਦੇ ਮਾਪਿਆਂ ਨੇ ਆਪਣੀ ਮਿਹਨਤ ਦੀ ਕਮਾਈ ਖਰਚ ਕਰਕੇ ਉਨ੍ਹਾਂ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਹੈਇਸ ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹਨਾਂ ਵਿਦਿਆਰਥੀਆਂ ਨੇ ਹੰਬਰ ਕਾਲਜ ਓਨਟਾਰੀਓ ਵਿੱਚ ਦਾਖਲੇ ਲਈ ਪ੍ਰਤੀ ਵਿਦਿਆਰਥੀ 16 ਤੋਂ 20 ਲੱਖ ਰੁਪਏ ਖਰਚ ਕੀਤੇ ਅਤੇ ਉਹਨਾਂ ਨੂੰ ਜਾਅਲੀ ਫੀਸ ਰਸੀਦਾਂ ਵਾਲੇ ਦਾਖਲਾ ਪ੍ਰਸਤਾਵ ਪੱਤਰ ਦਿੱਤੇ ਗਏ
ਇਨ੍ਹਾਂ ਜਾਅਲੀ ਦਸਤਾਵੇਜ਼ਾਂ ਦੇ ਆਧਾਰ ਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡੀਅਨ ਅੰਬੈਸੀ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਸਨ ਉਨ੍ਹਾਂ ਦੱਸਿਆ ਕਿ ਕੈਨੇਡਾ ਪਹੁੰਚਣ ਤੇ ਜਦੋਂ ਕੰਪਨੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਹੰਬਰ ਯੂਨੀਵਰਸਿਟੀ ਚ ਉਨ੍ਹਾਂ ਦਾ ਦਾਖਲਾ ਰੱਦ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਕਿਸੇ ਹੋਰ ਸੰਸਥਾ ਚ ਦਾਖਲਾ ਲੈਣਾ ਹੈ ਤਾਂ ਉਨ੍ਹਾਂ ਤੋਂ ਕਮਿਸ਼ਨ ਦੇ ਤੌਰ ਤੇ 5 ਤੋਂ 6 ਲੱਖ ਰੁਪਏ ਵੀ ਵਸੂਲੇ ਗਏ ਬਾਦਲ ਨੇ ਕਿਹਾ ਕਿ ਇਹ ਘੁਟਾਲਾ ਉਦੋਂ ਸਾਹਮਣੇ ਆਇਆ ਜਦੋਂ ਕੁਝ ਵਿਦਿਆਰਥੀਆਂ ਨੇ ਸਥਾਈ ਨਾਗਰਿਕਤਾ ਪੀਆਰ ਲਈ ਅਰਜ਼ੀ ਦਿੱਤੀ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ ਉਨ੍ਹਾਂ ਕਿਹਾ ਕਿ ਕੰਪੀਲੀ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਬਿਨੈਕਾਰ ਵਜੋਂ ਆਪਣੇ ਬਿਨੈ ਪੱਤਰ ਤੇ ਖੁਦ ਦਸਤਖਤ ਕਰਵਾਏ ਸਨ ਅਤੇ
ਇਸ ਲਈ ਜਾਅਲਸਾਜ਼ੀ ਦੀ ਸਾਰੀ ਜ਼ਿੰਮੇਵਾਰੀ ਵੀ ਉਨ੍ਹਾਂ ਤੇ ਆ ਗਈ ਹੈਉਨ੍ਹਾਂ ਕਿਹਾ ਕਿ ਇਹ ਵੀ ਸੱਚ ਹੈ ਕਿ ਜੇ ਵੀਜ਼ਾ ਜਾਰੀ ਕਰਨ ਸਮੇਂ ਵਿਦਿਆਰਥੀਆਂ ਦੇ ਕਾਲਜ ਦੇ ਪੇਸ਼ਕਸ਼ ਪੱਤਰਾਂ ਦੀ ਜਾਂਚ ਕੀਤੀ ਜਾਂਦੀ ਤਾਂ ਕੈਨੇਡੀਅਨ ਅੰਬੈਸੀ ਵਿਚ ਹੋਇਆ ਘਪਲਾ ਫੜਿਆ ਜਾ ਸਕਦਾ ਸੀਬਾਦਲ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਸਾਰੇ ਮਾਮਲੇ ਅਤੇ ਵਿਦਿਆਰਥੀਆਂ ਨਾਲ ਹੋਈ ਠੱਗੀ ਬਾਰੇ ਕੈਨੇਡਾ ਸਰਕਾਰ ਨੂੰ ਜਾਣਕਾਰੀ ਦੇਣ ਉਨ੍ਹਾਂ ਕਿਹਾ ਕਿ ਕੈਨੇਡੀਅਨ ਅਧਿਕਾਰੀਆਂ ਨੂੰ ਬੇਨਤੀ ਕੀਤੀ ਜਾਵੇ ਕਿ ਉਹ ਮਨੁੱਖਤਾ ਦੇ ਆਧਾਰ ਤੇ ਇਸ ਮਾਮਲੇ ਨੂੰ ਹਮਦਰਦੀ ਨਾਲ ਵਿਚਾਰਨ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ