ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਹੰਗਾਮਾ ਗੱਡੀਆਂ ਭੰਨੀਆਂ ਤੇ ਕੀਤੀ ਕੁੱਟਮਾਰ

Uncategorized

ਬਟਾਲਾ ਥਾਣੇ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਥਾਣੇ ਤੋਂ ਕੁਝ ਮੀਟਰ ਦੀ ਦੂਰੀ ਤੇ ਬੱਦੋਵਾਲ ਰੋਡ ਤੇ ਇਕ ਘਰ ਚ ਕੁਝ ਲੋਕਾਂ ਨੇ ਦਾਖਲ ਹੋ ਕੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦਾਦਰ ਤੇ ਕਿਰਪਾਨਾ ਉਤਾਰ ਦਿੱਤਾ ਅਤੇ ਘਰ ਦੀ ਭੰਨ ਤੋੜ ਵੀ ਕੀਤੀ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਦੀ ਵੀ ਭੰਨਤੋੜ ਕੀਤੀ ਗਈ ਇਸ ਝੜਪ ਦੌਰਾਨ ਇਕ ਧਿਰ ਦੀ ਔਰਤ ਤੇ ਦੂਜੀ ਧਿਰ ਦੇ ਦੋ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਪੁਲਸ ਨੇ ਇਕ ਧਿਰ ਦੇ 7 ਲੋਕਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਇਕ ਧਿਰ ਚ ਜ਼ਖ਼ਮੀ ਹੋਏ ਜੀਤੋ ਤੇ ਉਸ ਦੇ ਪਤੀ ਵਿਲੀਅਮ ਮਸੀਹ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਆਪਣੇ ਘਰ ਚ ਸੁੱਤੇ ਪਏ ਸਨ ਤਾਂ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਖੜਕਾਇਆ ਗਿਆ ਤੇ ਜਦੋਂ ਉਨ੍ਹਾਂ ਨੇ ਘਰ ਦਾ ਦਰਵਾਜ਼ਾ ਖੋਲਿ੍ਹਆ ਤਾਂ ਬੱਦੋਵਾਲ ਵਾਸੀ ਜੋਬਿਨ ਮਸੀਹ ਨੇ ਆਪਣੇ ਨਾਲ ਘਰ ਚ ਦਾਖ਼ਲ ਹੋ ਕੇ ਘਰ ਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਤੇ ਸਾਡੇ ਤੇ ਜਾਨਲੇਵਾ ਹਮਲਾ ਕਰ ਦਿੱਤਾ ਦੋਵੇਂ ਪਤੀ ਪਤਨੀ ਜ਼ਖ਼ਮੀ ਹੋ ਗਏ ਮੇਰੇ ਪੁੱਤਰਾਂ ਨੇ ਘਰੋਂ ਭੱਜ ਕੇ ਆਪਣੀ ਜਾਨ ਬਚਾਈ ਸਾਡੀ ਕਾਰ ਅਤੇ ਟੈਂਪੂ ਦੀ ਵੀ ਭੰਨਤੋੜ ਕੀਤੀ ਗਈ ਸੀ

ਦੂਜੇ ਪਾਸੇ ਜ਼ਖਮੀ ਜੋਬਿਨ ਮਸੀਹ ਵਾਸੀ ਬੱਦੋਵਾਲ ਕਲਾਂ ਨੇ ਦੱਸਿਆ ਕਿ ਉਸ ਨੇ ਚੰਦ ਮਸੀਹ ਪੁੱਤਰ ਵਿਲੀਅਮ ਮਸੀਹ ਵਾਸੀ ਫਤਿਹਗੜ੍ਹ ਚੂੜੀਆਂ ਤੋਂ ਪੈਸੇ ਲੈਣੇ ਸਨ ਅਤੇ ਚੰਦ ਉਸ ਦੇ ਪੈਸੇ ਨਹੀਂ ਦੇ ਰਿਹਾ ਸੀ ਚੰਦ ਨੇ ਬੀਤੀ ਰਾਤ ਉਸ ਨੂੰ ਪੈਸੇ ਦੇਣ ਲਈ ਘਰ ਬੁਲਾਇਆ ਸੀ ਘਰ ਬੁਲਾਉਣ ਤੇ ਚਾਂਦ ਅਤੇ ਉਸਦੇ ਸਾਥੀਆਂ ਨੇ ਉਸ ਤੇ ਹਮਲਾ ਕਰ ਦਿੱਤਾ ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸਦੇ ਸਾਥੀਆਂ ਦੁਆਰਾ ਹਸਪਤਾਲ ਲਿਜਾਇਆ ਗਿਆ ਜੋਬਿਨ ਮਸੀਹ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਨੂੰ ਵੀ ਇਨਸਾਫ ਦਿੱਤਾ ਜਾਵੇ

ਇਸ ਮਾਮਲੇ ਵਿਚ ਫਤਹਿਗੜ੍ਹ ਚੂੜੀਆਂ ਦੇ ਐੱਸ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਟੇਸ਼ਨ ਹਾਊਸ ਅਫ਼ਸਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਜੀਤੋ ਦੇ ਬਿਆਨ ਤੇ ਜੋਬਿਨ ਮਸੀਹ ਸਮੇਤ 7 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਜੋ ਵੀ ਸੱਚ ਸਾਹਮਣੇ ਆਵੇਗਾ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਜੋਬਿਨ ਮਸੀਹ ਦੇ ਬਿਆਨ ਵੀ ਲਏ ਜਾਣਗੇ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *