ਝੂਠੇ ਪੁਲਿਸ ਮੁਕਾਬਲੇ ਕੇਸ ਵਿਚ 32 ਸਾਲ ਬਾਅਦ ਫ਼ੈਸਲਾ 3 ਪੁਲਿਸ ਵਾਲਿਆਂ ਨੂੰ ਪੰਜ ਪੰਜ ਸਾਲ ਦੀ ਸਜ਼ਾ ਸੁਣਾਈ

Uncategorized

ਮੁਹਾਲੀ ਦੇ ਸਪੈਸ਼ਲ ਜੁਡੀਸ਼ੀਅਲ ਮੈਜਿਸਟ੍ਰੇਟ ਅਮਨਦੀਪ ਕੰਬੋਜ ਨੇ ਤਰਨ ਤਾਰਨ ਦੇ ਮਾਲੂਵਾਲ ਸੰਤ ਦੇ ਵਸਨੀਕ ਬਲਜੀਤ ਸਿੰਘ ਨੂੰ ਅਗਵਾ ਕਰਨ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਅਤੇ ਲਾਪਤਾ ਕਰਨ ਦੇ ਦੋਸ਼ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਮੁਲਜ਼ਮਾਂ ਦੀ ਪਛਾਣ ਸੂਬਾ ਸਿੰਘ ਉਸ ਸਮੇਂ ਦੇ ਪੁਲਿਸ ਮੁਖੀ ਝਬਲ ਰਵੇਲ ਸਿੰਘ ਤੇ ਦਲਬੀਰ ਸਿੰਘ ਵਜੋਂ ਹੋਈ ਹੈ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ 20 ਮਾਰਚ 2006 ਨੂੰ ਕੇਸ ਦਰਜ ਕੀਤਾ ਸੀ ਪੀੜਤ ਪਰਿਵਾਰ ਨੂੰ ਇਨਸਾਫ ਲਈ 32 ਸਾਲ ਤੱਕ ਇੰਤਜ਼ਾਰ ਕਰਨਾ ਪਿਆ

ਇਸ ਮਾਮਲੇ ਚ ਮੁੱਖ ਸ਼ਿਕਾਇਤਕਰਤਾ ਬਲਜੀਤ ਸਿੰਘ ਦੀ ਪਤਨੀ ਬਲਬੀਰ ਕੌਰ ਦੀ ਪਿਛਲੇ ਸਾਲ ਮੌਤ ਹੋ ਗਈ ਸੀ ਜੋ ਕਿ ਇਨਸਾਫ ਦੀ ਉਡੀਕ ਚ ਸੀ ਮੁਕੱਦਮੇ ਦੀ ਸੁਣਵਾਈ ਦੌਰਾਨ ਆਰਮੀ ਕਰਨਲ ਸਮੇਤ ਇਸਤਗਾਸਾ ਪੱਖ ਦੇ 16 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਇਨ੍ਹਾਂ ਸਾਰੇ ਪਹਿਲੂਆਂ ਅਤੇ ਦਲੀਲਾਂ ਨੂੰ ਦੇਖਦੇ ਹੋਏ ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਆਈਪੀਸੀ ਦੀ ਧਾਰਾ 365 ਤਹਿਤ 5 ਸਾਲ 344 330 ਦੇ ਤਹਿਤ 3-3 ਅਤੇ 120ਬੀ ਦੇ ਤਹਿਤ 2 ਸਾਲ ਅਤੇ 13000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ

20 ਮਾਰਚ 2006 ਨੂੰ ਸੀਬੀਆਈ ਨੇ ਹਾਈ ਕੋਰਟ ਦੇ ਹੁਕਮਾਂ ਦੀ ਜਾਂਚ ਕਰਦਿਆਂ ਉਸ ਵੇਲੇ ਦੇ ਸਟੇਸ਼ਨ ਹਾਊਸ ਅਫ਼ਸਰ ਝਬਲ ਸੂਬਾ ਸਿੰਘ ਦਲਬੀਰ ਸਿੰਘ ਕਸ਼ਮੀਰ ਸਿੰਘ ਅਤੇ ਰਵੇਲ ਸਿੰਘ ਅਤੇ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਆਈਪੀਸੀ ਦੀ ਧਾਰਾ 364 344 ਅਤੇ 120 ਬੀ ਤਹਿਤ ਕੇਸ ਦਰਜ ਕੀਤਾ ਸੀ 26 ਅਪ੍ਰੈਲ 2007 ਨੂੰ ਕੇਵਲ ਸੂਬਾ ਸਿੰਘ ਅਤੇ ਦਲਬੀਰ ਸਿੰਘ ਵਿਰੁੱਧ ਧਾਰਾ 344 330 ਅਤੇ 365 ਆਈਪੀਸੀ ਅਧੀਨ ਧਾਰਾ 120 ਬੀ ਆਈਪੀਸੀ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ ਅਤੇ

19 ਫਰਵਰੀ 2009 ਨੂੰ ਸੂਬਾ ਸਿੰਘ ਅਤੇ ਦਲਬੀਰ ਸਿੰਘ ਦੇ ਖਿਲਾਫ ਦੋਸ਼ ਤੈਅ ਕੀਤੇ ਗਏ ਸਨ ਇਸ ਤੋਂ ਬਾਅਦ ਅਦਾਲਤ ਨੇ ਰਵੇਲ ਸਿੰਘ ਤੇ ਕਸ਼ਮੀਰ ਸਿੰਘ ਨੂੰ ਮੁਲਜ਼ਮ ਵਜੋਂ ਸੰਮਨ ਜਾਰੀ ਕਰ ਦਿੱਤੇ ਪਰ ਇਸ ਮਾਮਲੇ ਚ ਮੁਲਜ਼ਮ ਕਸ਼ਮੀਰ ਸਿੰਘ ਅਦਾਲਤ ਚ ਪੇਸ਼ ਨਹੀਂ ਹੋਇਆ ਜਿਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ 4 ਜੁਲਾਈ 2012 ਦੇ ਹੁਕਮ ਰਾਹੀਂ ਸੂਬਾ ਸਿੰਘ ਦਲਬੀਰ ਸਿੰਘ ਅਤੇ ਰਵੇਲ ਸਿੰਘ ਵਿਰੁੱਧ ਮੁਕੱਦਮੇ ਦਾ ਸਾਹਮਣਾ ਕਰਨ ਦੇ ਦੋਸ਼ ਤੈਅ ਕੀਤੇ ਗਏ ਸਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *