ਕਰਜ਼ੇ ਦੀ ਕਿਸ਼ਤ ਨਾ ਮੋੜਨ ਤੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਇਕ ਵਿਅਕਤੀ ਨੇ ਆਪਣੇ ਘਰ ਚ ਛੱਤ ਦੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਇਕ ਹੋਰ ਮਾਮਲੇ ਚ ਪਿੰਡ ਲੋਪੋਂ ਚ ਘਰ ਚ ਇਕੱਲੇ ਰਹਿੰਦੇ ਇਕ ਵਿਅਕਤੀ ਦੀ ਲਾਸ਼ ਪੁਲਸ ਨੂੰ ਭੇਤਭਰੀ ਹਾਲਤ ਚ ਮਿਲੀ
ਪਹਿਲੇ ਮਾਮਲੇ ਵਿਚ ਪਿਛਲੇ ਲੰਮੇ ਸਮੇਂ ਤੋਂ ਆਰਥਿਕ ਤੰਗੀ ਅਤੇ ਕਰਜ਼ੇ ਨਾਲ ਜੂਝ ਰਹੇ 50 ਸਾਲਾ ਵਿਅਕਤੀ ਕੁਲਵੰਤ ਸਿੰਘ ਨੇ ਅੱਜ ਆਪਣੇ ਘਰ ਵਿਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਲਵੰਤ ਸਿੰਘ ਕਈ ਸਾਲਾਂ ਤੋਂ ਵਿਦੇਸ਼ ਤੋਂ ਆਇਆ ਹੋਇਆ ਸੀ ਉਸ ਨੇ ਇਥੇ ਆ ਕੇ ਆਪਣਾ ਕੰਮ ਕੀਤਾ ਪਰ ਉਸ ਦੀ ਦੁਕਾਨ ਕਈ ਵਾਰ ਫੇਲ ਹੋ ਗਈ
ਇਸ ਤੋਂ ਬਾਅਦ ਉਸ ਸਿਰ ਕਰਜ਼ਾ ਚੜ੍ਹ ਗਿਆ ਤੇ ਹੁਣ ਕਿਸ਼ਤਾਂ ਵਾਪਸ ਨਹੀਂ ਕੀਤੀਆਂ ਜਾ ਰਹੀਆਂ ਸਨ ਇਸ ਕਾਰਨ ਕੁਲਵੰਤ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਉਹ ਘਰ ਦਾ ਖਰਚਾ ਵੀ ਪੂਰਾ ਨਹੀਂ ਕਰ ਪਾਉਂਦਾ ਸੀ ਨਤੀਜੇ ਵਜੋਂ ਉਸ ਨੇ ਇਹ ਖ਼ਤਰਨਾਕ ਕਦਮ ਚੁੱਕਿਆ ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟ ਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ
ਦੂਜੇ ਮਾਮਲੇ ਚ ਸਮਰਾਲਾ ਨੇੜਲੇ ਪਿੰਡ ਲੋਪੋਂ ਵਿਖੇ ਆਪਣੀ ਪਤਨੀ ਨੂੰ ਤਲਾਕ ਦੇ ਕੇ ਘਰ ਚ ਇਕੱਲਾ ਰਹਿਣ ਵਾਲੇ ਚਰਨਜੀਤ ਸਿੰਘ ਦੀ ਲਾਸ਼ ਉਸ ਦੇ ਘਰੋਂ ਬਰਾਮਦ ਹੋਈ ਸ਼ੱਕੀ ਹਾਲਤਾਂ ਵਿੱਚ ਵਿਅਕਤੀ ਦੀ ਮੌਤ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪਿੰਡ ਵਾਸੀਆਂ ਨੇ ਦੇਖਿਆ ਕਿ ਉਸਦੇ ਘਰ ਵਿੱਚੋਂ ਬਦਬੂ ਆ ਰਹੀ ਸੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ
ਪੁਲਸ ਨੇ ਦੱਸਿਆ ਕਿ ਚਰਨਜੀਤ ਸਿੰਘ ਦਾ 6 ਸਾਲ ਪਹਿਲਾਂ ਤਲਾਕ ਹੋ ਗਿਆ ਸੀ ਅਤੇ ਉਸ ਦੀ ਪਤਨੀ ਅਤੇ ਬੱਚੇ ਖੰਨਾ ਚ ਰਹਿੰਦੇ ਸਨ ਪਰ ਬੱਚੇ ਅਕਸਰ ਉਸ ਨੂੰ ਮਿਲਣ ਆਉਂਦੇ ਸਨ ਅਤੇ ਉਸ ਦੀ ਦੇਖਭਾਲ ਕਰਦੇ ਸਨ ਉਸ ਦੇ ਬੱਚੇ ਵੀ ਕਾਫੀ ਸਮੇਂ ਤੋਂ ਬੀਮਾਰੀ ਦਾ ਇਲਾਜ ਕਰਵਾ ਰਹੇ ਸਨ ਪਰ ਘਰ ਚ ਉਸ ਦੀ ਅਚਾਨਕ ਹੋਈ ਮੌਤ ਅਜੇ ਵੀ ਰਹੱਸ ਬਣੀ ਹੋਈ ਹੈ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ