ਪਟਿਆਲਾ ਦੇ ਰਤਨ ਨਗਰ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਤੇ ਉਸ ਦੀ ਧੀ ਇਸ਼ਪ੍ਰੀਤ ਕੌਰ ਨੇ 12ਵੀਂ ਦੀ ਪ੍ਰੀਖਿਆ ਚੰਗੇ ਨੰਬਰਾਂ ਨਾਲ ਪਾਸ ਕੀਤੀ ਸੀ ਮਾਤਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ 26 ਸਾਲ ਬਾਅਦ ਦੁਬਾਰਾ ਪੜ੍ਹਾਈ ਸ਼ੁਰੂ ਕੀਤੀ ਹੈ ਅਤੇ ਆਪਣੀ ਧੀ ਨਾਲ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ ਮਨਪ੍ਰੀਤ ਕੌਰ ਨੇ ਦੱਸਿਆ ਕਿ 2011 ਵਿਚ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਉਸ ਨੇ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਸਖ਼ਤ ਮਿਹਨਤ ਕੀਤੀ ਅਤੇ ਜਦੋਂ ਉਹ ਸਰਕਾਰੀ ਨੌਕਰੀ ਮੰਗਣ ਗਈ ਤਾਂ ਉਸ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਕਿਹਾ ਗਿਆ ਜਿਸ ‘ਤੇ ਉਸ ਨੇ ਆਪਣੀ ਬੇਟੀ ਇਸ਼ਪ੍ਰੀਤ ਕੌਰ ਨਾਲ 12ਵੀਂ ਦੀ ਪ੍ਰੀਖਿਆ ਪਾਸ ਕਰਨ ਦਾ ਫੈਸਲਾ ਕੀਤਾ
ਮਨਪ੍ਰੀਤ ਕੌਰ ਨੇ ਦੱਸਿਆ ਕਿ ਭਾਵੇਂ ਕੰਮ ਦੇ ਨਾਲ-ਨਾਲ ਪਰਿਵਾਰ ਦਾ ਪਾਲਣ-ਪੋਸ਼ਣ ਅਤੇ ਪੜ੍ਹਾਈ ਕਰਨਾ ਥੋੜ੍ਹਾ ਮੁਸ਼ਕਲ ਸੀ ਪਰ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਬੱਚਿਆਂ ਨੇ ਉਸ ਨੂੰ ਪੜ੍ਹਾਈ ਲਈ ਉਤਸ਼ਾਹਿਤ ਕੀਤਾ ਅਤੇ ਅੱਜ ਉਸ ਨੇ 72 ਫੀਸਦੀ ਅੰਕਾਂ ਨਾਲ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈਦੂਜੇ ਪਾਸੇ ਇਸ਼ਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ ਤੋਂ ਨਾਨ-ਮੈਡੀਕਲ ਵਿਸ਼ੇ ਵਿਚ 94 ਫੀਸਦੀ ਅੰਕਾਂ ਨਾਲ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ ਇਹ ਪੁੱਛੇ ਜਾਣ ‘ਤੇ ਕਿ ਕੀ ਉਸ ਨੂੰ ਕੋਈ ਸਮੱਸਿਆ ਹੈ ਇਸ਼ਪ੍ਰੀਤ ਕੌਰ ਨੇ ਕਿਹਾ ਕਿ ਇਹ ਕੋਈ ਸਮੱਸਿਆ ਨਹੀਂ ਹੈ ਪਰ ਆਪਣੀ ਮਾਂ ਨਾਲ ਮਿਲ ਕੇ ਪੜ੍ਹਾਈ ਕਰਨ ਨਾਲ ਉਸ ਦੀ ਮਦਦ ਹੋਈ ਅਤੇ ਉਸ ਨੂੰ ਅੱਗੇ ਵਧਣ ਲਈ ਪ੍ਰੇਰਿਤ ਵੀ ਕੀਤਾ ਸਿਵਲ ਲਾਈਨ ਸਕੂਲ ਵੱਲੋਂ ਦੋਵੇਂ ਮਾਂ-ਧੀ ਦੀ ਜੋੜੀ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ ਗਿਆ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ