ਸ਼ਹਿਰ ਦੀਆਂ ਸਮੂਹ ਵਪਾਰਕ ਜਥੇਬੰਦੀਆਂ ਵਲੋਂ ਬੀਤੇ ਦਿਨ ਬਾਅਦ ਦੁਪਹਿਰ ਸ਼ਹਿਰ ਵਿਚ ਇਕ ਆੜਤੀਏ ਦੀ ਦੁਕਾਨ ‘ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਵਿਅਕਤੀ ਦੀ ਕੀਤੀ ਗਈ ਹੱ ਤਿਆ ਦੇ ਰੋਸ ਵਜੋਂ ਅੱਜ ਬਾਜ਼ਾਰ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਅੱਜ ਵੱਖ-ਵੱਖ ਵਪਾਰਕ, ਸਿਆਸੀ ਅਤੇ ਗੈਰ-ਸਿਆਸੀ ਜਥੇਬੰਦੀਆਂ ਦੇ ਆਗੂਆਂ ਨੇ ਸਥਾਨਕ ਸਨਾਤਨ ਧਰਮਸ਼ਾਲਾ ਤੋਂ ਬਾਜ਼ਾਰ ਤੱਕ ਰੋਸ ਮਾਰਚ ਕੱਢ ਕੇ ਪੁਰਾਣੇ ਥਾਣੇ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਮੰਗ ਕੀਤੀ ਕਿ ਪ੍ਰੇਮ ਕੁਮਾਰ ਦੇ ਕਾ ਤਲਾਂ ਨੂੰ ਜਲਦ ਤੋਂ ਜਲਦ ਗ੍ਰਿ ਫਤਾਰ ਕੀਤਾ ਜਾਵੇ। ਇਸ ਮੌਕੇ ਪੁਲਸ ਅਧਿਕਾਰੀ ਪਲਵਿੰਦਰ ਸਿੰਘ ਸੰਧੂ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਸ ਕਾਤਲਾਂ ਨੂੰ ਜਲਦ ਗ੍ਰਿ ਫਤਾਰ ਕਰ ਲਵੇਗੀ। ਇਸ ਮਾਮਲੇ ਚ ਪੁਲਸ ਨੂੰ ਕਾਫੀ ਸਫਲਤਾ ਹੱਥ ਲੱਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਮੰਗ ਤੇ ਅੱਜ ਤੋਂ ਪੁਰਾਣੇ ਥਾਣੇ ਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤਾ ਗਿਆ ਹੈ।
ਸੀ.ਆਰ. ਸਟਾਫ ਸ਼ਹਿਰ ਵਿੱਚ ਚੱਕਰ ਲਗਾਉਣ ਤੋਂ ਬਾਅਦ ਇੱਥੇ ਹੀ ਰਹੇਗਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਤਰਸੇਮ ਸਿੰਘ ਮੱਲਣ, ਕਾਂਗਰਸੀ ਆਗੂ ਰੂਪ ਲਾਲ ਵੱਟਾ, ਅੰਮ੍ਰਿਤ ਲਾਲ ਛਾਬੜਾ ਪ੍ਰਧਾਨ ਆੜਤੀ ਐਸੋਸੀਏਸ਼ਨ ਜ਼ਿਲ੍ਹਾ ਫਿਰੋਜ਼ਪੁਰ, ਦੇਸ ਰਾਜ ਅਹੂਜਾ, ਟਿੰਕੂ ਬਾਂਸਲ ਪ੍ਰਧਾਨ ਭਾਜਪਾ ਮੰਡਲ ਤਲਵੰਡੀ ਭਾਈ, ਰੋਸ਼ਨ ਲਾਲ ਬਜਾਜ ਭਾਜਪਾ ਆਗੂ, ਸੁਖਵਿੰਦਰ ਸਿੰਘ ਕਲਸੀ ਪ੍ਰਧਾਨ ਯੂਥ ਲੋਕ ਭਲਾਈ ਸਭਾ,
ਬਲਦੇਵ ਸਿੰਘ ਬਰਾੜ, ਓਮ ਪ੍ਰਕਾਸ਼ ਚੋਟੀਆਂ, ਨੰਬਰਦਾਰ ਭੁਪਿੰਦਰ ਸਿੰਘ ਭਿੰਦਾ, ਐਸ.ਐਸ. ਇਸ ਮੌਕੇ ਮੈਂਬਰ ਜਥੇਦਾਰ ਸਤਪਾਲ ਸਿੰਘ, ਗੁਰਜੰਟ ਸਿੰਘ ਢਿੱਲੋਂ ਪ੍ਰਧਾਨ ਆੜਤੀਆ, ਵਿਨੋਦ ਬੜਵਾ ਪ੍ਰਧਾਨ ਕਰਿਆਣਾ ਯੂਨੀਅਨ, ਤਰਸੇਮ ਵੱਡਾ ਪ੍ਰਧਾਨ ਪੈਸਟੀਸਾਈਡਜ਼ ਐਸੋਸੀਏਸ਼ਨ, ਪਰਮਿੰਦਰ ਸਿੰਘ ਚੌਹਾਨ ਪ੍ਰਧਾਨ ਸਵਰਨਕਾਰ ਯੂਨੀਅਨ, ਅਮਰਜੀਤ ਗੁਪਤਾ, ਜੀਤ ਰਾਮ ਢੱਲ, ਦਰਸ਼ਨ ਸਿੰਘ ਕੈਂਥ ਪ੍ਰਧਾਨ ਰੈਡੀਮੇਡ ਯੂਨੀਅਨ ਅਤੇ ਹੋਰ ਆਗੂ ਹਾਜ਼ਰ ਸਨ ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ mਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ