Amritsar ਚ ਗੰਨ ਪੁਆਇੰਟ ਤੇ ਲੁੱਟ CCTV ਚ ਕੈਦ ਦੇਖੋ ਕਿਵੇਂ ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Uncategorized

ਇਕ ਵਾਰ ਫਿਰ ਅੰਮ੍ਰਿਤਸਰ ਵਿਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਹਾਲ ਹੀ ਵਿਚ ਮਹਿਤਾ ਚੌਕ ਨੇੜੇ ਹੋਈ ਲੁੱਟ ਦੀ ਤਰ੍ਹਾਂ ਇਸ ਨੂੰ ਵੀ ਬੰ ਦੂਕ ਦੀ ਨੋਕ ‘ਤੇ ਤਿੰਨ ਨਕਾਬਪੋਸ਼ਾਂ ਨੇ ਅੰਜਾਮ ਦਿੱਤਾ ਸੀ। ਇਹ ਲੁੱਟ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਤੋਂ ਮਹਿਜ਼ 100 ਮੀਟਰ ਦੀ ਦੂਰੀ ‘ਤੇ ਵੇਰਕਾ ਬੂਥ ‘ਤੇ ਹੋਈ।ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ ਵਾਪਰੀ।

ਵੇਰਕਾ ਮਿਲਕ ਪਲਾਂਟ ਤੋਂ ਦੁੱਧ ਦੀ ਸਪਲਾਈ ਲੈ ਕੇ ਗੱਡੀਆਂ ਗਰੀਨ ਐਵੀਨਿਊ ਪਾਰਕ ਸਥਿਤ ਵੇਰਕਾ ਬੂਥ ਤੇ ਪਹੁੰਚੀਆਂ। ਇਸ ਦੌਰਾਨ ਇਕ ਮੋਟਰਸਾਈਕਲ ਤੇ ਸਵਾਰ ਤਿੰਨ ਨਕਾਬਪੋਸ਼ ਉਥੇ ਪਹੁੰਚ ਗਏ।ਉਨ੍ਹਾਂ ਵਿਚੋਂ ਇਕ ਮੋਟਰਸਾਈਕਲ ਤੇ ਬੈਠਾ ਸੀ ਕਿ ਇਨ੍ਹਾਂ ਵਿਚੋਂ ਦੋ ਮੋਟਰਸਾਈਕਲ ਤੋਂ ਉਤਰ ਕੇ ਦੁੱਧ ਦੀ ਸਪਲਾਈ ਉਤਾਰ ਰਹੇ ਵਿਅਕਤੀ ਨੂੰ ਘੇਰ ਲਿਆ। ਇਕ ਨੇ ਪਿਸਤੌਲ ਦਿਖਾ ਦਿੱਤੀ ਅਤੇ ਦੂਜੇ ਨੇ ਉਸ ਨੂੰ ਆਪਣੀ ਜੇਬ ਵਿਚੋਂ ਸਭ ਕੁਝ ਕੱਢਣ ਲਈ ਕਿਹਾ। ਉਨ੍ਹਾਂ ਨੇ ਵਾਰ-ਵਾਰ ਵਿਕਰੇਤਾ ਨੂੰ ਲੱਤ ਵਿੱਚ ਗੋਲੀ ਮਾਰਨ ਦੀ ਧ ਮਕੀ ਵੀ ਦਿੱਤੀ।ਹ ਥਿਆਰਾਂ ਦੀ ਨੋਕ ‘ਤੇ ਲੁਟੇਰਿਆਂ ਨੇ ਦੁੱਧ ਦੀ ਵਿਕਰੀ ਲਈ 8 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ।

ਇਸ ਦੇ ਨਾਲ ਹੀ ਕੰਨਾਂ ਵਿਚ ਲੱਗੀ ਸੋਨੇ ਦੀ ਮੁੰਦਰੀ ਅਤੇ ਹੱਥ ਵਿਚ ਚਾਂਦੀ ਦਾ ਕੜਾ ਵੀ ਕੱਢਿਆ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਸਿਵਲ ਲਾਈਨ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀ ਸੀ ਟੀ ਵੀ ਕੈਮਰਿਆਂ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ। ਲੁਟੇਰਿਆਂ ਦੀਆਂ ਗਤੀਵਿਧੀਆਂ ਅਤੇ ਮੋਟਰਸਾਈਕਲ ਬਾਰੇ ਕੁਝ ਜਾਣਕਾਰੀ ਹਾਸਲ ਕਰਨ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *