ਘਰੇਲੂ ਝਗੜੇ ਦੇ ਚਲਦੇ ਰੋਕੀ ਸਕੂਲ ਵੈਨ ਫ਼ਿਰ ਦੇਖੋ ਕੀ ਹੋਇਆ

Uncategorized

 ਬੀਤੇ ਦਿਨੀਂ ਸੈਲੀ ਰੋਡ ਪਠਾਨਕੋਟ ਵਿਖੇ ਇੱਕ ਵੱਡੀ ਘਟਨਾ ਵਾਪਰਨ ਕਾਰਨ ਸਕੂਲੀ ਬੱਚਿਆਂ ਤੇ ਮਾਪਿਆਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਸੀ। ਇਸ ਵਾਰਦਾਤ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਹੋਰ ਜ਼ਿਆਦਾ ਘਬਰਾ ਗਏ ਸਨ। ਜ਼ਿਲ੍ਹਾ ਪਠਾਨਕੋਟ ਵਿੱਚ ਕੁਝ ਨਕਾਬਪੋਸ਼ ਵਿਅਕਤੀਆਂ ਨੇ ਦੁਪਹਿਰ ਦੀ ਛੁੱਟੀ ਦੌਰਾਨ ਇੱਕ ਸਕੂਲੀ ਬੱਸ ਨੂੰ ਫਿਲਮੀ ਢੰਗ ਨਾਲ ਰੋਕ ਕੇ ਹੁੜਦੰਗ ਕੀਤਾ।

ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸ ਦਈਏ ਕਿ 31 ਜੁਲਾਈ ਨੂੰ ਦੁਪਹਿਰ ਦੀ ਛੁੱਟੀ ਸਮੇਂ ਪਠਾਨਕੋਟ ਦੇ ਇੱਕ ਸਕੂਲ ਦੀ ਬੱਸ ਅੱਗੇ ਕਾਰ ਲਗਾ ਕੇ ਕੁਝ ਵਿਅਕਤੀ ਨੇ ਬਾਜ਼ਾਰ ਦੇ ਵਿਚਾਲੇ ਰੋਕ ਲਿਆ ਸੀ। ਭਾਵੇਂ ਇਨ੍ਹਾਂ ਨਕਾਬਪੋਸ਼ਾਂ ਦਾ ਮਕਸਦ ਇੱਕ ਬੱਚੇ ਨੂੰ ਲੱਭਣਾ ਸੀ ਪਰ ਇਨ੍ਹਾਂ ਦੇ ਢੰਗ-ਤਰੀਕੇ ਨੇ ਬੱਸ ਵਿੱਚ ਬੈਠੇ ਬਾਕੀ ਬੱਚਿਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਦੀਪ ਭਾਟੀਆ (ਬੱਚੇ ਦੇ ਪਿਤਾ ਜਿਸ ਨੂੰ ਨਕਾਬਪੋਸ਼ ਵਿਅਕਤੀ ਲੱਭ ਰਹੇ ਸਨ) ਨੇ ਦੱਸਿਆ ਕਿ ਉਸ ਦਾ ਅਤੇ ਉਸ ਦੀ ਪਤਨੀ ਮਾਧਵੀ ਦਾ 9 ਸਾਲ ਪਹਿਲਾਂ ਵਿਆਹ ਹੋਇਆ ਸੀ, ਜਿਸ ਤੋਂ ਬਾਅਦ ਹੀ ਉਨ੍ਹਾਂ ਵਿਚਾਲੇ ਝਗੜਾ ਰਹਿਣ ਲੱਗ ਪਿਆ ਸੀ। ਪ੍ਰਦੀਪ ਭਾਟੀਆ ਨੇ ਦੱਸਿਆ ਕਿ ਹੁਣ ਲਗਭਗ 2 ਸਾਲ ਬੀਤ ਚੁੱਕੇ ਹਨ ਉਹ ਦੋਵੇਂ ਅਲੱਗ-ਅਲੱਗ ਰਹਿ ਰਹੇ ਹਾਂ ਅਤੇ ਅਦਾਲਤ ਨੇ ਬੱਚੇ ਦੀ ਕਸਟਡੀ ਉਨ੍ਹਾਂ ਨੂੰ (ਪਿਤਾ) ਦੇ ਦਿੱਤੀ ਹੈ। ਇਸ ਦੇ ਸਾਰੇ ਦਸਤਾਵੇਜ਼ ਉਨ੍ਹਾਂ ਕੋਲ ਹਨ।

ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ ਉਸ ਦੀ ਪਤਨੀ ਵੱਲੋਂ ਪਹਿਲਾਂ ਵੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਭਾਟੀਆ ਨੇ ਦੱਸਿਆ ਕਿ ਸਿਵਲ ਕੋਰਟ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਸ ਦੀ ਪਤਨੀ ਅਤੇ ਪਤਨੀ ਦੇ ਪਰਿਵਾਰ ਵਾਲੇ ਉਨ੍ਹਾਂ ਦੇ ਘਰ ਨਹੀਂ ਆ ਸਕਦੇ ਪਰ ਫਿਰ ਵੀ ਉਨ੍ਹਾਂ ਦੇ ਘਰ ਆ ਕੇ ਡਰਾਇਆ ਧਮਕਾਇਆ ਜਾ ਰਿਹਾ ਹੈ। ਪ੍ਰਦੀਪ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀ ਗੁੰ ਡਾਗਰਦੀ ਸ਼ਰੇਆਮ ਹੋ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *