ਮ੍ਰਿਤਕ ਨੌਜਵਾਨ ਦੀ ਦੇਹ ਪਹੁੰਚੀ ਗੁਰਦਾਸਪੁਰ,ਭੈਣਾਂ ਨੇ ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

Uncategorized

ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ ਗਏ ਨੌਜਵਾਨ ਰਜਤ ਮਹਿਰਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌ ਤ ਹੋ ਗਈ, ਜੋ ਕਿ 26 ਜੂਨ ਨੂੰ ਗੁਰਦਾਸਪੁਰ (Gurdaspur) ਦੇ ਮੁਹੱਲਾ ਇਸਲਾਮਾਬਾਦ ਤੋਂ ਸਟੱਡੀ ਵੀਜ਼ਾ (Study Visa) ਲੈ ਕੇ ਐਮਬੀਏ ਦੀ ਪੜ੍ਹਾਈ ਕਰਨ ਲਈ ਕੈਨੇਡਾ (Canada) ਗਿਆ ਸੀ ਪਰ 20 ਜੁਲਾਈ ਨੂੰ ਉਸ ਦੀ ਮੌ ਤ ਹੋ ਗਈ। ਅੱਜ 16 ਦਿਨਾਂ ਬਾਅਦ ਉਸਦੀ ਮ੍ਰਿਤਕ ਦੇਹ ਭਾਰਤ ਦੇ ਗੁਰਦਾਸਪੁਰ ਵਿਖੇ ਪਹੁੰਚੀ ਜਿੱਥੇ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ। ਜਿਵੇਂ ਹੀ ਮ੍ਰਿਤਕ ਦੀ ਲਾ ਸ਼ ਘਰ ਪਹੁੰਚੀ ਤਾਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ।

ਮ੍ਰਿਤਕ ਦੇ ਪਿਤਾ ਅਸ਼ਵਨੀ ਮਹਿਰਾ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਦਾ ਲੜਕਾ 26 ਜੂਨ ਨੂੰ ਕੈਨੇਡਾ ਦੇ ਵੈਨਕੂਵਰ ਵਿਖੇ ਪੜ੍ਹਾਈ ਲਈ ਗਿਆ ਸੀ ਅਤੇ ਹੋਸਟਲ ਵਿੱਚ ਆਪਣੇ ਇੱਕ ਦੋਸਤ ਨਾਲ ਕਮਰਾ ਸਾਂਝਾ ਕਰ ਰਿਹਾ ਸੀ। ਰੋਜ਼ਾਨਾ ਦੀ ਤਰ੍ਹਾਂ ਉਹ ਆਪਣਾ ਕੰਮ ਖਤਮ ਕਰਕੇ ਰਾਤ ਨੂੰ ਸੌਂ ਗਿਆ ਅਤੇ 20 ਜੁਲਾਈ ਦੀ ਸਵੇਰ ਨੂੰ ਜਾਗ ਨਾ ਸਕਿਆ। ਜਿਸ ਤੋਂ ਬਾਅਦ ਉਸ ਨੂੰ ਪਤਾ ਲੱਗਾ ਕਿ ਉਸ ਦੀ  ਮੌ ਤ ਦਿਲ ਦਾ ਦੌਰਾ (Heart Attack) ਪੈਣ ਨਾਲ ਹੋਈ ਹੈ,
ਜਿਸ ਦਾ ਪਤਾ ਲੱਗਦਿਆਂ ਹੀ ਉਸ ਨੇ ਭਾਰਤੀ ਦੂਤਘਰ ਨਾਲ ਸੰਪਰਕ ਕਰਕੇ ਮ੍ਰਿਤਕ ਦੇਹ ਨੂੰ ਗੁਰਦਾਸਪੁਰ ਭੇਜਣ ਦੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਭਾਜਪਾ ਸੰਸਦ ਮੈਂਬਰ ਸੰਨੀ ਦਿਓਲ (Sunny Deol) ਦੇ ਓਐਸਡੀ ਨੇ ਪੁੱਤਰ ਦੀ ਲਾ ਸ਼ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਹੈ। ਜਦਕਿ ਸਥਾਨਕ ਪੰਜਾਬ ਸਰਕਾਰ ਵੱਲੋਂ ਕੋਈ ਮਦਦ ਨਹੀਂ ਕੀਤੀ ਗਈ। ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ |

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *