ਇੰਸਪੈਕਟਰ ਨੇ ਸਾਥੀਆਂ ਨਾਲ ਮਿਲ ਕੇ 1 Crore ਲੁੱ ਟਣ ਲਈ ਬਠਿੰਡੇ ਦਾ ਕਾਰੋਬਾਰੀ ਕੀਤਾ ਅਗਵਾ, ਨੋਟਾ ਦੇ ਭਰੇ ਪਏ ਨੇ ਡੱਬੇ

Uncategorized

ਚੰਡੀਗੜ੍ਹ ਪੁਲਿਸ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਇਸ ਵਿਵਾਦ ਦਾ ਸਬੰਧ ਚੰਡੀਗੜ੍ਹ ਪੁਲਿਸ(Chandigarh Police) ਦੇ ਉਸੇ ਸਬ-ਇੰਸਪੈਕਟਰ (ਐਸਆਈ) ਨਵੀਨ ਫੋਗਾਟ ਨਾਲ ਹੈ, ਜੋ ਹਾਲ ਹੀ ਵਿੱਚ ਮੁੜ ਨੌਕਰੀ ਤੇ ਪਰਤਿਆ ਹੈ। ਮੁਲਜ਼ਮ ਐਸਆਈ ਨਵੀਨ ਫੋਗਾਟ ‘ਤੇ ਉਸ ਦੇ ਸਾਥੀ ਪੁਲਿਸ ਮੁਲਾਜ਼ਮਾਂ ਤੇ ਬਠਿੰਡਾ ਦੇ ਕਾਰੋਬਾਰੀ ਸੰਜੇ ਗੋਇਲ ਤੋਂ 1 ਕਰੋੜ ਰੁਪਏ ਦੀ ਲੁੱ ਟ ਕਰਨ ਦਾ ਇਲਜ਼ਾਮ ਹੈ। ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਨਵੀਨ ਫੋਗਾਟ ਅਤੇ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮਾਮਲੇ ਵਿੱਚ 75 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਪਰ ਫਿਲਹਾਲ ਕਿਸੇ ਵੀ ਮੁਲਜ਼ਮਾ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਚੰਡੀਗੜ੍ਹ ਪੁਲਿਸ ਮੁਲਜ਼ਮਾਂ ਦੀ ਗ੍ਰਿ ਫ਼ਤਾਰੀ ਲਈ ਛਾਪੇਮਾਰੀ ਵਿੱਚ ਲੱਗੀ ਹੋਈ ਹੈ।ਮਾਮਲਾ ਸੈਕਟਰ-39 ਥਾਣੇ ਨਾਲ ਸਬੰਧਤ ਹੈ, ਜਿੱਥੇ ਨਵੀਨ ਫੋਗਾਟ ਐਡੀਸ਼ਨਲ ਐੱਸਐੱਚਓ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਨਵੀਨ ਅਤੇ ਉਸ ਦੇ ਸਾਥੀ ਪੁਲਿਸ ਮੁਲਾਜ਼ਮਾਂ ‘ਤੇ ਇਨ੍ਹਾਂ ਘਟਨਾਵਾਂ ਨੂੰ ਯੋਜਨਾਬੱਧ ਤਰੀਕੇ ਨਾਲ ਅੰਜਾਮ ਦੇਣ ਦਾ ਇਲਜ਼ਾਮ ਹੈ। ਇਸ ਤੋਂ ਪਹਿਲਾਂ ਨਵੀਨ ਫੋਗਾਟ ਨੂੰ ਵੀ ਇੱਕ ਮਾਮਲੇ ਵਿੱਚ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਸੀ। ਇਸ ਨੂੰ ਹਾਲ ਹੀ ਵਿੱਚ ਬਹਾਲ ਕੀਤਾ ਗਿਆ ਸੀ।

ਨਵੀਨ ਅਤੇ ਉਸ ਦੇ ਸਾਥੀ ਪੁਲਿਸ ਮੁਲਾਜ਼ਮਾਂ ‘ਤੇ ਬਠਿੰਡਾ ਦੇ ਇੱਕ ਵਪਾਰੀ ਤੋਂ 2000 ਰੁਪਏ ਦੇ ਨੋਟ ਬਦਲਣ ਦੇ ਬਹਾਨੇ ਯੋਜਨਾਬੱਧ ਤਰੀਕੇ ਨਾਲ ਲੁੱ ਟ ਕਰਨ ਦਾ ਇਲਜ਼ਾਮ ਹੈ। ਇਸ ਦੇ ਲਈ ਉਸ ਨੇ ਪਹਿਲੇ ਕਾਰੋਬਾਰੀ ਨੂੰ ਅਗਵਾ ਕੀਤਾ। ਫਿਰ ਉਸ ਕੋਲੋਂ ਇਕ ਕਰੋੜ ਰੁਪਏ ਲੁੱ ਟ ਲਏ। ਇਹ ਮਾਮਲਾ ਦੋ ਦਿਨਾਂ ਤੱਕ ਲੁਕਿਆ ਰਿਹਾ। ਪਰ ਜਦੋਂ ਮਾਮਲਾ ਧਿਆਨ ਵਿੱਚ ਆਇਆ ਤਾਂ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਖੁਦ ਜਾਂਚ ਸ਼ੁਰੂ ਕਰ ਦਿੱਤੀ। ਮੁਲਜ਼ਮ ਐਸਆਈ ਨਵੀਨ ਫੋਗਾਟ ਅਤੇ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸੈਕਟਰ-39 ਥਾਣੇ ਵਿੱਚ ਹੀ ਕੇਸ ਦਰਜ ਕਰ ਲਿਆ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮਾਮਲੇ ‘ਚ ਨਾਮਜ਼ਦ ਹੋਣ ਦੇ ਬਾਵਜੂਦ ਨਵੀਨ ਫੋਗਾਟ ਥਾਣੇ ਦੇ ਅੰਦਰ ਹੀ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਹੀ ਫਰਾਰ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

 

 

Leave a Reply

Your email address will not be published. Required fields are marked *