ਨਹਿਰ ’ਚ ਡਿੱਗੀ ਬੇਕਾਬੂ ਕਾਰ , ਰਾਹਗੀਰਾਂ ਨੇ ਕਾਰ ਸਵਾਰਾਂ ਦੀ ਬਚਾਈ ਜਾਨ

Uncategorized

ਥਾਣਾ ਤਲਵਾੜਾ ਦੇ ਅਧੀਨ ਪੈਂਦੇ ਪਿੰਡ ਨਮੌਲੀ ਦੇ ਕੋਲੋਂ ਜਾਂਦੀ ਕੰਢੀ ਨਹਿਰ ਵਿੱਚ ਇੱਕ ਟੋਇਟਾ ਕੰਪਨੀ ਦੀ ਗੱਡੀ ਨਹਿਰ ਵਿੱਚ ਡਿੱਗਣ ਕਾਰਨ ਗੱਡੀ ਵਿੱਚ ਸਵਾਰ ਪੰਜ ਜਣੇ ਜ਼ਖ਼ਮੀ ਹੋ ਗਏ।ਮਿਲੀ ਜਾਣਕਾਰੀ ਮੁਤਾਬਿਕ ਹਰਵਿੰਦਰ ਸਿੰਘ ਪੁੱਤਰ ਚਮੇਲ ਸਿੰਘ ਵਾਸੀ ਨਾਰੰਗਪੁਰ ਕੋਠੀ ਜਿਸ ਨੇ ਉਪਰੋਕਤ ਕੰਪਨੀ ਦੀ ਗੱਡੀ ਨੰਬਰ ਡੀਐੱਲ 9 -ਸੀਬੀਸੀ -5312 ਲੱਖਾਂ ਰੁਪਏ ਖਰਚ ਕੇ ਕੁਝ ਦਿਨ ਪਹਿਲਾਂ ਹੀ ਲਈ ਸੀ

, ਜਿਸ ਵਿੱਚ ਉਹ ਐਤਵਾਰ ਨੂੰ ਸਵਾਰ ਹੋ ਕੇ ਆਪਣੀ ਪਤਨੀ ਲਕਸ਼ਮੀ ਦੇਵੀ (43), ਪੁੱਤਰ ਹਰਮਨ (16), ਭੈਣ ਜੀਵਨ (45) ਅਤੇ ਭਾਣਜੇ ਅੰਸ਼ੂਲ ( 20) ਇੱਕ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਤਲਵਾੜਾ ਤੋਂ ਕੰਢੀ ਨਹਿਰ ਦੇ ਰਸਤੇ ਸ਼ਾਮ ਨੂੰ ਆਪਣੇ ਘਰ ਵਾਪਸ ਜਾ ਰਿਹਾ ਸੀ। ਜਦੋਂ ਉਹ ਪਿੰਡ ਨਮੌਲੀ ਦੇ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਵਾਹਨ ਨੂੰ ਬਚਾਉਂਦਿਆਂ ਗੱਡੀ ਨਹਿਰ ਵਿੱਚ ਡਿੱਗ ਗਈ। ਨਹਿਰ ਦੇ ਕੋਲੋਂ ਗੁਜ਼ਰ ਰਹੇ ਕੁਝ ਲੋਕਾਂ ਨੇ ਦਲੇਰੀ ਵਿਖਾਉਂਦੇ ਹੋਏ

ਨਹਿਰ ਵਿੱਚ ਡਿੱਗੀ ਗੱਡੀ ਦੇ ਦਰਵਾਜ਼ੇ ਖੋਲ੍ਹ ਕੇ ਕਿਸੇ ਤਰ੍ਹਾਂ ਜ਼ਖ਼ਮੀਆਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਬੀਬੀਐੱਮਬੀ ਹਸਪਤਾਲ ਤਲਵਾੜਾ ਵਿੱਚ ਇਲਾਜ ਲਈ ਪਹੁੰਚਾਇਆ। ਸੂਚਨਾ ਮਿਲਣ ‘ਤੇ ਥਾਣਾ ਮੁਖੀ ਹਰਗੁਰਦੇਵ ਸਿੰਘ ਨੇ ਪੁਲਿਸ ਪਾਰਟੀ ਏਐੱਸਆਈ ਰਕੇਸ਼ ਕੁਮਾਰ ਤੇ ਹੋਰ ਮੁਲਾਜ਼ਮਾਂ ਨਾਲ ਮੌਕੇ ‘ਤੇ ਪਹੁੰਚ ਕੇ ਗੱਡੀ ਨੂੰ ਕਰੇਨ ਰਾਹੀਂ ਨਹਿਰ ਵਿੱਚੋਂ ਬਾਹਰ ਕਢਵਾਉਣ ਦਾ ਕੰਮ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *