ਭਿਆਨਕ ਸੜਕ ਹਾਦਸੇ ‘ਚ 2 ਦੀ ਮੌ ਤ, 7 ਲੋਕ ਜ਼ਖਮੀ

Uncategorized

ਜਲੰਧਰ ਦੀ ਫਿਲੌਰ ਸਬ-ਡਵੀਜ਼ਨ ‘ਚ ਹਾਈਵੇ ‘ਤੇ ਮਿਲਟਰੀ ਗਰਾਊਂਡ ਨੇੜੇ ਹੋਏ ਸੜਕ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌ ਤ ਹੋ ਗਈ। ਜਦਕਿ 7 ਲੋਕ ਗੰਭੀਰ ਜ਼ਖਮੀ ਹੋ ਗਏ।  ਟਰੈਕਟਰ ਟਰਾਲੀ ਵਿੱਚ ਪਾਪੂਲਰ ਦਰੱਖਤ ਦਾ ਬੂਰਾ ਭਰਿਆ ਹੋਇਆ ਸੀ ਜਿਸ ਨੂੰ ਲੈ ਕੇ ਇਹ ਲੋਕ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੇ ਸਨ ਕਿ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਮੋਹਨ ਸਿੰਘ ਅਤੇ ਪਿੱਪਲ ਸਿੰਘ ਦੋਵੇਂ ਵਾਸੀ ਲੁਧਿਆਣਾ ਵਜੋਂ ਹੋਈ ਹੈ।

ਟਰੈਕਟਰ ਟਰਾਲੀ ਵਿੱਚ ਸਵਾਰ ਵਿਅਕਤੀਆਂ ਵਿੱਚ ਤੋਤਾ, ਦੇਵ ਸਿੰਘ, ਦਲਵਿੰਦਰ ਸਿੰਘ, ਸੰਧੀਰ, ਜਸਵੀਰ ਸਿੰਘ, ਅੱਬੀ ਸਿੰਘ, ਪ੍ਰੇਮ ਸਿੰਘ ਸਾਰੇ ਵਾਸੀ ਲੁਧਿਆਣਾ ਸ਼ਾਮਲ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਓਧਰ ਦੂਜੇ ਪਾਸੇ ਸੁਭਾਨਪੁਰ ‘ਚ ਮੰਗਲਵਾਰ ਸਵੇਰੇ ਕਪੂਰਥਲਾ ਡਿਪੂ ਤੋਂ ਟਾਂਡਾ ਜਾਣ ਵਾਲੀ ਪੀਆਰਟੀਸੀ ਦੀ ਬੱਸ ਸੁਭਾਨਪੁਰ ਰੋਡ ‘ਤੇ ਪਿੰਡ ਤਾਜਪੁਰ-ਮੁਸਤਫਾਬਾਦ ਵਿਚਕਾਰ ਇੱਕ ਹੋਰ ਵਾਹਨ ਨੂੰ ਬਚਾਉਂਦੇ ਹੋਏ ਪਲਟ ਗਈ।

ਬੱਸ ਪਲਟਦਿਆਂ ਹੀ ਸਵਾਰੀਆਂ ਵਿੱਚ ਹਾਹਾਕਾਰ ਮੱਚ ਗਈ ਅਤੇ ਰਾਹਗੀਰਾਂ ਨੇ ਤੁਰੰਤ ਬੱਸ ਦੇ ਡਰਾਈਵਰ, ਕੰਡਕਟਰ ਅਤੇ ਸਵਾਰੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਇਸ ਹਾਦਸੇ ਵਿੱਚ ਕਈ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਬਾਕੀ ਸਵਾਰੀਆਂ ਨੂੰ ਇੱਕ ਹੋਰ ਬੱਸ ਦਾ ਪ੍ਰਬੰਧ ਕਰਕੇ ਮੰਜ਼ਿਲ ਵੱਲ ਰਵਾਨਾ ਕੀਤਾ ਗਿਆ। ਪੀਆਰਟੀਸੀ ਬੱਸ ਨੰਬਰ ਪੀਬੀ-09ਐਸ-3705 ਦੇ ਚਾਲਕ ਪੱਟੀ ਤਰਨਤਾਰਨ ਨੇ ਦੱਸਿਆ ਕਿ ਇਹ ਬੱਸ ਰੋਜ਼ਾਨਾ ਕਪੂਰਥਲਾ ਤੋਂ ਟਾਂਡਾ ਰੂਟ ਲਈ ਰਵਾਨਾ ਹੁੰਦੀ ਹੈ।

ਮੰਗਲਵਾਰ ਨੂੰ ਹੀ ਇਹ ਬੱਸ ਸਵੇਰੇ 6.50 ਵਜੇ ਨਡਾਲਾ-ਸੁਭਾਨਪੁਰ ਰੋਡ ‘ਤੇ ਪਿੰਡ ਤਾਜਪੁਰ-ਮੁਸਤਫਾਬਾਦ ਮੋੜ ‘ਤੇ ਪਹੁੰਚੀ ਤਾਂ ਸਾਹਮਣੇ ਤੋਂ ਇਕ ਵਾਹਨ ਆ ਰਿਹਾ ਸੀ, ਜਿਸ ਨੂੰ ਸਾਈਡ ਦੇ ਕੇ ਬਚਾਉਣ ਲਈ ਬੱਸ ਨੇ ਅਚਾਨਕ ਸਟੇਅਰਿੰਗ ਕਰ ਦਿੱਤੀ | ਜਿਸ ਕਾਰਨ ਬੱਸ ਪੱਕੀ ਸੜਕ ਤੋਂ ਕੱਚੀ ਸੜਕ ‘ਤੇ ਪਲਟ ਗਈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਆਜ਼ਾਦੀ ਦਿਵਸ ਦੀ ਛੁੱਟੀ ਹੋਣ ਕਾਰਨ ਬੱਸ ਵਿੱਚ ਸਵਾਰੀਆਂ ਘੱਟ ਸਨ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *