ਫ਼ਿਰੋਜ਼ਪੁਰ ’ਚ ਭਤੀਜੇ ਨੇ ਆਪਣੇ ਹੀ ਚਾਚੇ ਦਾ ਕੁਹਾੜੀ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡੀ. ਐੱਸ. ਪੀ. ਸਿਟੀ ਫ਼ਿਰੋਜ਼ਪੁਰ ਸੁਰਿੰਦਰ ਬਾਂਸਲ ਅਤੇ ਹੋਰ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਲਿਆਂਦਾ ਗਿਆ ਹੈ ਅਤੇ ਪੁਲਸ ਵੱਲੋਂ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕਰ ਕੇ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਸਿਵਲ ਹਸਪਤਾਲ ਫ਼ਿਰੋਜ਼ਪੁਰ ਦੀ ਮੋਰਚਰੀ ਵਿਖੇ ਪਿਤਾ ਦਾ ਪੋਸਟਮਾਰਟਮ ਕਰਵਾਉਣ ਲਈ ਪਹੁੰਚੇ ਮ੍ਰਿਤਕ ਦੇ ਲੜਕੇ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭਗਤ ਸਿੰਘ ਕਾਲੋਨੀ ਮੱਲਾਂਵਾਲਾ ਰੋਡ ’ਤੇ ਮੜੀਆਂ ਵਾਲਾ ਖੂਹ ਵਿਖੇ ਜ਼ਮੀਨ ਹੈ ਅਤੇ ਅੱਜ ਸਵੇਰੇ ਜਦੋਂ ਉਸ ਦੇ ਪਿਤਾ ਨਿਰੰਜਨ ਸਿੰਘ ਖੇਤ ’ਚ ਗਏ ਸਨ ਤਾਂ ਉਨ੍ਹਾਂ ਦੇ ਭਤੀਜੇ ਨੇ ਉਸ ਦੇ ਪਿਤਾ ਨਿਰੰਜਨ ਸਿੰਘ ਦੇ ਸਿਰ ’ਤੇ ਕੁਹਾੜੀ ਨਾਲ ਵਾਰ ਕੀਤਾ, ਜਿਸ ਕਾਰਨ ਉਨ੍ਹਾਂ ਦੀ ਮੌ ਤ ਹੋ ਗਈ।
ਇਕਬਾਲ ਸਿੰਘ ਨੇ ਦੋਸ਼ ਲਗਾਇਆ ਕਿ ਇਸ ਕਤਲ ’ਚ ਉਸ ਦੇ ਚਾਚੇ ਦਾ ਲੜਕਾ, ਉਸ ਦੀ ਮਾਂ ਅਤੇ ਇਕ ਹੋਰ ਰਿਸ਼ਤੇਦਾਰ ਵੀ ਸ਼ਾਮਲ ਹੈ।ਪੁੱਛਣ ’ਤੇ ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ’ਚ ਪਾਣੀ ਚੜ੍ਹਿਆ ਹੋਇਆ ਹੈ ਅਤੇ ਪਾਣੀ ਖੇਤਾਂ ’ਚ ਆ ਰਿਹਾ ਹੈ ਅਤੇ ਜਦੋਂ ਉਸ ਦਾ ਪਿਤਾ ਨਿਰੰਜਨ ਸਿੰਘ ਪਾਣੀ ਬੰਦ ਕਰ ਰਿਹਾ ਸੀ ਤਾਂ ਉਸ ਦੇ ਚਾਚੇ ਦੇ ਲੜਕੇ ਨੇ ਉਸ ਦੇ ਪਿਤਾ ’ਤੇ ਹਮਲਾ ਕਰ ਦਿੱਤਾ। ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ