ਇਹ ਨੌਜਵਾਨ ਬੇਸਹਾਰਾ ਜਾਨਵਰਾਂ ਲਈ ਬਣਿਆ ਮਸੀਹਾ

Uncategorized

ਅੱਜ ਦੇ ਸਮੇਂ ਵਿੱਚ ਇੱਕ ਵਿਅਕਤੀ ਕਿਸੇ ਦੂਜੇ ਦੀ ਮਦਦ ਕਰਨ ਤੋਂ ਦੂਰ ਭੱਜਦਾ ਨਜ਼ਰ ਆਉਂਦਾ ਹੈ, ਅਜਿਹੇ ਵਿੱਚ ਅੱਜ ਅਸੀਂ ਤੁਹਾਨੂੰ ਪਠਾਨਕੋਟ (Pathankot) ਦੇ ਰਹਿਣ ਵਾਲੇ ਸੁਖਦੇਵ ਨਾਂ ਦੇ ਨੌਜਵਾਨ ਨਾਲ ਜਾਣੂ ਕਰਵਾਉਣ ਜਾ ਰਹੇ ਹਾਂ। ਸੁਖਦੇਵ ਹਾਦਸਿਆਂ ਵਿੱਚ ਜ਼ਖਮੀ ਅਤੇ ਬਿਮਾਰ ਜਾਨਵਰਾਂ (Animals) ਅਤੇ ਪਸ਼ੂਆਂ ਦਾ ਇਲਾਜ ਕਰਦਾ ਹੈ। ਸੁਖਦੇਵ ਪਠਾਨਕੋਟ ਵਿੱਚ ਛੋਟੂ ਡਾਕਟਰ ਵਜੋਂ ਮਸ਼ਹੂਰ ਹੈ। ਸੁਖਦੇਵ ਨੇ ਦੱਸਿਆ ਕਿ ਉਹ ਪਿਛਲੇ 6-7 ਸਾਲਾਂ ਤੋਂ ਇਹ ਕੰਮ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਹੁਣ ਤੱਕ ਉਹ ਹਜ਼ਾਰਾਂ ਜ਼ਖਮੀ, ਬੇਸਹਾਰਾ ਅਤੇ ਬਿਮਾਰ ਪਸ਼ੂਆਂ ਦਾ ਇਲਾਜ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਕੋਈ ਜ਼ਖਮੀ ਜਾਨਵਰ ਜਾਂ ਪਸ਼ੂ ਦੇਖਦਾ ਸੀ ਤਾਂ ਉਨ੍ਹਾਂ ਦਾ ਇਲਾਜ ਕਰਨਾ ਸ਼ੁਰੂ ਕਰ ਦਿੰਦਾ ਸੀ।

ਉਨ੍ਹਾਂ ਕਿਹਾ ਕਿ ਮੈਨੂੰ ਅਜਿਹਾ ਕਰਦੇ ਨੂੰ ਦੇਖ ਪਠਾਨਕੋਟ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਜੇਕਰ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਨੂੰ ਕੋਈ ਬੇਸਹਾਰਾ ਪਸ਼ੂ ਜ਼ਖਮੀ ਜਾਂ ਬਿਮਾਰ ਹਾਲਤ ਵਿੱਚ ਦਿੱਖਦਾ ਹੈ ਤਾਂ ਉਹ ਮੈਨੂੰ ਫੋਨ ਕਰ ਦਿੰਦੇ ਹਨ ਅਤੇ ਫੋਨ ਆਉਂਦੇ ਹੀ ਉਹ ਤੁਰੰਤ ਆਪਣਾ ਸਕੂਟਰ ਲੈ ਕੇ ਜ਼ਖਮੀ ਪਸ਼ੂ ਦਾ ਇਲਾਜ ਕਰਨ ਲਈ ਨਿਕਲ ਪੈਂਦੇ ਹਨ।

ਸੁਖਦੇਵ ਨੇ ਦੱਸਿਆ ਕਿ ਪਹਿਲਾਂ ਉਹ ਪਸ਼ੂਆਂ ਦੇ ਇਲਾਜ (Treatment) ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਲੈਣ ਲਈ ਆਪਣੀ ਜੇਬ ਵਿੱਚੋਂ ਖਰਚ ਕਰਦਾ ਸੀ। ਪਰ ਕੁਝ ਅਜਿਹੇ ਲੋਕਾਂ ਨੂੰ ਵੀ ਮਿਲਦੇ ਹਾਂ, ਜੋ ਜਾਨਵਰਾਂ ਦਾ ਇਲਾਜ ਕਰਦੇ ਦੇਖ ਕੇ ਉਸ ਨੂੰ ਇਲਾਜ ਵਿੱਚ ਵਰਤੀ ਜਾਣ ਵਾਲੀ ਦਵਾਈਆਂ ਦੇ ਪੈਸੇ ਦੇ ਦਿੰਦੇ ਹਨ।ਸੁਖਦੇਵ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੀ ਸਮੱਸਿਆ ਕਿਸੇ ਹੋਰ ਨੂੰ ਦੱਸ ਸਕਦਾ ਹੈ ਪਰ ਪਸ਼ੂ ਆਪਣੀ ਸਮੱਸਿਆ ਕਿਸੇ ਨੂੰ ਦੱਸਣ ਤੋਂ ਅਸਮਰੱਥ ਹੁੰਦੇ ਹਨ, ਇਸ ਲਈ ਸਾਨੂੰ ਉਨ੍ਹਾਂ ਦੀ ਸਮੱਸਿਆ ਨੂੰ ਸਮਝਣਾ ਚਾਹੀਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *